ਪ੍ਰਧਾਨ ਮੰਤਰੀ ਨੇ ਈਦ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ ’ਤੇ ਚਰਚਾ ਕੀਤੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਸ਼ੇਖ਼ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨਾਲ ਗੱਲ ਕੀਤੀ ਅਤੇ ਈਦ ਦੀਆਂ ਅਗੇਤੀਆਂ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਰਾਸ਼ਟਰਪਤੀ ਨਾਹਯਾਨ ਨੇ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ ’ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਸੰਯੁਕਤ ਅਰਬ ਅਮੀਰਾਤ ’ਤੇ ਹੋਏ ਸਾਰੇ ਹਮਲਿਆਂ ਦੀ ਸਖ਼ਤ ਨਿੰਦਾ ਦੁਹਰਾਈ, ਜਿਸ ਕਾਰਨ ਮਾਸੂਮ ਲੋਕਾਂ ਦੀ ਜਾਨ ਗਈ ਅਤੇ ਨਾਗਰਿਕ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਿਆ। ਪ੍ਰਧਾਨ ਮੰਤਰੀ ਅਤੇ ਯੂਏਈ ਦੇ ਰਾਸ਼ਟਰਪਤੀ ਨੇ ਹਾਰਮੁਜ਼ ਜਲਡਮਰੂਮੱਧ (Strait of Hormuz) ਦੇ ਮਾਧਿਅਮ ਰਾਹੀਂ ਸੁਰੱਖਿਅਤ ਅਤੇ ਨਿਰਵਿਘਨ ਜਹਾਜ਼ਰਾਨੀ ਯਕੀਨੀ ਬਣਾਉਣ ਦੀ ਮਹੱਤਤਾ ’ਤੇ ਸਹਿਮਤੀ ਪ੍ਰਗਟ ਕੀਤੀ। ਸ਼੍ਰੀ  ਮੋਦੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਦੋਵੇਂ ਦੇਸ਼ ਖੇਤਰ ਵਿੱਚ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਦੀ ਜਲਦ ਬਹਾਲੀ ਲਈ ਮਿਲ ਕੇ ਕੰਮ ਕਰਦੇ ਰਹਿਣਗੇ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ:

"ਮੇਰੇ ਭਰਾ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਮਹਾਮਹਿਮ ਸ਼ੇਖ਼ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਈਦ ਦੀਆਂ ਅਗੇਤੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਅਸੀਂ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ ਬਾਰੇ ਚਰਚਾ ਕੀਤੀ। ਸੰਯੁਕਤ ਅਰਬ ਅਮੀਰਾਤ ’ਤੇ ਹੋਏ ਸਾਰੇ ਹਮਲਿਆਂ ਦੀ ਭਾਰਤ ਨੇ ਫਿਰ ਤੋਂ ਸਖ਼ਤ ਨਿੰਦਾ ਕੀਤੀ, ਜਿਸ ਕਰਕੇ ਮਾਸੂਮ ਲੋਕਾਂ ਦੀ ਜਾਨ ਗਈ ਅਤੇ ਨਾਗਰਿਕ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਿਆ।

ਅਸੀਂ ਹਾਰਮੁਜ਼ ਜਲਡਮਰੂਮੱਧ ਦੇ ਮਾਧਿਅਮ ਰਾਹੀਂ ਸੁਰੱਖਿਅਤ ਅਤੇ ਨਿਰਵਿਘਨ ਜਹਾਜ਼ਰਾਨੀ ਯਕੀਨੀ ਬਣਾਉਣ ਦੀ ਮਹੱਤਤਾ ’ਤੇ ਸਹਿਮਤੀ ਪ੍ਰਗਟ ਕੀਤੀ।

ਅਸੀਂ ਖੇਤਰ ਵਿੱਚ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਦੀ ਜਲਦ ਬਹਾਲੀ ਲਈ ਮਿਲ ਕੇ ਕੰਮ ਕਰਦੇ ਰਹਾਂਗੇ।"

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
'PM Modi Is One Of Our Greatest Friends': Netanyahu Says Israel Is 'Investing Heavily' In India Ties

Media Coverage

'PM Modi Is One Of Our Greatest Friends': Netanyahu Says Israel Is 'Investing Heavily' In India Ties
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 04 ਅਗਸਤ 2026
August 04, 2026

From Auto PLI to Ramsar Sites: How India is Winning on Every Front Under PM Modi