ਦੋਵੇਂ ਨੇਤਾ ਭਾਰਤ-ਜਰਮਨੀ ਰਣਨੀਤਕ ਭਾਈਵਾਲੀ ਵਿੱਚ ਹੁਣ ਤੱਕ ਹੋਈ ਪ੍ਰਗਤੀ ਦੀ ਸਮੀਖਿਆ ਕਰਨਗੇ
ਪ੍ਰਧਾਨ ਮੰਤਰੀ ਮੋਦੀ ਅਤੇ ਚਾਂਸਲਰ ਮਰਜ਼ ਸਾਬਰਮਤੀ ਆਸ਼ਰਮ ਦਾ ਦੌਰਾ ਕਰਨਗੇ ਅਤੇ ਅਹਿਮਦਾਬਾਦ ਵਿੱਚ ਅੰਤਰਰਾਸ਼ਟਰੀ ਪਤੰਗ ਉਤਸਵ ਵਿੱਚ ਹਿੱਸਾ ਲੈਣਗੇ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜਰਮਨੀ ਦੇ ਫੈਡਰਲ ਚਾਂਸਲਰ ਸ਼੍ਰੀ ਫ੍ਰੈਡਰਿਕ ਮਰਜ਼ ਨਾਲ 12 ਜਨਵਰੀ ਨੂੰ ਅਹਿਮਦਾਬਾਦ ਵਿੱਚ ਮੁਲਾਕਾਤ ਕਰਨਗੇ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਸੱਦੇ ’ਤੇ ਜਰਮਨੀ ਦੇ ਚਾਂਸਲਰ ਸ਼੍ਰੀ ਫ੍ਰੈਡਰਿਕ ਮਰਜ਼ 12-13 ਜਨਵਰੀ, 2026 ਨੂੰ ਭਾਰਤ ਦੇ ਅਧਿਕਾਰਤ ਦੌਰੇ 'ਤੇ ਰਹਿਣਗੇ। ਜਰਮਨ ਚਾਂਸਲਰ ਮਰਜ਼ ਦਾ ਭਾਰਤ ਦਾ ਇਹ ਪਹਿਲਾ ਅਧਿਕਾਰਤ ਦੌਰਾ ਹੋਵੇਗਾ।

ਦੋਵੇਂ ਨੇਤਾ 12 ਜਨਵਰੀ ਨੂੰ ਸਵੇਰੇ ਲਗਭਗ 9:30 ਵਜੇ ਸਾਬਰਮਤੀ ਆਸ਼ਰਮ ਦਾ ਦੌਰਾ ਕਰਨਗੇ। ਫਿਰ ਉਹ ਸਵੇਰੇ ਲਗਭਗ 10 ਵਜੇ ਸਾਬਰਮਤੀ ਰਿਵਰਫ੍ਰੰਟ ’ਤੇ ਅੰਤਰਰਾਸ਼ਟਰੀ ਪਤੰਗ ਉਤਸਵ ਵਿੱਚ ਹਿੱਸਾ ਲੈਣਗੇ। ਇਸ ਤੋਂ ਬਾਅਦ ਸਵੇਰੇ 11:15 ਵਜੇ ਗਾਂਧੀਨਗਰ ਦੇ ਮਹਾਤਮਾ ਮੰਦਿਰ ਵਿਖੇ ਦੁਵੱਲੀ ਮੀਟਿੰਗਾਂ ਹੋਣਗੀਆਂ।

ਭਾਰਤ-ਜਰਮਨੀ ਨੇ ਹਾਲ ਹੀ ਵਿੱਚ ਰਣਨੀਤਕ ਭਾਈਵਾਲੀ ਦੇ 25 ਸਾਲ ਪੂਰੇ ਕੀਤੇ ਹਨ, ਦੋਵੇਂ ਨੇਤਾ ਦੁਵੱਲੀ ਰਣਨੀਤਕ ਭਾਈਵਾਲੀ ਵਿੱਚ ਹੁਣ ਤੱਕ ਹੋਈ ਪ੍ਰਗਤੀ ਦੀ ਸਮੀਖਿਆ ਕਰਨਗੇ। ਦੁਵੱਲੀ ਗੱਲਬਾਤ ਵਿੱਚ ਵਪਾਰ ਅਤੇ ਨਿਵੇਸ਼, ਤਕਨਾਲੋਜੀ, ਸਿੱਖਿਆ, ਹੁਨਰ ਵਿਕਾਸ ਅਤੇ ਗਤੀਸ਼ੀਲਤਾ ਵਿੱਚ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ’ਤੇ ਧਿਆਨ ਕੇਂਦ੍ਰਿਤ ਕੀਤਾ ਜਾਵੇਗਾ, ਨਾਲ ਹੀ ਰੱਖਿਆ ਅਤੇ ਸੁਰੱਖਿਆ, ਵਿਗਿਆਨ, ਨਵੀਨਤਾ ਅਤੇ ਖੋਜ ਅਤੇ ਹਰੇ ਅਤੇ ਟਿਕਾਊ ਵਿਕਾਸ ਸਮੇਤ ਦੋਵੇਂ ਦੇਸ਼ਾਂ ਦੇ ਲੋਕਾਂ ਦਰਮਿਆਨ ਸਬੰਧਾਂ ਦੇ ਮੁੱਖ ਖੇਤਰਾਂ ਵਿੱਚ ਸਹਿਯੋਗ ਨੂੰ ਅੱਗੇ ਵਧਾਉਣ 'ਤੇ ਵੀ ਧਿਆਨ ਦਿੱਤਾ ਜਾਵੇਗਾ। 

ਪ੍ਰਧਾਨ ਮੰਤਰੀ ਮੋਦੀ ਅਤੇ ਚਾਂਸਲਰ ਮਰਜ਼ ਖੇਤਰੀ ਅਤੇ ਵਿਸ਼ਵ-ਵਿਆਪੀ ਮਹੱਤਵ ਦੇ ਮੁੱਦਿਆਂ 'ਤੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨਗੇ ਅਤੇ ਦੋਵਾਂ ਦੇਸ਼ਾਂ ਦੇ ਵਪਾਰਕ ਅਤੇ ਉਦਯੋਗ ਦੇ ਨੇਤਾਵਾਂ ਨਾਲ ਗੱਲਬਾਤ ਕਰਨਗੇ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Government eases defence export SOP to help local manufacturers tap global market

Media Coverage

Government eases defence export SOP to help local manufacturers tap global market
NM on the go

Nm on the go

Always be the first to hear from the PM. Get the App Now!
...
Prime Minister extends greetings on National Sports Day
August 29, 2026

The Prime Minister, Shri Narendra Modi has extended his greetings to all sports lovers on National Sports Day. Shri Modi said that the dedication, passion and determination of sportspersons make the entire nation proud.

The Prime Minister also paid homage to the legendary Major Dhyan Chand Ji, whose brilliance and contribution to Indian hockey continue to inspire generations.

Shri Modi posted on X:

“To every sports lover…your dedication, passion and determination make everyone proud.

We also pay homage to the legendary Major Dhyan Chand Ji, whose brilliance inspires generations.

#NationalSportsDay”