ਪ੍ਰਧਾਨ ਮੰਤਰੀ ਸੂਰਤ ਵਿੱਚ ਲਗਭਗ 18,800 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਦੇਸ਼ ਨੂੰ ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ
ਪ੍ਰਧਾਨ ਮੰਤਰੀ 8-ਲੇਨ ਐਕਸੈਸ-ਕੰਟਰੋਲਡ ਵਡੋਦਰਾ-ਮੁੰਬਈ ਐਕਸਪ੍ਰੈਸਵੇਅ ਦੇ ਪ੍ਰਮੁੱਖ ਪੈਕੇਜ ਦੇਸ਼ ਨੂੰ ਸਮਰਪਿਤ ਕਰਨਗੇ
ਪ੍ਰਧਾਨ ਮੰਤਰੀ ਐੱਨਐੱਚ-56 ਦੇ ਮਹੱਤਵਪੂਰਨ ਖੰਡਾਂ ਨੂੰ ਚਾਰ-ਲੇਨ ਬਣਾਉਣ ਦਾ ਨੀਂਹ ਪੱਥਰ ਰੱਖਣਗੇ; ਇਹ ਪ੍ਰੋਜੈਕਟ ਕਬਾਇਲੀ ਖੇਤਰਾਂ ਵਿੱਚ ਸੰਪਰਕ ਵਧਾਏਗਾ ਅਤੇ 'ਸਟੈਚੂ ਆਫ਼ ਯੂਨਿਟੀ' ਤੱਕ ਪਹੁੰਚ ਨੂੰ ਆਸਾਨ ਬਣਾਏਗਾ
ਪ੍ਰਧਾਨ ਮੰਤਰੀ ਦਮਨ ਵਿੱਚ ਲਗਭਗ 2,970 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਦੇਸ਼ ਨੂੰ ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ
ਪ੍ਰਧਾਨ ਮੰਤਰੀ ਦਮਨ ਵਿੱਚ 'ਨਮੋ ਹਵਾਈ ਅੱਡੇ' ਦੀ ਨਵੀਂ ਟਰਮੀਨਲ ਇਮਾਰਤ ਦੇਸ਼ ਨੂੰ ਸਮਰਪਿਤ ਕਰਨਗੇ
ਪ੍ਰਧਾਨ ਮੰਤਰੀ ਲਕਸ਼ਦੀਪ ਕੇਂਦਰ ਸ਼ਾਸਿਤ ਪ੍ਰਦੇਸ਼ ਲਈ 885 ਕਰੋੜ ਰੁਪਏ ਦੇ ਬੰਦਰਗਾਹ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 5 ਜੂਨ, 2026 ਨੂੰ ਗੁਜਰਾਤ ਅਤੇ ਦਮਨ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦੁਪਹਿਰ ਲਗਭਗ 2:30 ਵਜੇ ਸੂਰਤ ਜ਼ਿਲ੍ਹੇ ਦੇ ਹਜ਼ੀਰਾ ਵਿੱਚ ਚੱਲ ਰਹੇ ਉਦਯੋਗਿਕ ਕਾਰਜਾਂ ਅਤੇ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਸਮੀਖਿਆ ਕਰਨਗੇ। ਪ੍ਰਧਾਨ ਮੰਤਰੀ ਸ਼ਾਮ ਲਗਭਗ 4:15 ਵਜੇ ਸੂਰਤ ਵਿੱਚ ਲਗਭਗ 18,800 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਦੇਸ਼ ਨੂੰ ਸਮਰਪਿਤ ਕਰਨਗੇ। ਉਹ ਇਸ ਮੌਕੇ 'ਤੇ ਇੱਕਠ ਨੂੰ ਸੰਬੋਧਨ ਵੀ ਕਰਨਗੇ।

ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦਮਨ ਲਈ ਰਵਾਨਾ ਹੋਣਗੇ, ਜਿੱਥੇ ਸ਼ਾਮ ਲਗਭਗ 6:15 ਵਜੇ ਉਹ ਦਮਨ ਸਥਿਤ ਨਮੋ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਦਮਨ ਵਿੱਚ ਸਥਿਤ ਨਮੋ ਹਸਪਤਾਲ ਦੇਸ਼ ਨੂੰ ਸਮਰਪਿਤ ਕੀਤਾ ਜਾਵੇਗਾ। ਫਿਰ ਸ਼ਾਮ ਲਗਭਗ 7:15 ਵਜੇ ਪ੍ਰਧਾਨ ਮੰਤਰੀ ਦਮਨ ਵਿੱਚ ਲਗਭਗ 2,970 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ, ਸਮਰਪਣ ਅਤੇ ਨੀਂਹ ਪੱਥਰ ਰੱਖਣਗੇ। ਉਹ ਲਕਸ਼ਦੀਪ ਕੇਂਦਰ ਸ਼ਾਸਿਤ ਪ੍ਰਦੇਸ਼ ਲਈ ਲਗਭਗ 885 ਕਰੋੜ ਰੁਪਏ ਦੇ ਚਾਰ ਮਹੱਤਵਪੂਰਨ ਪ੍ਰੋਜੈਕਟਾਂ ਦਾ ਵੀ ਨੀਂਹ ਪੱਥਰ ਰੱਖਣਗੇ। ਇਸ ਮੌਕੇ ਉਹ ਇਕੱਠ ਨੂੰ ਵੀ ਸੰਬੋਧਨ ਕਰਨਗੇ।

ਸੂਰਤ ਵਿੱਚ ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਸੂਰਤ ਵਿੱਚ ਸੜਕ, ਬਿਜਲੀ ਅਤੇ ਉਦਯੋਗਿਕ ਖੇਤਰਾਂ ਵਿੱਚ ਫੈਲੇ 18,800 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਉਨ੍ਹਾਂ ਨੂੰ ਦੇਸ਼ ਨੂੰ ਸਮਰਪਿਤ ਕਰਨਗੇ ਅਤੇ ਉਨ੍ਹਾਂ ਦਾ ਨੀਂਹ ਪੱਥਰ ਰੱਖਣਗੇ।

ਪ੍ਰਧਾਨ ਮੰਤਰੀ ਵਡੋਦਰਾ-ਮੁੰਬਈ ਐਕਸਪ੍ਰੈਸਵੇਅ ਦੇ ਪੈਕੇਜ VI ਅਤੇ VII ਦੇਸ਼ ਨੂੰ ਸਮਰਪਿਤ ਕਰਨਗੇ, ਜਿਸ ਨਾਲ ਗੁਜਰਾਤ ਅਤੇ ਮਹਾਰਾਸ਼ਟਰ ਵਿਚਕਾਰ ਹਾਈ-ਸਪੀਡ ਟ੍ਰਾਂਸਪੋਰਟ, ਲੌਜਿਸਟਿਕਸ ਕੁਸ਼ਲਤਾ ਅਤੇ ਆਰਥਿਕ ਸੰਪਰਕ ਵਿੱਚ ਸੁਧਾਰ ਹੋਵੇਗਾ। ਪ੍ਰਧਾਨ ਮੰਤਰੀ ਪ੍ਰਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਜਿਨ੍ਹਾਂ ਵਿੱਚ ਕਬਾਇਲੀ ਖੇਤਰਾਂ ਵਿੱਚ ਸੰਪਰਕ ਵਧਾਉਣ ਅਤੇ 'ਸਟੈਚੂ ਆਫ਼ ਯੂਨਿਟੀ' ਤੱਕ ਪਹੁੰਚ ਨੂੰ ਆਸਾਨ ਬਣਾਉਣ ਲਈ ਰਾਸ਼ਟਰੀ ਰਾਜਮਾਰਗ-56 ਦੇ ਮਹੱਤਵਪੂਰਨ ਖੰਡਾਂ ਨੂੰ ਚਾਰ-ਲੇਨ ਬਣਾਉਣਾ ਸ਼ਾਮਲ ਹੈ।

ਪ੍ਰਧਾਨ ਮੰਤਰੀ ਸੂਰਤ ਵਿੱਚ 220 ਬਿਸਤਰਿਆਂ ਵਾਲੇ ਈਐੱਸਆਈਸੀ ਹਸਪਤਾਲ ਦਾ ਵੀ ਉਦਘਾਟਨ ਕਰਨਗੇ, ਜੋ ਪ੍ਰਮੁੱਖ ਸਪੈਸ਼ਲਿਟੀਜ਼ ਵਿੱਚ ਆਧੁਨਿਕ ਮਾਧਿਅਮਿਕ ਸਿਹਤ ਸੇਵਾਵਾਂ ਪ੍ਰਦਾਨ ਕਰੇਗਾ। ਨਾਲ ਹੀ, ਇਹ ਇੱਕ ਕੇਂਦਰੀ ਪ੍ਰਯੋਗਸ਼ਾਲਾ ਅਤੇ ਲੋੜੀਂਦੀਆਂ ਸਹਾਇਕ ਸੇਵਾਵਾਂ ਨਾਲ ਵੀ ਲੈਸ ਹੋਵੇਗਾ। ਇਸ ਵਿੱਚ ਕੰਮਕਾਜੀ ਸੱਟਾਂ ਅਤੇ ਡਾਕਟਰੀ ਐਮਰਜੈਂਸੀ ਦੇ ਸਮੇਂ ਸਿਰ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ 24/7 ਐਮਰਜੈਂਸੀ ਅਤੇ ਟਰਾਮਾ ਕੇਅਰ ਦੀ ਸਹੂਲਤ ਵੀ ਹੈ। ਪ੍ਰਧਾਨ ਮੰਤਰੀ ਅੰਤਰ-ਰਾਜੀ ਟ੍ਰਾਂਸਮਿਸ਼ਨ ਪ੍ਰਣਾਲੀ ਦੇ ਤਹਿਤ ਬਿਜਲੀ ਨਿਕਾਸੀ ਸਮਰੱਥਾ ਵਧਾਉਣ ਲਈ ਗੁਜਰਾਤ ਵਿੱਚ ਟ੍ਰਾਂਸਮਿਸ਼ਨ ਨੈੱਟਵਰਕ ਦੇ ਵਿਸਤਾਰ ਸਮੇਤ ਮਹੱਤਵਪੂਰਨ ਉਪਯੋਗਤਾ ਕੇਂਦਰਾਂ ਅਤੇ ਉਦਯੋਗਿਕ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।ਪ੍ਰਧਾਨ ਮੰਤਰੀ ਗੁਜਰਾਤ ਸਰਕਾਰ ਦੀਆਂ ਕਈ ਮਹੱਤਵਪੂਰਨ ਪਹਿਲਕਦਮੀਆਂ ਦਾ ਵੀ ਉਦਘਾਟਨ ਕਰਨਗੇ, ਜਿਨ੍ਹਾਂ ਵਿੱਚ ਵਲਸਾਡ ਵਿੱਚ ਸੋਧੇ ਹੋਏ ਸੁਧਾਰ-ਅਧਾਰਤ ਵੰਡ ਖੇਤਰ ਸਕੀਮ ਦੇ ਤਹਿਤ ਆਧੁਨਿਕ ਬਿਜਲੀ ਵੰਡ ਅੱਪਗ੍ਰੇਡੇਸ਼ਨ, ਦਹੇਜ ਪੈਟਰੋਲੀਅਮ, ਰਸਾਇਣਕ ਅਤੇ ਪੈਟਰੋਕੈਮੀਕਲ ਨਿਵੇਸ਼ ਖੇਤਰ (ਪੀਸੀਪੀਆਈਆਰ) ਅਤੇ ਸਾਰੀਗਾਮ ਗੁਜਰਾਤ ਉਦਯੋਗਿਕ ਵਿਕਾਸ ਨਿਗਮ (ਜੀਆਈਡੀਸੀ) ਵਿੱਚ ਉੱਨਤ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਇਲਾਜ ਦਾ ਬੁਨਿਆਦੀ ਢਾਂਚਾ ਅਤੇ ਜੰਬੂਸਰ ਬਲਕ ਡਰੱਗ ਪਾਰਕ ਵਿੱਚ ਲੋੜੀਂਦੀਆਂ ਲੇਆਊਟ ਉਪਯੋਗਤਾਵਾਂ ਸ਼ਾਮਲ ਹਨ।

ਦਮਨ ਵਿੱਚ ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਦਮਨ ਵਿੱਚ ਲਗਭਗ 2,970 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਉਨ੍ਹਾਂ ਨੂੰ ਦੇਸ਼ ਨੂੰ ਸਮਰਪਿਤ ਕਰਨਗੇ ਅਤੇ ਉਨ੍ਹਾਂ ਦਾ ਨੀਂਹ ਪੱਥਰ ਰੱਖਣਗੇ। ਇਹ ਪ੍ਰੋਜੈਕਟ ਸਿਹਤ ਸੇਵਾਵਾਂ, ਸਿਵਲ ਐਵੀਏਸ਼ਨ, ਸੈਰ-ਸਪਾਟਾ, ਬੁਨਿਆਦੀ ਢਾਂਚਾ, ਸੰਪਰਕ ਅਤੇ ਲੋਕ ਭਲਾਈ ਸਮੇਤ ਵੱਖ-ਵੱਖ ਖੇਤਰਾਂ ਨਾਲ ਸਬੰਧਤ ਹਨ। ਇਨ੍ਹਾਂ ਨਾਲ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦਿਉ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਮੁੱਚੇ ਵਿਕਾਸ ਨੂੰ ਮਹੱਤਵਪੂਰਨ ਹੁਲਾਰਾ ਮਿਲਣ ਦੀ ਉਮੀਦ ਹੈ।

ਪ੍ਰਧਾਨ ਮੰਤਰੀ ਦਮਨ ਵਿੱਚ ਲਗਭਗ 1,340 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਦੇਸ਼ ਨੂੰ ਸਮਰਪਿਤ ਕਰਨਗੇ, ਜਿਨ੍ਹਾਂ ਵਿੱਚ ਨਮੋ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਅਤੇ ਨਮੋ ਹਸਪਤਾਲ ਸ਼ਾਮਲ ਹਨ। ਨਵਾਂ ਹਵਾਈ ਅੱਡਾ ਟਰਮੀਨਲ ਖੇਤਰੀ ਹਵਾਈ ਸੰਪਰਕ ਨੂੰ ਬਹੁਤ ਜ਼ਿਆਦਾ ਮਜ਼ਬੂਤ ਕਰੇਗਾ ਅਤੇ ਖੇਤਰ ਦੇ ਆਰਥਿਕ ਵਿਕਾਸ ਨੂੰ ਗਤੀ ਦੇਵੇਗਾ। ਦਮਨ ਜ਼ਿਲ੍ਹੇ ਦਾ ਜ਼ਿਲ੍ਹਾ ਹਸਪਤਾਲ 'ਨਮੋ ਹਸਪਤਾਲ' ਰੋਜ਼ਾਨਾ ਲਗਭਗ 1,500 ਓਪੀਡੀ ਮਰੀਜ਼ਾਂ ਦੀ ਦੇਖਭਾਲ ਲਈ ਵਿਕਸਿਤ ਕੀਤਾ ਗਿਆ ਹੈ। ਇਸ ਨਾਲ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਤੱਕ ਬਿਹਤਰ ਪਹੁੰਚ ਮਿਲੇਗੀ।

ਪ੍ਰਧਾਨ ਮੰਤਰੀ ਲਗਭਗ 1,630 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ। ਪ੍ਰਮੁੱਖ ਪ੍ਰੋਜੈਕਟਾਂ ਵਿੱਚ ਆਈਕਾਨਿਕ ਬ੍ਰਿਜ, ਦਮਨ ਕਨਵੈਨਸ਼ਨ ਸੈਂਟਰ ਅਤੇ ਦਮਨ ਸਥਿਤ ਐੱਨਆਈਐੱਫਟੀ ਕੈਂਪਸ ਸ਼ਾਮਲ ਹਨ। ਇਨ੍ਹਾਂ ਪ੍ਰੋਜੈਕਟਾਂ ਨਾਲ ਆਧੁਨਿਕ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਮਿਲੇਗੀ, ਸੈਰ-ਸਪਾਟੇ ਨੂੰ ਹੁਲਾਰਾ ਮਿਲੇਗਾ, ਨਿਵੇਸ਼ ਵਧੇਗਾ, ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਹੋਵੇਗਾ।

 ਪ੍ਰਧਾਨ ਮੰਤਰੀ ਲਕਸ਼ਦੀਪ ਕੇਂਦਰ ਸ਼ਾਸਿਤ ਪ੍ਰਦੇਸ਼ ਲਈ ਲਗਭਗ 885 ਕਰੋੜ ਰੁਪਏ ਦੇ ਮਹੱਤਵਪੂਰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ। ਇਨ੍ਹਾਂ ਪ੍ਰੋਜੈਕਟਾਂ ਵਿੱਚ ਕਲਪੇਨੀ ਟਾਪੂ ਅਤੇ ਕਦਮਤ ਟਾਪੂ ਦੋਵਾਂ ਦੇ ਪੂਰਬੀ ਅਤੇ ਪੱਛਮੀ ਕਿਨਾਰਿਆਂ ’ਤੇ ਬੰਦਰਗਾਹ ਸਹੂਲਤਾਂ ਦਾ ਵਿਕਾਸ ਸ਼ਾਮਲ ਹੈ। ਇਨ੍ਹਾਂ ਬਹੁ-ਮੰਤਵੀ ਘਾਟਾਂ ਦੇ ਵਿਕਾਸ ਨਾਲ 300 ਮੀਟਰ ਤੱਕ ਦੀ ਲੰਬਾਈ ਵਾਲੇ ਕਰੂਜ਼ ਜਹਾਜ਼ਾਂ ਸਮੇਤ ਵੱਡੇ ਯਾਤਰੀ ਜਹਾਜ਼ਾਂ ਲਈ ਸਾਲ ਭਰ ਆਉਣ-ਜਾਣ ਦੀ ਸਹੂਲਤ ਉਪਲਬਧ ਹੋਵੇਗੀ। ਇਹ ਪ੍ਰੋਜੈਕਟ ਯਾਤਰੀਆਂ ਅਤੇ ਮਾਲ ਦੀ ਸੁਰੱਖਿਅਤ ਅਤੇ ਕੁਸ਼ਲ ਆਵਾਜਾਈ ਨੂੰ ਸਮਰੱਥ ਬਣਾਉਣਗੇ। ਨਾਲ ਹੀ ਮੱਛੀ ਪ੍ਰਬੰਧਨ, ਬਾਲਣ ਦੀ ਵੰਡ, ਬਰਫ਼ ਦੀ ਸਪਲਾਈ ਅਤੇ ਬੇੜੀਆਂ ਦੀ ਮੁਰੰਮਤ ਲਈ ਏਕੀਕ੍ਰਿਤ ਸਹੂਲਤਾਂ ਪ੍ਰਦਾਨ ਕਰਨਗੇ। ਇਹ ਪਹਿਲਕਦਮੀਆਂ ਸਮੁੰਦਰੀ ਸੰਪਰਕ ਨੂੰ ਮਜ਼ਬੂਤ ਕਰਨਗੀਆਂ, ਸਥਾਨਕ ਮਛੇਰਿਆਂ ਦੀ ਰੋਜ਼ੀ-ਰੋਟੀ ਵਿੱਚ ਸਹਾਇਤਾ ਕਰਨਗੀਆਂ, ਸੈਰ-ਸਪਾਟੇ ਨੂੰ ਹੁਲਾਰਾ ਦੇਣਗੀਆਂ ਅਤੇ ਟਾਪੂਆਂ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਯੋਗਦਾਨ ਦੇਣਗੀਆਂ।

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Jumbo Indian contingent comprising 768 athletes, support staff and officials for Asian Games

Media Coverage

Jumbo Indian contingent comprising 768 athletes, support staff and officials for Asian Games
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 4 ਸਤੰਬਰ 2026
September 04, 2026

Make in India, Power India, Play for India: Multi-Sector Momentum Under PM Modi’s Leadership