Share
 
Comments
ਪ੍ਰਧਾਨ ਮੰਤਰੀ 3650 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ
ਪ੍ਰਧਾਨ ਮੰਤਰੀ ਏਮਸ ਬਿਲਾਸਪੁਰ ਦਾ ਉਦਘਾਟਨ ਕਰਨਗੇ, ਜਿਸ ਦਾ ਨੀਂਹ ਪੱਥਰ ਵੀ ਪ੍ਰਧਾਨ ਮੰਤਰੀ ਨੇ ਰੱਖਿਆ ਸੀ
ਪ੍ਰਧਾਨ ਮੰਤਰੀ ਰਾਸ਼ਟਰੀ ਰਾਜਮਾਰਗ ਨੂੰ ਚਾਰ ਮਾਰਗੀ ਕਰਨ ਦੇ 1690 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣਗੇ
ਇਹ ਪ੍ਰੋਜੈਕਟ ਖੇਤਰ ਵਿੱਚ ਉਦਯੋਗਿਕ ਵਿਕਾਸ ਅਤੇ ਟੂਰਿਜ਼ਮ ਨੂੰ ਹੁਲਾਰਾ ਦੇਵੇਗਾ
ਪ੍ਰਧਾਨ ਮੰਤਰੀ ਨਾਲਾਗੜ੍ਹ ਵਿਖੇ ਮੈਡੀਕਲ ਡਿਵਾਈਸ ਪਾਰਕ ਦਾ ਨੀਂਹ ਪੱਥਰ ਰੱਖਣਗੇ ਅਤੇ ਬੰਦਲਾ ਵਿਖੇ ਸਰਕਾਰੀ ਹਾਇਡ੍ਰੋ ਇੰਜੀਨੀਅਰਿੰਗ ਕਾਲਜ ਦਾ ਉਦਘਾਟਨ ਕਰਨਗੇ
ਪ੍ਰਧਾਨ ਮੰਤਰੀ ਕੁੱਲੂ ਦੁਸਹਿਰੇ ਦੇ ਜਸ਼ਨਾਂ ਵਿੱਚ ਹਿੱਸਾ ਲੈਣਗੇ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 5 ਅਕਤੂਬਰ, 2022 ਨੂੰ ਹਿਮਾਚਲ ਪ੍ਰਦੇਸ਼ ਦਾ ਦੌਰਾ ਕਰਨਗੇ, ਜਿੱਥੇ ਉਹ 3650 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ ਸਵੇਰੇ ਕਰੀਬ 11:30 ਵਜੇ ਏਮਸ ਬਿਲਾਸਪੁਰ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਦੁਪਹਿਰ ਕਰੀਬ 12:45 'ਤੇ ਬਿਲਾਸਪੁਰ ਦੇ ਲੁਹਣੂ ਮੈਦਾਨ 'ਚ ਪਹੁੰਚਣਗੇ, ਜਿੱਥੇ ਉਹ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ ਅਤੇ ਇਕ ਜਨਤਕ ਸਮਾਗਮ ਨੂੰ ਵੀ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਕਰੀਬ 3:15 ਵਜੇ ਕੁੱਲੂ ਦੇ ਢਾਲਪੁਰ ਮੈਦਾਨ ਪਹੁੰਚਣਗੇ, ਜਿੱਥੇ ਉਹ ਕੁੱਲੂ ਦੁਸਹਿਰਾ ਦੇ ਜਸ਼ਨਾਂ 'ਚ ਹਿੱਸਾ ਲੈਣਗੇ।

ਏਮਸ ਬਿਲਾਸਪੁਰ

ਏਮਸ ਬਿਲਾਸਪੁਰ ਦੇ ਉਦਘਾਟਨ ਰਾਹੀਂ ਦੇਸ਼ ਭਰ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਪ੍ਰਧਾਨ ਮੰਤਰੀ ਦੇ ਵਿਜ਼ਨ ਅਤੇ ਵਚਨਬੱਧਤਾ ਨੂੰ ਫਿਰ ਤੋਂ ਪ੍ਰਦਰਸ਼ਿਤ ਕੀਤਾ ਜਾ ਰਿਹਾ ਹੈ। ਇਸ ਹਸਪਤਾਲ ਦਾ ਨੀਂਹ ਪੱਥਰ ਵੀ ਪ੍ਰਧਾਨ ਮੰਤਰੀ ਨੇ ਅਕਤੂਬਰ, 2017 ਵਿੱਚ ਰੱਖਿਆ ਸੀ, ਇਸ ਨੂੰ ਕੇਂਦਰੀ ਸੈਕਟਰ ਦੀ ਯੋਜਨਾ ਪ੍ਰਧਾਨ ਮੰਤਰੀ ਸਵਾਸਥਯ ਸੁਰਕਸ਼ਾ ਯੋਜਨਾ ਦੇ ਤਹਿਤ ਸਥਾਪਿਤ ਕੀਤਾ ਜਾ ਰਿਹਾ ਹੈ।

ਏਮਸ ਬਿਲਾਸਪੁਰ 1470 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਾਇਆ ਗਿਆ, ਜੋ 18 ਸਪੈਸ਼ਲਿਟੀ ਅਤੇ 17 ਸੁਪਰ ਸਪੈਸ਼ਲਿਟੀ ਵਿਭਾਗਾਂ, 18 ਮੌਡਿਊਲਰ ਅਪਰੇਸ਼ਨ ਥੀਏਟਰਾਂ, 64 ਆਈਸੀਯੂ ਬੈੱਡਾਂ ਦੇ ਨਾਲ 750 ਬੈੱਡਾਂ ਵਾਲਾ ਇੱਕ ਅਤਿ-ਆਧੁਨਿਕ ਹਸਪਤਾਲ ਹੈ। 247 ਏਕੜ ਵਿੱਚ ਫੈਲੇ ਇਸ ਹਸਪਤਾਲ ਵਿੱਚ 24 ਘੰਟੇ ਐਮਰਜੈਂਸੀ ਅਤੇ ਡਾਇਲਸਿਸ ਦੀਆਂ ਸਹੂਲਤਾਂ, ਅਲਟਰਾਸੋਨੋਗ੍ਰਾਫੀ, ਸੀਟੀ ਸਕੈਨ, ਐੱਮਆਰਆਈ ਆਦਿ ਜਿਹੀਆਂ ਆਧੁਨਿਕ ਡਾਇਗਨੌਸਟਿਕ ਮਸ਼ੀਨਾਂ, ਅੰਮ੍ਰਿਤ ਫਾਰਮੇਸੀ ਅਤੇ ਜਨ ਔਸ਼ਧੀ ਕੇਂਦਰ ਅਤੇ 30 ਬਿਸਤਰਿਆਂ ਵਾਲਾ ਆਯੁਸ਼ ਬਲਾਕ ਵੀ ਹੈ। ਹਸਪਤਾਲ ਨੇ ਹਿਮਾਚਲ ਪ੍ਰਦੇਸ਼ ਦੇ ਕਬਾਇਲੀ ਅਤੇ ਪਹੁੰਚ ਤੋਂ ਬਾਹਰ ਕਬਾਇਲੀ ਖੇਤਰਾਂ ਵਿੱਚ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਡਿਜੀਟਲ ਹੈਲਥ ਲਈ ਕੇਂਦਰ ਵੀ ਸਥਾਪਿਤ ਕੀਤਾ ਹੈ। ਇਸ ਦੇ ਨਾਲ ਹੀ, ਹਸਪਤਾਲ ਦੁਆਰਾ ਕਾਜ਼ਾ, ਸਲੂਨੀ ਅਤੇ ਕੀਲੋਂਗ ਜਿਹੇ ਪਹੁੰਚ ਤੋਂ ਬਾਹਰ ਵਾਲੇ ਕਬਾਇਲੀ ਅਤੇ ਉੱਚ ਹਿਮਾਲੀਆਈ ਖੇਤਰਾਂ ਵਿੱਚ ਹੈਲਥ ਕੈਂਪਾਂ ਰਾਹੀਂ ਮਾਹਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਹਸਪਤਾਲ ਵਿੱਚ ਹਰ ਸਾਲ ਐੱਮਬੀਬੀਐੱਸ ਕੋਰਸ ਲਈ 100 ਵਿਦਿਆਰਥੀਆਂ ਅਤੇ ਨਰਸਿੰਗ ਕੋਰਸਾਂ ਲਈ 60 ਵਿਦਿਆਰਥੀਆਂ ਨੂੰ ਦਾਖਲਾ ਦਿੱਤਾ ਜਾਵੇਗਾ।

ਵਿਕਾਸ ਪ੍ਰਾਜੈਕਟ

ਪ੍ਰਧਾਨ ਮੰਤਰੀ ਐੱਨਐੱਚ -105 'ਤੇ ਪਿੰਜੌਰ ਤੋਂ ਨਾਲਾਗੜ੍ਹ ਤੱਕ ਰਾਸ਼ਟਰੀ ਰਾਜਮਾਰਗ ਨੂੰ ਚਾਰ ਮਾਰਗੀ ਕਰਨ ਲਈ ਲਗਭਗ 31 ਕਿਲੋਮੀਟਰ ਲੰਬੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣਗੇ, ਜਿਸਦੀ ਲਾਗਤ 1690 ਕਰੋੜ ਰੁਪਏ ਹੈ। ਇਹ ਪ੍ਰੋਜੈਕਟ ਮਾਰਗ ਅੰਬਾਲਾ, ਚੰਡੀਗੜ੍ਹ, ਪੰਚਕੂਲਾ ਅਤੇ ਸੋਲਨ/ਸ਼ਿਮਲਾ ਤੋਂ ਬਿਲਾਸਪੁਰ, ਮੰਡੀ ਅਤੇ ਮਨਾਲੀ ਵੱਲ ਜਾਣ ਵਾਲੀ ਆਵਾਜਾਈ ਲਈ ਇੱਕ ਪ੍ਰਮੁੱਖ ਕਨੈਕਟਿੰਗ ਲਿੰਕ ਹੈ। ਇਸ ਚਾਰ ਮਾਰਗੀ ਰਾਸ਼ਟਰੀ ਰਾਜਮਾਰਗ ਦਾ ਲਗਭਗ 18 ਕਿਲੋਮੀਟਰ ਹਿੱਸਾ ਹਿਮਾਚਲ ਪ੍ਰਦੇਸ਼ ਦੇ ਅਧੀਨ ਆਉਂਦਾ ਹੈ ਅਤੇ ਬਾਕੀ ਹਿੱਸਾ ਹਰਿਆਣਾ ਵਿੱਚ ਪੈਂਦਾ ਹੈ। ਇਹ ਹਾਈਵੇਅ ਹਿਮਾਚਲ ਪ੍ਰਦੇਸ਼ ਦੇ ਉਦਯੋਗਿਕ ਕੇਂਦਰ ਨਾਲਾਗੜ੍ਹ-ਬੱਦੀ ਵਿੱਚ ਬਿਹਤਰ ਆਵਾਜਾਈ ਸੁਵਿਧਾਵਾਂ ਨੂੰ ਯਕੀਨੀ ਬਣਾਏਗਾ ਅਤੇ ਇਸ ਖੇਤਰ ਵਿੱਚ ਹੋਰ ਉਦਯੋਗਿਕ ਵਿਕਾਸ ਨੂੰ ਵੀ ਹੁਲਾਰਾ ਦੇਵੇਗਾ। ਇਸ ਨਾਲ ਸੂਬੇ ਵਿੱਚ ਟੂਰਿਜ਼ਮ ਨੂੰ ਵੀ ਹੁਲਾਰਾ ਮਿਲੇਗਾ।

ਪ੍ਰਧਾਨ ਮੰਤਰੀ ਨਾਲਾਗੜ੍ਹ ਵਿਖੇ ਕਰੀਬ 350 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਡਿਵਾਈਸ ਪਾਰਕ ਦਾ ਨੀਂਹ ਪੱਥਰ ਰੱਖਣਗੇ। ਇਸ ਮੈਡੀਕਲ ਡਿਵਾਈਸ ਪਾਰਕ ਵਿੱਚ ਉਦਯੋਗ ਸਥਾਪਿਤ ਕਰਨ ਲਈ 800 ਕਰੋੜ ਰੁਪਏ ਤੋਂ ਵੱਧ ਦੇ ਸਮਝੌਤਿਆਂ 'ਤੇ ਦਸਤਖਤ ਕੀਤੇ ਜਾ ਚੁੱਕੇ ਹਨ। ਇਹ ਪ੍ਰੋਜੈਕਟ ਖੇਤਰ ਵਿੱਚ ਰੋਜ਼ਗਾਰ ਦੇ ਮੌਕਿਆਂ ਵਿੱਚ ਮਹੱਤਵਪੂਰਨ ਵਾਧਾ ਕਰੇਗਾ।

ਪ੍ਰਧਾਨ ਮੰਤਰੀ ਬੰਦਲਾ ਵਿਖੇ ਸਰਕਾਰੀ ਹਾਇਡ੍ਰੋ ਇੰਜੀਨੀਅਰਿੰਗ ਕਾਲਜ ਦਾ ਉਦਘਾਟਨ ਵੀ ਕਰਨਗੇ। ਲਗਭਗ 140 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ ਕਾਲਜ ਪਣ-ਬਿਜਲੀ ਪ੍ਰੋਜੈਕਟਾਂ ਲਈ ਟ੍ਰੇਨਿੰਗ ਪ੍ਰਾਪਤ ਮਨੁੱਖੀ ਸ਼ਕਤੀ ਉਪਲਬਧ ਕਰਵਾਉਣ ਵਿੱਚ ਮਦਦ ਕਰੇਗਾ। ਇਸ ਖੇਤਰ ਵਿੱਚ ਹਿਮਾਚਲ ਪ੍ਰਦੇਸ਼ ਮੋਹਰੀ ਰਾਜਾਂ ਵਿੱਚੋਂ ਇੱਕ ਹੈ। ਇਹ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਅਤੇ ਹਾਇਡ੍ਰੋ ਪਾਵਰ ਸੈਕਟਰ ਵਿੱਚ ਰੋਜ਼ਗਾਰ ਦੇ ਭਰਪੂਰ ਮੌਕੇ ਪ੍ਰਦਾਨ ਕਰਨ ਵਿੱਚ ਮਦਦ ਕਰੇਗਾ।

ਕੁੱਲੂ ਦੁਸਹਿਰਾ

ਅੰਤਰਰਾਸ਼ਟਰੀ ਕੁੱਲੂ ਦੁਸਹਿਰਾ ਤਿਉਹਾਰ 5 ਤੋਂ 11 ਅਕਤੂਬਰ, 2022 ਤੱਕ ਕੁੱਲੂ ਦੇ ਢਾਲਪੁਰ ਮੈਦਾਨ ਵਿੱਚ ਮਨਾਇਆ ਜਾਵੇਗਾ। ਇਹ ਮਹੋਤਸਵ ਇਸ ਲਈ ਵਿਲੱਖਣ ਹੈ ਕਿ ਇਸ ਵਿੱਚ ਘਾਟੀ ਦੇ 300 ਤੋਂ ਵੱਧ ਦੇਵੀ-ਦੇਵਤਿਆਂ ਦਾ ਸਮਾਵੇਸ਼ ਹੁੰਦਾ ਹੈ। ਮਹੋਤਸਵ ਦੇ ਪਹਿਲੇ ਦਿਨ, ਦੇਵਤੇ ਆਪਣੀਆਂ ਚੰਗੀ ਤਰ੍ਹਾਂ ਸਜਾਈਆਂ ਪਾਲਕੀਆਂ ਵਿੱਚ ਮੁੱਖ ਦੇਵਤਾ ਭਗਵਾਨ ਰਘੁਨਾਥ ਜੀ ਦੇ ਮੰਦਰ ਵਿੱਚ ਆਪਣੇ ਸ਼ਰਧਾ ਦੇ ਫੁੱਲ ਭੇਟ ਕਰਦੇ ਹਨ ਅਤੇ ਫਿਰ ਧੌਲਪੁਰ ਮੈਦਾਨ ਲਈ ਅੱਗੇ ਵਧਦੇ ਹਨ। ਇਤਿਹਾਸਿਕ ਕੁੱਲੂ ਦੁਸਹਿਰੇ ਦੇ ਜਸ਼ਨਾਂ ਵਿੱਚ ਪ੍ਰਧਾਨ ਮੰਤਰੀ ਇਸ ਦਿੱਵਯ ਰਥ ਯਾਤਰਾ ਅਤੇ ਦੇਵਤਿਆਂ ਦੀ ਸ਼ਾਨਦਾਰ ਸਭਾ ਦੇ ਗਵਾਹ ਬਣਨਗੇ। ਇਹ ਪਹਿਲੀ ਵਾਰ ਹੋਵੇਗਾ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਕੁੱਲੂ ਦੁਸਹਿਰਾ ਸਮਾਰੋਹ ਵਿੱਚ ਹਿੱਸਾ ਲੈਣਗੇ।

 

Explore More
76ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

76ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
Railways achieves 1,000 million tons milestone in freight transportation for FY 2022-23

Media Coverage

Railways achieves 1,000 million tons milestone in freight transportation for FY 2022-23
...

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 8 ਦਸੰਬਰ 2022
December 08, 2022
Share
 
Comments

Appreciation For PM Modi’s Relentless Efforts Towards Positive Transformation of the Nation

Citizens Congratulate Indian Railways as it Achieves a Milestone in Freight Transportation for FY 2022-23