ਇਸ ਪਹਿਲ ਦਾ ਲਕਸ਼ ਪੂਰੇ ਗੁਜਰਾਤ ਵਿੱਚ ਲਗਭਗ 24,800 ਵਰਖਾ ਜਲ ਸੰਭਾਲ਼ ਸੰਰਚਨਾਵਾਂ (rainwater harvesting structures) ਦਾ ਨਿਰਮਾਣ ਕਰਨਾ ਹੈ
ਇਸ ਦਾ ਉਦੇਸ਼ ਜਲ ਸੰਭਾਲ਼ ਨੂੰ ਰਾਸ਼ਟਰੀ ਪ੍ਰਾਥਮਿਕਤਾ ਬਣਾਉਣ ਦੇ ਪ੍ਰਧਾਨ ਮੰਤਰੀ ਦੇ ਸੰਕਲਪ ਨੂੰ ਪੂਰਾ ਕਰਨਾ ਹੈ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 6 ਸਤੰਬਰ, 2024 ਨੂੰ ਦੁਪਹਿਰ 12:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸੂਰਤ, ਗੁਜਰਾਤ ਵਿੱਚ ‘ਜਲ ਸੰਚਯ ਜਨ ਭਾਗੀਦਾਰੀ ਪਹਿਲ’ (‘Jal Sanchay Jan Bhagidari initiative’) ਦੇ ਲਾਂਚ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ।

 ਜਲ ਸੁਰੱਖਿਆ ਬਾਰੇ ਪ੍ਰਧਾਨ ਮੰਤਰੀ ਦੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਂਦੇ ਹੋਏ, ਇਸ ਪਹਿਲ ਦਾ ਉਦੇਸ਼ ਸਮੁਦਾਇਕ ਭਾਗੀਦਾਰੀ ਅਤੇ ਮਲਕੀਅਤ ‘ਤੇ ਜ਼ੋਰ ਦਿੰਦੇ ਹੋਏ ਜਲ ਸੰਭਾਲ਼ ਕਰਨਾ ਹੈ ਅਤੇ ਇਹ ਸੰਪੂਰਨ ਸਮਾਜ ਅਤੇ ਸੰਪੂਰਨ ਸਰਕਾਰ ਦੇ ਦ੍ਰਿਸ਼ਟੀਕੋਣ ਨਾਲ ਸੰਚਾਲਿਤ ਹੈ। ਗੁਜਰਾਤ ਸਰਕਾਰ ਦੀ ਅਗਵਾਈ ਵਿੱਚ ਜਲ ਸੰਚਯ ਪਹਿਲ (Jal Sanchay initiative) ਦੀ ਸਫਲਤਾ ਦੇ ਅਧਾਰ ‘ਤੇ, ਜਲ ਸ਼ਕਤੀ ਮੰਤਰਾਲਾ (Ministry of Jal Shakti), ਰਾਜ ਸਰਕਾਰ ਦੇ ਸਹਿਯੋਗ ਨਾਲ, ਗੁਜਰਾਤ ਵਿੱਚ “ਜਲ ਸੰਚਯ ਜਨ ਭਾਗੀਦਾਰੀ” ਪਹਿਲ (“Jal Sanchay Jan Bhagidari” initiative) ਸ਼ੁਰੂ ਕਰ ਰਿਹਾ ਹੈ। ਗੁਜਰਾਤ ਸਰਕਾਰ ਨੇ ਜਲ ਸੁਰੱਖਿਅਤ ਭਵਿੱਖ ਸੁਨਿਸ਼ਚਿਤ ਕਰਨ ਦੇ ਲਈ ਨਾਗਰਿਕਾਂ, ਸਥਾਨਕ ਸੰਸਥਾਵਾਂ, ਉਦਯੋਗਾਂ ਅਤੇ ਹੋਰ ਹਿਤਧਾਰਕਾਂ ਨੂੰ ਸੰਗਠਿਤ (ਲਾਮਬੰਦ) ਕਰਨ ਦਾ ਪ੍ਰਯਾਸ ਕੀਤਾ ਹੈ।

 ਇਸ ਪ੍ਰੋਗਰਾਮ ਦੇ ਤਹਿਤ ਰਾਜ ਭਰ ਵਿੱਚ ਸਮੁਦਾਇਕ ਭਾਗੀਦਾਰੀ ਨਾਲ ਲਗਭਗ 24,800 ਵਰਖਾ ਜਲ ਸੰਭਾਲ਼ ਸੰਰਚਨਾਵਾਂ (rainwater harvesting structures) ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਹ ਰੀਚਾਰਜ ਸੰਰਚਨਾਵਾਂ ਵਰਖਾ ਜਲ ਸੰਭਾਲ਼ ਨੂੰ ਵਧਾਉਣ  ਅਤੇ ਦੀਰਘ-ਕਾਲੀ ਜਲ ਸਥਿਰਤਾ (long-term water sustainability) ਸੁਨਿਸ਼ਚਿਤ ਕਰਨ ਵਿੱਚ ਸਹਾਇਕ ਹੋਣਗੀਆਂ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Centre launches Bhavya scheme to set up 100 industrial parks across country

Media Coverage

Centre launches Bhavya scheme to set up 100 industrial parks across country
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 24 ਮਈ 2026
May 24, 2026

Strength, Growth & Global Trust: How PM Modi is Transforming India Across Frontiers