ਪ੍ਰਧਾਨ ਮੰਤਰੀ ਰਾਸ਼ਟਰੀ ਪੀਐੱਮ ਵਿਸ਼ਵਕਰਮਾ ਪ੍ਰੋਗਰਾਮ (National PM Vishwakarma Programme) ਵਿੱਚ ਹਿੱਸਾ ਲੈਣਗੇ
ਪੀਐੱਮ ਅਮਰਾਵਤੀ ਵਿਖੇ ਪੀਐੱਮ ਮਿਤ੍ਰ ਪਾਰਕ (PM MITRA Park) ਦਾ ਨੀਂਹ ਪੱਥਰ ਰੱਖਣਗੇ
ਪ੍ਰਧਾਨ ਮੰਤਰੀ ਆਚਾਰਿਆ ਚਾਣਕਯ ਕੌਸ਼ਲਯਾ ਵਿਕਾਸ ਸਕੀਮ (Acharya Chanakya Kaushalya Vikas Scheme) ਅਤੇ ਪੁਣਯਸ਼ਲੋਕ ਅਹਿਲਯਾਬਾਈ ਹੋਲਕਰ ( Punyashlok Ahilyabai Holkar) ਮਹਿਲਾ ਸਟਾਰਟਅੱਪ ਯੋਜਨਾ ਲਾਂਚ ਕਰਨਗੇ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 20 ਸਤੰਬਰ ਨੂੰ ਮਹਾਰਾਸ਼ਟਰ ਦੇ ਵਰਧਾ ਦਾ ਦੌਰਾ ਕਰਨਗੇ। ਸਵੇਰੇ ਕਰੀਬ 11:30 ਵਜੇ ਉਹ ਰਾਸ਼ਟਰੀ ‘ਪੀਐੱਮ ਵਿਸ਼ਵਕਰਮਾ’ ਪ੍ਰੋਗਰਾਮ ਵਿੱਚ  ਹਿੱਸਾ ਲੈਣਗੇ, ਜਿਸ ਵਿੱਚ ਪ੍ਰਧਾਨ ਮੰਤਰੀ ਵਿਸ਼ਵਕਰਮਾ ਦੇ ਤਹਿਤ ਪ੍ਰਗਤੀ ਦਾ ਇੱਕ ਸਾਲ ਪੂਰਾ ਹੋਣ ਦਾ ਉਤਸਵ ਮਨਾਇਆ ਜਾਵੇਗਾ।

 

ਪ੍ਰਧਾਨ ਮੰਤਰੀ ਇਸ ਪ੍ਰੋਗਰਾਮ ਦੌਰਾਨ, ਪੀਐੱਮ ਵਿਸ਼ਵਕਰਮਾ ਯੋਜਨਾ ਦੇ ਲਾਭਾਰਥੀਆਂ ਨੂੰ ਸਰਟੀਫਿਕੇਟ ਅਤੇ ਲੋਨ ਜਾਰੀ ਕਰਨਗੇ। ਇਸ ਯੋਜਨਾ ਦੇ ਤਹਿਤ ਕਾਰੀਗਰਾਂ ਨੂੰ ਦਿੱਤੇ ਜਾਣ ਵਾਲੇ ਠੋਸ ਸਮਰਥਨ ਦੇ ਪ੍ਰਤੀਕ ਦੇ ਰੂਪ ਵਿੱਚ ਉਹ 18 ਵਪਾਰਾਂ ਦੇ ਤਹਿਤ 18 ਲਾਭਾਰਥੀਆਂ ਨੂੰ ਪੀਐੱਮ ਵਿਸ਼ਵਕਰਮਾ ਦੇ ਅਧੀਨ ਲੋਨ ਵੀ ਵੰਡਣਗੇ। ਸਮਾਜ ਵਿੱਚ ਉਨ੍ਹਾਂ ਦੀ ਵਿਰਾਸਤ ਅਤੇ ਉਨ੍ਹਾਂ ਦੇ ਸਥਾਈ ਯੋਗਦਾਨ ਦੇ ਸਨਮਾਨ ਦੇ ਰੂਪ ਵਿੱਚ  ਉਹ ਪੀਐੱਮ ਵਿਸ਼ਵਕਰਮਾ ਦੇ ਤਹਿਤ ਪ੍ਰਗਤੀ ਦਾ ਇੱਕ ਸਾਲ ਪੂਰਾ ਹੋਣ ਦੀ ਯਾਦ ਵਿੱਚ ਸਮਰਪਿਤ ਇੱਕ ਯਾਦਗਾਰੀ ਡਾਕ ਟਿਕਟ ਜਾਰੀ ਕਰਨਗੇ।

ਪ੍ਰਧਾਨ ਮੰਤਰੀ ਮਹਾਰਾਸ਼ਟਰ ਦੇ ਅਮਰਾਵਤੀ ਵਿੱਚ ਪੀਐੱਮ ਮੈਗਾ ਇੰਟੇਗ੍ਰੇਟਿਡ ਟੈਕਸਟਾਈਲ ਰੀਜ਼ਨ ਅਤੇ ਅਪੈਰਲ (ਪੀਐਮ ਮਿਤ੍ਰ) (PM Mega Integrated Textile Regions and Apparel (PM MITRA) ਪਾਰਕ ਦਾ ਨੀਂਹ ਪੱਥਰ ਰੱਖਣਗੇ। 1000 ਏਕੜ ਵਿੱਚ ਫੈਲੇ ਇਸ ਪਾਰਕ ਦਾ ਵਿਕਾਸ ਨੂੰ ਮਹਾਰਾਸ਼ਟਰ ਉਦਯੋਗਿਕ ਵਿਕਾਸ ਨਿਗਮ (MIDC) ਦੁਆਰਾ ਰਾਜ ਦੀ ਲਾਗੂ ਕਰਨ ਵਾਲੀ ਏਜੰਸੀ ਦੇ ਰੂਪ ਵਿੱਚ ਵਿਕਸਿਤ ਕੀਤਾ ਜਾ ਰਿਹਾ ਹੈ। ਭਾਰਤ ਸਰਕਾਰ ਨੇ ਟੈਕਸਟਾਈਲ ਉਦਯੋਗ ਲਈ 7ਪੀਐੱਮ ਮਿਤ੍ਰ ਪਾਰਕਸ ਸਥਾਪਿਤ ਕਰਨ ਦੀ ਪ੍ਰਵਾਨਗੀ ਦਿੱਤੀ ਸੀ। ਪੀਐੱਮ ਮਿਤ੍ਰ ਪਾਰਕਸ ਭਾਰਤ ਨੂੰ ਟੈਕਸਟਾਈਲ ਮੈਨੂਫੈਕਚਰਿੰਗ ਅਤੇ ਨਿਰਯਾਤ ਲਈ ਇੱਕ ਗਲੋਬਲ ਹੱਬ ਬਣਾਉਣ ਦੇ ਵਿਜ਼ਨ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ। ਇਹ ਵਿਸ਼ਵ ਪੱਧਰੀ ਉਦਯੋਗਿਕ ਬੁਨਿਆਦੀ ਢਾਂਚਾ ਬਣਾਉਣ ਦੇ ਨਿਰਮਾਣ ਵਿੱਚ ਮਦਦ ਕਰੇਗਾ, ਜੋ ਪ੍ਰਤੱਖ ਵਿਦੇਸ਼ੀ ਨਿਵੇਸ਼ (FDI) ਸਮੇਤ ਵੱਡੇ ਪੱਧਰ 'ਤੇ ਨਿਵੇਸ਼ ਨੂੰ ਆਕਰਸ਼ਿਤ ਕਰੇਗਾ ਅਤੇ ਖੇਤਰ ਵਿੱਚ ਨਵੀਨਤਾ ਅਤੇ ਰੋਜ਼ਗਾਰ ਸਿਰਜਣ ਨੂੰ ਉਤਸ਼ਾਹਿਤ ਕਰੇਗਾ।

ਪ੍ਰਧਾਨ ਮੰਤਰੀ ਮਹਾਰਾਸ਼ਟਰ ਸਰਕਾਰ ਦੀ ‘ਆਚਾਰਿਆ ਚਾਣਕਯ ਕੌਸ਼ਲ ਵਿਕਾਸ ਕੇਂਦਰ’ ਯੋਜਨਾ ਲਾਂਚ ਕਰਨਗੇ। 15 ਤੋਂ 45 ਵਰ੍ਹੇ ਦੀ ਉਮਰ ਦੇ ਨੌਜਵਾਨਾਂ ਨੂੰ ਟ੍ਰੇਨਿੰਗ ਪ੍ਰਦਾਨ ਕਰਨ ਲਈ ਰਾਜ ਭਰ ਦੇ ਪ੍ਰਸਿੱਧ ਕਾਲਜਾਂ ਵਿੱਚ ਸਕਿੱਲ ਡਿਵੈਲਪਮੈਂਟ ਟ੍ਰੇਨਿੰਗ ਸੈਂਟਰਜ਼ ਸਥਾਪਿਤ ਕੀਤੇ ਜਾਣਗੇ, ਜਿਸ ਨਾਲ ਉਹ ਆਤਮਨਿਰਭਰ ਬਣ ਸਕਣ ਅਤੇ ਰੋਜ਼ਗਾਰ ਦੇ ਵਿਭਿੰਨ ਅਵਸਰਾਂ ਤੱਕ ਪਹੁੰਚ ਸਕਣ। ਰਾਜ ਭਰ ਵਿੱਚ ਲਗਭਗ 1,50,000 ਨੌਜਵਾਨਾਂ ਨੂੰ ਹਰ ਵਰ੍ਹੇ ਸਕਿੱਲ ਡਿਵੈਲਪਮੈਂਟ ਟ੍ਰੇਨਿੰਗ ਮੁਫ਼ਤ ਮਿਲੇਗੀ।

ਪ੍ਰਧਾਨ ਮੰਤਰੀ ‘ਪੁਣਯਸ਼ਲੋਕ ਅਹਿਲਯਾਦੇਵੀ ਹੋਲਕਰ ਮਹਿਲਾ ਸਟਾਰਟਅੱਪ ਸਕੀਮ’ ("Punyashlok Ahilyadevi Holkar Women Startup Scheme") ਲਾਂਚ ਕੀਤੀ। ਇਸ ਯੋਜਨਾ ਦੇ ਤਹਿਤ ਮਹਾਰਾਸ਼ਟਰ ਵਿੱਚ ਮਹਿਲਾਵਾਂ ਦੀ ਅਗਵਾਈ ਵਾਲੇ ਸਟਾਰਟਅੱਪਸ ਨੂੰ ਸ਼ੁਰੂਆਤੀ ਪੜਾਅ ਵਿੱਚ ਸਹਾਇਤਾ ਦਿੱਤੀ ਜਾਵੇਗੀ। ਯੋਜਨਾ ਦੇ ਤਹਿਤ 25 ਲੱਖ ਰੁਪਏ ਤੱਕ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇਸ ਯੋਜਨਾ ਦੇ ਤਹਿਤ ਕੁੱਲ ਪ੍ਰਾਵਧਾਨਾਂ ਦਾ 25 ਪ੍ਰਤੀਸ਼ਤ ਪਿਛੜੇ ਵਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀਆਂ ਮਹਿਲਾਵਾਂ ਲਈ ਰਾਖਵਾਂ ਕੀਤਾ ਜਾਵੇਗਾ, ਜਿਵੇਂ ਕਿ ਸਰਕਾਰ ਦੁਆਰਾ ਨਿਰਦੇਸ਼ ਦਿੱਤਾ ਗਿਆ ਹੈ। ਇਸ ਨਾਲ ਮਹਿਲਾਵਾਂ ਦੀ ਅਗਵਾਈ ਵਾਲੇ ਸਟਾਰਟਅੱਪਸ ਨੂੰ ਆਤਮਨਿਰਭਰ ਅਤੇ ਸੁਤੰਤਰ ਬਣਨ ਵਿੱਚ ਮਦਦ ਮਿਲੇਗੀ। 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Operation Sagar Bandhu: India provides assistance to restore road connectivity in cyclone-hit Sri Lanka

Media Coverage

Operation Sagar Bandhu: India provides assistance to restore road connectivity in cyclone-hit Sri Lanka
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 5 ਦਸੰਬਰ 2025
December 05, 2025

Unbreakable Bonds, Unstoppable Growth: PM Modi's Diplomacy Delivers Jobs, Rails, and Russian Billions