ਪ੍ਰਧਾਨ ਮੰਤਰੀ ਨੇ ਮਾਨਸਿਕ ਸਿਹਤ ਦੇ ਖੇਤਰ ਵਿੱਚ ਕੰਮ ਕਰਨ ਵਾਲੇ ਅਤੇ ਦੂਜਿਆਂ ਨੂੰ ਸਿਹਤਮੰਦ ਅਤੇ ਖੁਸ਼ੀ ਦਾ ਅਹਿਸਾਸ ਕਰਵਾਉਣ ਵਿੱਚ ਮਦਦ ਕਰਨ ਵਾਲੇ ਸਾਰੇ ਲੋਕਾਂ ਦੀ ਸ਼ਲਾਘਾ ਕੀਤੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਵਿਸ਼ਵ ਮਾਨਸਿਕ ਸਿਹਤ ਦਿਵਸ ਸਾਨੂੰ ਖ਼ਾਸ ਤੌਰ 'ਤੇ ਯਾਦ ਦਿਵਾਉਂਦਾ ਹੈ ਕਿ ਮਾਨਸਿਕ ਸਿਹਤ ਸਮੁੱਚੀ ਭਲਾਈ ਦਾ ਇੱਕ ਬੁਨਿਆਦੀ ਹਿੱਸਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦੀ ਤੇਜ਼ ਰਫ਼ਤਾਰ ਦੁਨੀਆ ਵਿੱਚ, ਇਹ ਦਿਨ ਦੂਜਿਆਂ ਪ੍ਰਤੀ ਚਿੰਤਨ ਅਤੇ ਹਮਦਰਦੀ ਦਿਖਾਉਣ ਦੇ ਮਹੱਤਵ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਨੇ ਇੱਕ ਅਜਿਹਾ ਮਾਹੌਲ ਬਣਾਉਣ ਲਈ ਸਮੂਹਿਕ ਯਤਨਾਂ ਦੀ ਅਪੀਲ ਕੀਤੀ ਜਿੱਥੇ ਖ਼ਾਸ ਤੌਰ ‘ਤੇ ਮਾਨਸਿਕ ਸਿਹਤ 'ਤੇ ਚਰਚਾਵਾਂ ਨੂੰ ਮੁੱਖ ਧਾਰਾ ਵਿੱਚ ਲਿਆਂਦਾ ਜਾਵੇ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦੇ ਤੇਜ਼ ਰਫ਼ਤਾਰ ਸੰਸਾਰ ਵਿੱਚ, ਇਹ ਦਿਨ ਦੂਜਿਆਂ ਪ੍ਰਤੀ ਚਿੰਤਨ ਅਤੇ ਹਮਦਰਦੀ ਦਿਖਾਉਣ ਦੇ ਮਹੱਤਵ ਨੂੰ ਉਜਾਗਰ ਕਰਦਾ ਹੈ।

ਸ਼੍ਰੀ ਮੋਦੀ ਨੇ ਮਾਨਸਿਕ ਸਿਹਤ ਦੇ ਖੇਤਰ ਵਿੱਚ ਕੰਮ ਕਰਨ ਵਾਲੇ ਅਤੇ ਦੂਜਿਆਂ ਨੂੰ ਸਿਹਤਮੰਦ ਬਣਾਉਣ ਅਤੇ ਖ਼ੁਸ਼ੀ ਦਾ ਅਹਿਸਾਸ ਕਰਵਾਉਣ ਵਿੱਚ ਮਦਦ ਕਰਨ ਵਾਲੇ ਸਾਰੇ ਲੋਕਾਂ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਲਿਖਿਆ:

“ਵਿਸ਼ਵ ਮਾਨਸਿਕ ਸਿਹਤ ਦਿਵਸ ਖ਼ਾਸ ਤੌਰ 'ਤੇ ਸਾਨੂੰ ਯਾਦ ਦਿਵਾਉਂਦਾ ਹੈ ਕਿ ਮਾਨਸਿਕ ਸਿਹਤ ਸਮੁੱਚੀ ਭਲਾਈ ਦਾ ਇੱਕ ਬੁਨਿਆਦੀ ਹਿੱਸਾ ਹੈ। ਇਸ ਇੱਕ ਤੇਜ਼ ਰਫ਼ਤਾਰ ਵਾਲੀ ਦੁਨੀਆ ਵਿੱਚ, ਇਹ ਦਿਨ ਦੂਜਿਆਂ ਲਈ ਹਮਦਰਦੀ ਦਾ ਭਾਵ ਰੱਖਣ ਅਤੇ ਉਤਸ਼ਾਹਿਤ ਕਰਨ ਦੀ ਮਹੱਤਤਾ ਨੂੰ ਉਜਾਗਰ ਕਰਦਾ ਹੈ। ਆਓ ਅਸੀਂ ਸਮੂਹਿਕ ਤੌਰ ‘ਤੇ ਅਜਿਹੇ ਮਾਹੌਲ ਦਾ ਨਿਰਮਾਣ ਕਰੀਏ ਜਿੱਥੇ ਮਾਨਸਿਕ ਸਿਹਤ 'ਤੇ ਚਰਚਾਵਾਂ ਨੂੰ ਵੱਧ ਮੁੱਖ ਧਾਰਾ ਵਿੱਚ ਲਿਆਂਦਾ ਜਾਵੇ। ਇਸ ਖੇਤਰ ਵਿੱਚ ਕੰਮ ਕਰਨ ਵਾਲੇ ਅਤੇ ਦੂਜਿਆਂ ਨੂੰ ਸਿਹਤਮੰਦ ਅਤੇ ਖ਼ੁਸ਼ੀ ਦਾ ਅਹਿਸਾਸ ਕਰਵਾਉਣ ਵਿੱਚ ਮਦਦ ਕਰਨ ਵਾਲੇ ਸਾਰੇ ਲੋਕਾਂ ਨੂੰ ਮੇਰੀਆਂ ਵਧਾਈਆਂ।”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
IIT Delhi tops India in QS Rankings 2027; 52 Indian institutions feature

Media Coverage

IIT Delhi tops India in QS Rankings 2027; 52 Indian institutions feature
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 18 ਜੂਨ 2026
June 18, 2026

PM Modi’s Leadership Delivers: Electronic Interlocking, Semiconductor Push & Tariff-Free UK Access