ਖੇਤਰ ਵਿੱਚ ਕਨੈਕਟੀਵਿਟੀ ਨੂੰ ਹੋਰ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਦੇ ਰੂਪ ਵਿੱਚ, ਪ੍ਰਧਾਨ ਮੰਤਰੀ ਨਵੇਂ ਜੰਮੂ ਰੇਲਵੇ ਡਿਵੀਜ਼ਨ ਦਾ ਉਦਘਾਟਨ ਕਰਨਗੇ
ਪ੍ਰਧਾਨ ਮੰਤਰੀ ਤੇਲੰਗਾਨਾ ਵਿੱਚ ਚਰਲਾਪੱਲੀ ਸਥਿਤ ਨਵੇਂ ਟਰਮੀਨਲ ਸਟੇਸ਼ਨ ਦਾ ਵੀ ਉਦਘਾਟਨ ਕਰਨਗੇ
ਪ੍ਰਧਾਨ ਮੰਤਰੀ ਈਸਟ ਕੋਸਟ ਰੇਲਵੇ ਦੇ ਰਾਏਗਡਾ ਰੇਲਵੇ ਡਿਵੀਜ਼ਨ ਬਿਲਡਿੰਗ (Rayagada Railway Division Building) ਦਾ ਨੀਂਹ ਪੱਥਰ ਰੱਖਣਗੇ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 6 ਜਨਵਰੀ ਨੂੰ ਦੁਪਹਿਰ 12:30 ਵਜੇ ਵੀਡੀਓ ਕਾਨਫਰੰਸਿਗ ਰਾਹੀਂ ਵਿਭਿੰਨ ਰੇਲਵੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।

ਖੇਤਰ ਵਿੱਚ ਕਨੈਕਟੀਵਿਟੀ ਨੂੰ ਹੋਰ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ, ਪ੍ਰਧਾਨ ਮੰਤਰੀ ਨਵੇਂ ਜੰਮੂ ਰੇਲਵੇ ਡਿਵੀਜ਼ਨ ਦਾ ਉਦਘਾਟਨ ਕਰਨਗੇ। ਉਹ ਤੇਲੰਗਾਨਾ ਵਿੱਚ ਚਰਲਾਪੱਲੀ ਸਥਿਤ ਨਵੇਂ ਟਰਮੀਨਲ ਸਟੇਸ਼ਨ ਦਾ ਉਦਘਾਟਨ ਕਰਨਗੇ ਅਤੇ ਈਸਟ ਕੋਸਟ ਰੇਲਵੇ ਦੇ ਰਾਏਗਡਾ ਰੇਲਵੇ ਡਿਵੀਜ਼ਨ ਬਿਲਡਿੰਗ (Rayagada Railway Division Building) ਦਾ ਨੀਂਹ ਪੱਥਰ ਵੀ ਰੱਖਣਗੇ।

ਕੁੱਲ 742.1 ਕਿਲੋਮੀਟਰ ਲੰਬੇ ਪਠਾਨਕੋਟ-ਜੰਮੂ-ਉਧਮਪੁਰ-ਸ੍ਰੀਨਗਰ-ਬਾਰਾਮੂਲਾ, ਭੋਗਪੁਰ ਸਿਰਵਾਲ-ਪਠਾਨਕੋਟ, ਬਟਾਲਾ-ਪਠਾਨਕੋਟ ਅਤੇ ਪਠਾਨਕੋਟ ਤੋਂ ਜੋਗਿੰਦਰ ਨਗਰ ਸੈਕਸ਼ਨ ਵਾਲੇ ਜੰਮੂ ਰੇਲਵੇ ਡਿਵੀਜ਼ਨ ਦੇ ਨਿਰਮਾਣ ਅਤੇ ਜੰਮੂ ਅਤੇ ਕਸ਼ਮੀਰ ਅਤੇ ਆਲੇ-ਦੁਆਲੇ ਦੇ ਖੇਤਰਾਂ ਨੂੰ ਬਹੁਤ ਲਾਭ ਹੋਵੇਗਾ ਅਤੇ ਲੰਬੇ ਸਮੇਂ ਤੋਂ ਲੰਬਿਤ ਲੋਕਾਂ ਦੀਆਂ ਅਕਾਂਖਿਆਵਾਂ ਪੂਰੀਆਂ ਹੋਣਗੀਆਂ ਅਤੇ ਭਾਰਤ ਦੇ ਹੋਰ ਹਿੱਸਿਆਂ ਦੇ ਨਾਲ ਕਨੈਕਟੀਵਿਟੀ ਬਿਹਤਰ ਹੋਵੇਗੀ। ਇਸ ਨਾਲ ਰੋਜ਼ਗਾਰ ਦੇ ਅਵਸਰ ਪੈਦਾ ਹੋਣਗੇ, ਬੁਨਿਆਦੀ ਢਾਂਚੇ ਦਾ ਵਿਕਾਸ ਹੋਵੇਗਾ, ਟੂਰਿਜ਼ਮ ਨੂੰ ਹੁਲਾਰਾ ਮਿਲੇਗਾ ਅਤੇ ਖੇਤਰ ਦਾ ਸਮੁੱਚਾ ਸਮਾਜਿਕ-ਆਰਥਿਕ ਵਿਕਾਸ ਸੰਭਵ ਹੋਵੇਗਾ।

ਤੇਲੰਗਾਨਾ ਦੇ ਮੇਡਚਲ-ਮਲਕਜਗਿਰੀ (Medchal-Malkajgiri) ਜ਼ਿਲ੍ਹੇ ਦੇ ਚਰਲਾਪੱਲੀ ਸਥਿਤ ਨਵੇਂ ਟਰਮੀਨਲ ਸਟੇਸ਼ਨ ਨੂੰ ਲਗਭਗ 413 ਕਰੋੜ ਰੁਪਏ ਦੀ ਲਾਗਤ ਨਾਲ ਦੂਸਰੇ ਪ੍ਰਵੇਸ਼ ਦੇ ਪ੍ਰਾਵਧਾਨ ਨਾਲ ਇੱਕ ਨਵੇਂ ਕੋਚਿੰਗ ਟਰਮੀਨਲ ਦੇ ਰੂਪ ਵਿੱਚ ਵਿਕਸਿਤ ਕੀਤਾ ਗਿਆ ਹੈ। ਉਤਕ੍ਰਿਸ਼ਟ ਯਾਤਰੀ ਸੁਵਿਧਾਵਾਂ ਨਾਲ ਲੈਸ ਵਾਤਾਵਰਣ ਦੇ ਅਨੁਕੂਲ ਇਹ ਟਰਮੀਨਲ ਸਿਕੰਦਰਾਬਾਦ, ਹੈਦਰਾਬਾਦ ਅਤੇ ਕਾਚੀਗੁਡਾ (Kacheguda) ਵਿੱਚ ਸਥਿਤ ਮੌਜੂਦਾ ਕੋਚਿੰਗ ਟਰਮੀਨਲਾਂ ‘ਤੇ ਭੀੜ ਨੂੰ ਘੱਟ ਕਰੇਗਾ।

ਪ੍ਰਧਾਨ ਮੰਤਰੀ ਈਸਟ ਕੋਸਟ ਰੇਲਵੇ ਦੇ ਰਾਏਗਡਾ ਰੇਲਵੇ ਡਿਵੀਜ਼ਨ ਦਾ ਨੀਂਹ ਪੱਥਰ ਰੱਖਣਗੇ। ਇਸ ਨਾਲ ਓਡੀਸ਼ਾ, ਆਂਧਰ ਪ੍ਰਦੇਸ਼ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਕਨੈਕਟੀਵਿਟੀ ਬਿਹਤਰ ਹੋਵੇਗੀ ਅਤੇ ਖੇਤਰ ਦਾ ਸਮੁੱਚਾ ਸਮਾਜਿਕ-ਆਰਥਿਕ ਵਿਕਾਸ ਸੰਭਵ ਹੋਵੇਗਾ। 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India-EU Relations: Trust And Strategic Engagement In A Changing World

Media Coverage

India-EU Relations: Trust And Strategic Engagement In A Changing World
NM on the go

Nm on the go

Always be the first to hear from the PM. Get the App Now!
...
Prime Minister condoles loss of lives in a air crash in Baramati, Maharashtra
January 28, 2026

The Prime Minister, Shri Narendra Modi condoled loss of lives in a tragic air crash in Baramati district of Maharashtra. "My thoughts are with all those who lost their loved ones in the crash. Praying for strength and courage for the bereaved families in this moment of profound grief", Shri Modi stated.


The Prime Minister posted on X:

"Saddened by the tragic air crash in Baramati, Maharashtra. My thoughts are with all those who lost their loved ones in the crash. Praying for strength and courage for the bereaved families in this moment of profound grief."

"महाराष्ट्रातील बारामती येथे झालेल्या दुर्दैवी विमान अपघातामुळे मी अत्यंत दुःखी आहे. या अपघातात आपल्या प्रियजनांना गमावलेल्या सर्वांच्या दुःखात मी सहभागी आहे. या दुःखाच्या क्षणी शोकाकुल कुटुंबांना शक्ती आणि धैर्य मिळो, ही प्रार्थना करतो."