ਪ੍ਰਧਾਨ ਮੰਤਰੀ ਇਸ ਅਵਸਰ ’ਤੇ ਸ਼੍ਰੀ ਅਰਬਿੰਦੋ ਦੇ ਸਨਮਾਨ ਵਿੱਚ ਸਮਾਰਕ ਸਿੱਕਾ ਅਤੇ ਡਾਕ ਟਿਕਟ ਜਾਰੀ ਕਰਨਗੇ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13 ਦਸੰਬਰ, 2022 ਨੂੰ ਸ਼ਾਮ 5 ਵਜੇ ਵੀਡੀਓ ਕਾਨਫਰੰਸ ਦੇ ਜ਼ਰੀਏ ਸ਼੍ਰੀ ਅਰਬਿੰਦੋ ਦੀ 150ਵੀਂ  ਜਨਮ ਵਰ੍ਹੇਗੰਢ ਦੇ ਸਬੰਧ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੀ ਸਰਪ੍ਰਸਤੀ ਹੇਠ ਕੰਬਨ ਕਲਈ ਸੰਗਮ, ਪੁਡੂਚੇਰੀ ਵਿੱਚ ਆਯੋਜਿਤ ਹੋਣ ਵਾਲੇ ਇਸ ਪ੍ਰੋਗਰਾਮ ਵਿੱਚ ਸ਼੍ਰੀ ਅਰਬਿੰਦੋ ਦੇ ਸਨਮਾਨ ਵਿੱਚ ਇੱਕ ਸਮਾਰਕ ਸਿੱਕਾ ਅਤੇ ਡਾਕ ਟਿਕਟ ਜਾਰੀ ਕਰਨਗੇ। ਪ੍ਰਧਾਨ ਮੰਤਰੀ ਇਸ ਅਵਸਰ 'ਤੇ ਸਭਾ ਨੂੰ ਵੀ ਸੰਬੋਧਨ ਕਰਨਗੇ, ਜਿਸ ਵਿੱਚ ਦੇਸ਼ ਭਰ ਤੋਂ ਸ਼੍ਰੀ ਅਰਬਿੰਦੋ ਦੇ ਅਨੁਯਾਈ ਸ਼ਾਮਲ ਹੋਣਗੇ।

ਸ਼੍ਰੀ ਅਰਬਿੰਦੋ ਦਾ ਜਨਮ 15 ਅਗਸਤ, 1872 ਨੂੰ ਹੋਇਆ ਸੀ। ਉਹ ਇੱਕ ਦੂਰਦਰਸ਼ੀ ਵਿਅਕਤੀ ਸਨ। ਉਨ੍ਹਾਂ ਨੇ ਭਾਰਤ ਦੇ ਸੁਤੰਤਰਤਾ ਸੰਗ੍ਰਾਮ ਵਿੱਚ ਅਸਾਧਾਰਣ ਯੋਗਦਾਨ ਦਿੱਤਾ। ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੇ ਅਵਸਰ 'ਤੇ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਮਨਾਇਆ ਜਾ ਰਿਹਾ ਹੈ। ਇਸ ਮਹੋਤਸਵ ਦੇ ਦੌਰਾਨ ਭਾਰਤ ਦੇ ਲੋਕਾਂ, ਇਸ ਦੇ ਸੱਭਿਆਚਾਰ ਅਤੇ ਉਪਲਬਧੀਆਂ ਦੇ ਗੌਰਵਸ਼ਾਲੀ ਇਤਿਹਾਸ ਦਾ ਜਸ਼ਨ ਮਨਾਉਣ ਦਾ ਇੱਕ ਪ੍ਰਯਾਸ ਹੈ। ਇਸ ਅਵਸਰ ’ਤੇ ਦੇਸ਼ ਭਰ ਵਿੱਚ ਸਾਲ ਭਰ ਦੀਆਂ ਗਤੀਵਿਧੀਆਂ ਅਤੇ ਪ੍ਰੋਗਰਾਮਾਂ ਦਾ ਆਯੋਜਨ ਕਰਦੇ ਹੋਏ ਸ਼੍ਰੀ ਅਰਬਿੰਦੋ ਦੀ 150ਵੀਂ ਜਨਮ ਵਰ੍ਹੇਗੰਢ ਮਨਾਈ ਜਾ ਰਹੀ ਹੈ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India Post launches drone delivery pilot across Himachal, Assam

Media Coverage

India Post launches drone delivery pilot across Himachal, Assam
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 22 ਅਗਸਤ 2026
August 22, 2026

Citizens Appreciate PM Modi’s Leadership Driving India’s Growth, Innovation and Connectivity