ਦੋਵੇਂ ਨੇਤਾ ਭਾਰਤ-ਫ਼ਰਾਂਸ ਰਣਨੀਤਕ ਭਾਈਵਾਲੀ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕਰਨਗੇ ਅਤੇ ਖੇਤਰੀ ਅਤੇ ਵਿਸ਼ਵ-ਵਿਆਪੀ ਮਹੱਤਵ ਦੇ ਮੁੱਦਿਆਂ 'ਤੇ ਵਿਚਾਰ ਸਾਂਝੇ ਕਰਨਗੇ
ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਮੈਕਰੋਨ ਇੰਡੀਆ-ਫ਼ਰਾਂਸ ਈਅਰ ਆਫ਼ ਇਨੋਵੇਸ਼ਨ 2026 ਦਾ ਉਦਘਾਟਨ ਕਰਨਗੇ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17 ਫ਼ਰਵਰੀ 2026 ਨੂੰ ਮੁੰਬਈ ਦਾ ਦੌਰਾ ਕਰਨਗੇ, ਜਿੱਥੇ ਉਹ ਫ਼ਰਾਂਸ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਅਲ ਮੈਕਰੋਨ ਨਾਲ ਮੁਲਾਕਾਤ ਕਰਨਗੇ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ 17-19 ਫ਼ਰਵਰੀ, 2026 ਤੱਕ ਭਾਰਤ ਦੇ ਅਧਿਕਾਰਤ ਦੌਰੇ  'ਤੇ  ਰਹਿਣਗੇ । ਉਹ ਭਾਰਤ ਵਿੱਚ ਹੋ ਰਹੇ ਏਆਈ ਇੰਪੈਕਟ ਸਮਿਟ ਵਿੱਚ ਹਿੱਸਾ ਲੈਣਗੇ ਅਤੇ ਮੁੰਬਈ ਵਿੱਚ ਪ੍ਰਧਾਨ ਮੰਤਰੀ ਨਾਲ ਦੁਵੱਲੇ ਸਿਖ਼ਰ ਸੰਮੇਲਨ ਵਿੱਚ ਵੀ ਹਿੱਸਾ ਲੈਣਗੇ। ਇਹ ਰਾਸ਼ਟਰਪਤੀ ਮੈਕਰੋਨ ਦਾ ਭਾਰਤ ਦਾ ਚੌਥਾ ਅਤੇ ਮੁੰਬਈ ਦਾ ਪਹਿਲਾ ਦੌਰਾ ਹੋਵੇਗਾ।

17 ਫ਼ਰਵਰੀ ਨੂੰ ਕਰੀਬ 3:15 ਵਜੇ ਦੋਵੇਂ ਨੇਤਾ ਮੁੰਬਈ ਦੇ ਲੋਕ ਭਵਨ ਵਿਖੇ ਦੁਵੱਲੀ ਮੀਟਿੰਗਾਂ ਵਿੱਚ ਹਿੱਸਾ ਲੈਣਗੇ। ਇਨ੍ਹਾਂ ਮੀਟਿੰਗਾਂ ਦੌਰਾਨ, ਉਹ ਭਾਰਤ-ਫ਼ਰਾਂਸ ਰਣਨੀਤਕ ਭਾਈਵਾਲੀ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕਰਨਗੇ। ਉਨ੍ਹਾਂ ਦੀ ਚਰਚਾ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​ਕਰਨ ਅਤੇ ਇਸਨੂੰ ਨਵੇਂ ਅਤੇ ਉੱਭਰ ਰਹੇ ਖੇਤਰਾਂ ਵਿੱਚ ਹੋਰ ਵਧਾਉਣ 'ਤੇ ਕੇਂਦ੍ਰਿਤ ਹੋਵੇਗੀ। ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਮੈਕਰੋਨ ਖੇਤਰੀ ਅਤੇ ਵਿਸ਼ਵ-ਵਿਆਪੀ ਮਹੱਤਵ ਦੇ ਮੁੱਦਿਆਂ 'ਤੇ ਵੀ ਵਿਚਾਰ ਸਾਂਝੇ ਕਰਨਗੇ।

ਤਕਰੀਬਨ ਸ਼ਾਮ 5:15 ਵਜੇ ਦੋਵੇਂ ਨੇਤਾ ਇੰਡੀਆ-ਫ਼ਰਾਂਸ ਈਅਰ ਆਫ਼ ਇਨੋਵੇਸ਼ਨ 2026 ਦਾ ਉਦਘਾਟਨ ਕਰਨਗੇ ਅਤੇ ਦੋਵਾਂ ਦੇਸ਼ਾਂ ਦੇ ਵਪਾਰਕ ਨੇਤਾਵਾਂ, ਸਟਾਰਟ-ਅੱਪਸ, ਖੋਜਾਰਥੀਆਂ ਅਤੇ ਹੋਰ ਨਵੀਨਤਾਕਾਰਾਂ ਦੇ ਇੱਕ ਸੰਮੇਲਨ ਨੂੰ ਸੰਬੋਧਨ ਕਰਨਗੇ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
How GST 2.0 changed India’s car market and boosted small car sales

Media Coverage

How GST 2.0 changed India’s car market and boosted small car sales
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 19 ਮਈ 2026
May 19, 2026

Exports Up, Economy Strong, World Collaborating: PM Modi's Reforms Delivering Jobs, Growth & Green Future