ਇਹ ਪ੍ਰੋਗਰਾਮ ਜ਼ਿਲ੍ਹੇ ਵਿੱਚ ਰਾਜ ਸਰਕਾਰ ਦੀਆਂ ਚਾਰ ਮੁੱਖ ਸਕੀਮਾਂ ਦੇ ਸ਼ਤ-ਪ੍ਰਤੀਸ਼ਤ ਸੰਪੂਰਨ ਹੋਣ ਦਾ ਜਸ਼ਨ ਮਨਾਉਂਦਾ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 12 ਮਈ, 2022 ਨੂੰ ਸਵੇਰੇ ਸਾਢੇ 10 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਭਰੂਚ, ਗੁਜਰਾਤ ਵਿੱਚ ‘ਉਤਕਰਸ਼ ਸਮਾਰੋਹ’ ਨੂੰ ਸੰਬੋਧਨ ਕਰਨਗੇ। ਇਹ ਸਮਾਰੋਹ ਜ਼ਿਲ੍ਹੇ ਵਿੱਚ ਰਾਜ ਸਰਕਾਰ ਦੀਆਂ ਚਾਰ ਮੁੱਖ ਸਕੀਮਾਂ ਦੇ 100 ਪ੍ਰਤੀਸ਼ਤ ਸੰਤ੍ਰਿਪਤ ਹੋਣ ਦਾ ਜਸ਼ਨ ਮਨਾਏਗਾ, ਜਿਸ ਨਾਲ ਲੋੜਵੰਦ ਲੋਕਾਂ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ।

ਭਰੂਚ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਵਿਧਵਾਵਾਂ, ਬਜ਼ੁਰਗਾਂ ਅਤੇ ਬੇਸਹਾਰਾ ਨਾਗਰਿਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਵਾਲੀਆਂ ਸਕੀਮਾਂ ਦੀ ਪੂਰੀ ਕਵਰੇਜ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਸ ਵਰ੍ਹੇ 1 ਜਨਵਰੀ ਤੋਂ 31 ਮਾਰਚ ਤੱਕ 'ਉਤਕਰਸ਼ ਪਹਲ' ਮੁਹਿੰਮ ਚਲਾਈ ਸੀ। ਗੰਗਾ ਸਵਰੂਪ ਵਿੱਤੀ ਸਹਾਇਤਾ ਯੋਜਨਾ, ਇੰਦਰਾ ਗਾਂਧੀ ਵ੍ਰਿੱਧਾ ਸਹਾਇਤਾ ਯੋਜਨਾ, ਨਿਰਾਧਾਰ ਵ੍ਰਧ ਆਰਥਿਕ ਸਹਾਯ ਯੋਜਨਾ (Niradhar Vrudh Aarthik Sahay Yojana) ਅਤੇ ਰਾਸ਼ਟਰੀ ਕੁਟੁੰਬ ਸਹਾਇਤਾ ਯੋਜਨਾ ਨਾਮਕ ਚਾਰ ਯੋਜਨਾਵਾਂ ਵਿੱਚ ਕੁੱਲ 12,854 ਲਾਭਾਰਥੀਆਂ ਦੀ ਪਹਿਚਾਣ ਕੀਤੀ ਗਈ ਸੀ।

ਮੁਹਿੰਮ ਦੌਰਾਨ, ਤਾਲੁਕਾ-ਵਾਰ ਵਟਸਐਪ ਹੈਲਪਲਾਈਨ ਨੰਬਰਾਂ ਦਾ ਐਲਾਨ ਕੀਤਾ ਗਿਆ ਸੀ ਤਾਂ ਜੋ ਉਨ੍ਹਾਂ ਲੋਕਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਸਕੇ ਜਿਨ੍ਹਾਂ ਨੂੰ ਸਕੀਮ ਦਾ ਲਾਭ ਨਹੀਂ ਮਿਲ ਰਿਹਾ ਸੀ। ਜ਼ਿਲ੍ਹੇ ਦੇ ਮਿਉਂਸਪਲ ਏਰੀਏ ਦੇ ਸਾਰੇ ਪਿੰਡਾਂ ਅਤੇ ਵਾਰਡਾਂ ਵਿੱਚ ਉਤਕਰਸ਼ ਕੈਂਪ ਲਗਾਏ ਗਏ, ਜਿਨ੍ਹਾਂ ਵਿੱਚ ਲੋੜੀਂਦੇ ਦਸਤਾਵੇਜ਼ ਮੁਹੱਈਆ ਕਰਵਾਉਣ ਵਾਲੇ ਬਿਨੈਕਾਰਾਂ ਨੂੰ ਮੌਕੇ ’ਤੇ ਹੀ ਪ੍ਰਵਾਨਗੀ ਦਿੱਤੀ ਗਈ। ਇਸ ਮੁਹਿੰਮ ਨੂੰ ਹੋਰ ਸੁਚਾਰੂ ਬਣਾਉਣ ਲਈ ਉਤਕਰਸ਼ ਸਹਾਇਕਾਂ ਨੂੰ ਪ੍ਰੋਤਸਾਹਨ ਵੀ ਦਿੱਤੇ ਗਏ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
'Strategic partnership' to 'Cooperation in AI': Six major outcomes of PM Modi's historic Sweden visit - Check

Media Coverage

'Strategic partnership' to 'Cooperation in AI': Six major outcomes of PM Modi's historic Sweden visit - Check
NM on the go

Nm on the go

Always be the first to hear from the PM. Get the App Now!
...
Prime Minister congratulates Shri VD Satheesan Ji on taking oath as the Chief Minister of Keralam
May 18, 2026

The Prime Minister, Shri Narendra Modi, congratulated Shri VD Satheesan Ji on taking oath as the Chief Minister of Keralam.

Shri Modi remarked that the Central Government assures all possible support for the newly formed Keralam Government in fulfilling the aspirations of the people.

Shri Modi posted on X:

“Congratulations to Shri VD Satheesan Ji on taking oath as the Chief Minister of Keralam. My best wishes for his tenure. The Central Government assures all possible support for the newly formed Keralam Government in fulfilling the aspirations of the people.”

“കേരളത്തിന്റെ മുഖ്യമന്ത്രിയായി സത്യപ്രതിജ്ഞ ചെയ്ത വി ഡി സതീശൻ ജി ക്ക് ഹൃദയം നിറഞ്ഞ അഭിനന്ദനങ്ങൾ. അദ്ദേഹത്തിന്റെ ഭരണകാലത്തിന് എൻ്റെ എല്ലാ ആശംസകളും നേരുന്നു. ജനങ്ങളുടെ ആഗ്രഹങ്ങൾ സഫലീകരിക്കുന്നതിനായി, പുതുതായി രൂപീകൃതമായ കേരള ഗവൺമെൻ്റിന് കേന്ദ്ര ഗവൺമെൻറ് എല്ലാ വിധ പിന്തുണയും ഉറപ്പുനൽകുന്നു.”

@vdsatheesan