ਅਧਿਆਪਕ ਦਿਵਸ ਦੇ ਮੌਕੇ 'ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 5 ਸਤੰਬਰ, 2022 ਨੂੰ ਸ਼ਾਮ 4:30 ਵਜੇ 7 ਲੋਕ ਕਲਿਆਣ ਮਾਰਗ 'ਤੇ ਰਾਸ਼ਟਰੀ ਅਧਿਆਪਕ ਪੁਰਸਕਾਰ, 2022 ਦੇ ਜੇਤੂਆਂ ਨਾਲ ਗੱਲਬਾਤ ਕਰਨਗੇ।

ਰਾਸ਼ਟਰੀ ਅਧਿਆਪਕ ਪੁਰਸਕਾਰ ਦਾ ਉਦੇਸ਼ ਦੇਸ਼ ਦੇ ਬਿਹਤਰੀਨ ਅਧਿਆਪਕਾਂ ਦੇ ਬੇਮਿਸਾਲ ਯੋਗਦਾਨ ਨੂੰ ਮਾਨਤਾ ਦੇਣਾ ਅਤੇ ਸਨਮਾਨਿਤ ਕਰਨਾ ਹੈ, ਜਿਨ੍ਹਾਂ ਨੇ ਆਪਣੀ ਪ੍ਰਤੀਬੱਧਤਾ ਅਤੇ ਸਖ਼ਤ ਮਿਹਨਤ ਨਾਲ ਨਾ ਸਿਰਫ਼ ਸਕੂਲੀ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਕੀਤਾ ਹੈ ਬਲਕਿ ਆਪਣੇ ਵਿਦਿਆਰਥੀਆਂ ਦੇ ਜੀਵਨ ਨੂੰ ਵੀ ਸਮ੍ਰਿੱਧ ਬਣਾਇਆ ਹੈ।

ਰਾਸ਼ਟਰੀ ਅਧਿਆਪਕ ਪੁਰਸਕਾਰ ਐਲੀਮੈਂਟਰੀ ਅਤੇ ਸੈਕੰਡਰੀ ਸਕੂਲਾਂ ਵਿੱਚ ਕੰਮ ਕਰਨ ਵਾਲੇ ਹੋਣਹਾਰ ਅਧਿਆਪਕਾਂ ਨੂੰ ਜਨਤਕ ਮਾਨਤਾ ਪ੍ਰਦਾਨ ਕਰਦਾ ਹੈ। ਇਸ ਪੁਰਸਕਾਰ ਲਈ ਇਸ ਸਾਲ ਦੇਸ਼ ਭਰ ਵਿੱਚੋਂ 45 ਅਧਿਆਪਕਾਂ ਦੀ ਚੋਣ ਤਿੰਨ-ਪੜਾਵੀ ਕਠੋਰ ਅਤੇ ਪਾਰਦਰਸ਼ੀ ਔਨਲਾਈਨ ਪ੍ਰਕਿਰਿਆ ਰਾਹੀਂ ਕੀਤੀ ਗਈ ਹੈ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Jumbo Indian contingent comprising 768 athletes, support staff and officials for Asian Games

Media Coverage

Jumbo Indian contingent comprising 768 athletes, support staff and officials for Asian Games
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 4 ਸਤੰਬਰ 2026
September 04, 2026

Make in India, Power India, Play for India: Multi-Sector Momentum Under PM Modi’s Leadership