ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੋਮਨਾਥ ਮੰਦਿਰ ਦਾ ਦੌਰਾ ਕੀਤਾ ਅਤੇ ਮੁੜ-ਨਿਰਮਿਤ ਮੰਦਿਰ ਦੇ ਸ਼ਰਧਾਲੂਆਂ ਦੇ ਲਈ ਖੁੱਲਣ ਦੇ 75 ਵਰ੍ਹੇ ਪੂਰੇ ਹੋਣ ਦੇ ਮੌਕੇ ‘ਤੇ ਧੰਨਵਾਦ ਪ੍ਰਗਟ ਕੀਤਾ।

ਪ੍ਰਧਾਨ ਮੰਤਰੀ ਨੇ ਮੁੜ-ਨਿਰਮਿਤ ਸੋਮਨਾਥ ਮੰਦਿਰ ਦੇ ਉਦਘਾਟਨ ਦੀ 75ਵੀਂ ਵਰ੍ਹੇਗੰਢ ‘ਤੇ ਉੱਥੇ ਪਹੁੰਚ ਕੇ ਆਪਣੇ ਬ੍ਰਹਮ ਅਨੁਭਵ ਦਾ ਵਰਣਨ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਮੰਦਿਰ ਦੇ ਮਾਰਗ ‘ਤੇ ਭਗਵਾਨ ਸੋਮਨਾਥ ਦੇ ਭਗਤਾਂ ਦੀ ਅਸੀਮ ਊਰਜਾ ਅਤੇ ਉਤਸ਼ਾਹ ਨੂੰ ਦੇਖ ਕੇ ਉਹ ਪ੍ਰਭਾਵਿਤ ਅਤੇ ਭਾਵੁਕ ਹੋ ਗਏ। ਉਨ੍ਹਾਂ ਨੇ ਕਿਹਾ ਕਿ ਅੱਜ ਉਹ ਉਸ ਪਲ ਨੂੰ ਮੁੜ ਤੋਂ ਜੀਅ ਰਹੇ ਹਨ ਜੋ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਾਜੇਂਦਰ ਪ੍ਰਸਾਦ ਜੀ ਨੇ ਮੁੜ-ਸੁਰਜੀਤ ਮੰਦਿਰ ਦੇ ਉਦਘਾਟਨ ਦੌਰਾਨ ਮਹਿਸੂਸ ਕੀਤਾ ਹੋਵੇਗਾ। ਉਨ੍ਹਾਂ ਕਿਹਾ ਕਿ ਸੋਮਨਾਥ ਅੰਮ੍ਰਿਤ ਮਹੋਤਸਵ ਦਾ ਭਗਤੀਪੂਰਨ ਵਾਤਾਵਰਣ ਚਾਰੇ ਪਾਸੇ ਇੱਕ ਅਦਭੁੱਤ ਊਰਜਾ ਦਾ ਸੰਚਾਰ ਕਰ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਸੋਮਨਾਥ ਦੇ ਹਰ ਕੋਨੇ ਵਿੱਚ ਭਗਤੀ ਮਹਿਸੂਸ ਕੀਤੀ ਜਾ ਸਕਦੀ ਹੈ। ਮੁੜ-ਨਿਰਮਿਤ ਮੰਦਿਰ ਦੇ ਖੁੱਲਣ ਦੇ 75 ਵਰ੍ਹੇ ਪੂਰੇ ਹੋਣ ਦੇ ਜਸ਼ਨ ਵਿੱਚ ਅਣਗਿਣਤ ਲੋਕਾਂ ਦੇ ਇਕੱਠੇ ਹੋਣ ‘ਤੇ ਖੁਸ਼ੀ ਵਿਅਕਤ ਕਰਦੇ ਹੋਏ, ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਤਿਹਾਸਕ ਦਿਨ ਅਸਲ ਵਿੱਚ ਭਾਰਤ ਦੀ ਸੱਭਿਅਤਾਗਤ ਯਾਤਰਾ ਵਿੱਚ ਮੀਲ ਦਾ ਪੱਥਰ ਹੈ। 

ਐਕਸ ‘ਤੇ ਪੋਸਟਾਂ ਦੀ ਇੱਕ ਲੜੀ ਵਿੱਚ, ਪ੍ਰਧਾਨ ਮੰਤਰੀ ਨੇ ਲਿਖਿਆ :

“ਜੈ ਸੋਮਨਾਥ! ਇੱਥੇ ਆ ਕੇ ਧੰਨ-ਧੰਨ ਮਹਿਸੂਸ ਕਰ ਰਿਹਾ ਹਾਂ, ਕਿਉਂਕਿ ਅਸੀਂ ਮੁੜ –ਨਿਰਮਿਤ ਮੰਦਿਰ ਦੇ ਸ਼ਰਧਾਲੂਆਂ ਲਈ ਖੁੱਲਣ ਦੇ 75 ਵਰ੍ਹੇ ਪੂਰੇ ਹੋਣ ਦਾ ਸਮਾਰੋਹ/ਉਤਸਵ ਮਨਾ ਰਹੇ ਹਾਂ।”

"पुनर्निर्मित सोमनाथ मंदिर के लोकार्पण की 75वीं वर्षगांठ पर पावनधाम सोमनाथ आकर दिव्य अनुभूति हुई है। इस अवसर पर मंदिर मार्ग पर भगवान सोमनाथ के भक्तों के जोश और प्रचंड उत्साह को देखकर मन अभिभूत और भावविभोर है! मैं आज यहां उस क्षण को जी रहा हूं, जिसका अनुभव भारत के प्रथम राष्ट्रपति डॉ. राजेंद्र प्रसाद जी ने पुनर्निर्मित मंदिर के लोकार्पण के अवसर पर किया होगा। सोमनाथ अमृत महोत्सव का भक्तिमय वातावरण हर तरफ अद्भुत ऊर्जा का संचार कर रहा है।" 

"At Somnath, one can experience Bhakti in every corner. Countless people have come together to mark 75 years since the rebuilt Temple opened its doors to devotees. That day was indeed a milestone in the civilisational journey of Bharat." 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
How India brought the lion back from the brink: In Union minister Bhupender Yadav's words

Media Coverage

How India brought the lion back from the brink: In Union minister Bhupender Yadav's words
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 09 ਅਗਸਤ 2026
August 09, 2026

Vikas Bhi, Virasat Bhi: PM Modi’s Blueprint for a Rooted Yet Future-Ready Bharat