ਸਮਾਗਮ ਵਿੱਚ ਦੇਸ਼ ਭਰ ਤੋਂ ਹਜ਼ਾਰਾਂ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਲਾਭਾਰਥੀ ਸ਼ਾਮਲ ਹੋਣਗੇ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 18 ਜਨਵਰੀ, 2024 ਨੂੰ ਦੁਪਹਿਰ 12.30 ਵਜੇ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਲਾਭਾਰਥੀਆਂ ਦੇ ਨਾਲ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਇਸ ਅਵਸਰ ‘ਤੇ ਇਕੱਠ ਨੂੰ ਭੀ ਸੰਬੋਧਨ ਕਰਨਗੇ।

 

ਸਮਾਗਮ ਵਿੱਚ ਦੇਸ਼ ਭਰ ਤੋਂ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਹਜ਼ਾਰਾਂ ਲਾਭਾਰਥੀ ਸ਼ਾਮਲ ਹੋਣਗੇ। ਪ੍ਰੋਗਰਾਮ ਵਿੱਚ ਕੇਂਦਰੀ ਮੰਤਰੀ, ਸਾਂਸਦ, ਵਿਧਾਇਕ ਅਤੇ ਸਥਾਨਕ ਪੱਧਰ ‘ਤੇ ਪ੍ਰਤੀਨਿਧੀ ਭੀ ਸ਼ਾਮਲ ਹੋਣਗੇ।

 

ਪ੍ਰਧਾਨ ਮੰਤਰੀ ਨੇ 15 ਨਵੰਬਰ, 2023 ਨੂੰ ਵਿਕਸਿਤ ਭਾਰਤ ਸੰਕਲਪ ਯਾਤਰਾ ਸ਼ੁਰੂ ਹੋਣ ਦੇ ਬਾਅਦ ਤੋਂ ਪੂਰੇ ਦੇਸ਼ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਲਾਭਾਰਥੀਆਂ ਦੇ ਨਾਲ ਨਿਯਮਿਤ ਤੌਰ ‘ਤੇ ਗੱਲਬਾਤ ਕੀਤੀ ਹੈ। ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਪੰਜ ਵਾਰ (30 ਨਵੰਬਰ, 9 ਦਸੰਬਰ, 16 ਦਸੰਬਰ, 27 ਦਸੰਬਰ ਅਤੇ 8 ਜਨਵਰੀ, 2024) ਗੱਲਬਾਤ ਹੋਈ ਹੈ। ਇਸ ਦੇ ਅਤਿਰਿਕਤ ਪ੍ਰਧਾਨ ਮੰਤਰੀ ਨੇ ਪਿਛਲੇ ਮਹੀਨੇ ਆਪਣੀ ਵਾਰਾਣਸੀ ਯਾਤਰਾ ਦੇ ਦੌਰਾਨ ਲਗਾਤਾਰ ਦੋ ਦਿਨ (17-18 ਦਸੰਬਰ) ਨੂੰ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਦੇ ਨਾਲ ਆਹਮਣੇ-ਸਾਹਮਣੇ ਗੱਲਬਾਤ ਕੀਤੀ।

 

ਦੇਸ਼ ਭਰ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਚਲਾਈ ਜਾ ਰਹੀ ਹੈ। ਇਸ ਦਾ ਉਦੇਸ਼ ਸਰਕਾਰ ਦੀਆਂ ਪ੍ਰਮੁੱਖ ਯੋਜਨਾਵਾਂ ਦੀ ਪਰਿਪੂਰਨਤਾ (saturation of flagship schemes) ਪ੍ਰਾਪਤੀ ਹੈ ਤਾਕਿ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਇਨ੍ਹਾਂ ਯੋਜਨਾਵਾਂ ਦਾ ਲਾਭ ਸਮਾਂਬੱਧ ਤਰੀਕੇ ਨਾਲ ਸਾਰੇ ਲਕਸ਼ਿਤ ਲਾਭਾਰਥੀਆਂ ਤੱਕ ਪਹੁੰਚੇ।

 

ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਵਿੱਚ ਹਿੱਸਾ ਲੈਣ ਵਾਲਿਆਂ ਦੀ ਸੰਖਿਆ 15 ਕਰੋੜ ਨੂੰ ਪਾਰ ਕਰ ਗਈ ਹੈ। ਇਹ ਜ਼ਮੀਨੀ ਪੱਧਰ ‘ਤੇ ਗਹਿਰਾ ਪ੍ਰਭਾਵ ਪੈਦਾ ਕਰਨ ਵਿੱਚ ਯਾਤਰਾ ਦੀ ਸਫ਼ਲਤਾ ਦਾ ਪ੍ਰਮਾਣ ਹੈ ਜੋ ਦੇਸ਼ ਭਰ ਦੇ ਲੋਕਾਂ ਨੂੰ ਵਿਕਸਿਤ ਭਾਰਤ ਦੇ ਸਾਂਝੇ ਵਿਜ਼ਨ (shared vision of Viksit Bharat) ਦੀ ਤਰਫ਼ ਇਕਜੁੱਟ ਕਰ ਰਿਹਾ ਹੈ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
PM Modi becomes first world leader to cross 100 million Instagram followers

Media Coverage

PM Modi becomes first world leader to cross 100 million Instagram followers
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 26 ਫਰਵਰੀ 2026
February 26, 2026

Historic Knesset Honor and Netanyahu's Embrace: PM Modi's Diplomacy Resonates Beyond Borders