ਫਾਰਮਾਸਿਊਟੀਕਲ ਸੈਕਟਰ ਵਿੱਚ ਆਤਮਨਿਰਭਰਤਾ ਵੱਲ ਪ੍ਰਯਤਨਾਂ ਨੂੰ ਵਧਾਉਣ ਲਈ, ਪ੍ਰਧਾਨ ਮੰਤਰੀ ਊਨਾ (Una) ਵਿੱਚ ਬਲਕ ਡਰੱਗ ਪਾਰਕ ਦਾ ਨੀਂਹ ਪੱਥਰ ਰੱਖਣਗੇ
ਪ੍ਰਧਾਨ ਮੰਤਰੀ ਆਈਆਈਆਈਟੀ ਊਨਾ (Una) ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ - ਇਸ ਦਾ ਨੀਂਹ ਪੱਥਰ 2017 ਵਿੱਚ ਪ੍ਰਧਾਨ ਮੰਤਰੀ ਦੁਆਰਾ ਰੱਖਿਆ ਗਿਆ ਸੀ
ਪ੍ਰਧਾਨ ਮੰਤਰੀ ਊਨਾ (Una) ਹਿਮਾਚਲ ਤੋਂ ਨਵੀਂ ਦਿੱਲੀ ਲਈ ਵੰਦੇ ਭਾਰਤ ਐਕਸਪ੍ਰੈੱਸ ਨੂੰ ਵੀ ਹਰੀ ਝੰਡੀ ਦਿਖਾਉਣਗੇ
ਚੰਬਾ ਵਿੱਚ, ਪ੍ਰਧਾਨ ਮੰਤਰੀ ਦੋ ਪਣ-ਬਿਜਲੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ
ਪ੍ਰਧਾਨ ਮੰਤਰੀ ਹਿਮਾਚਲ ਪ੍ਰਦੇਸ਼ ਵਿੱਚ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ (ਪੀਐੱਮਜੀਐੱਸਵਾਈ)-III ਦੀ ਵੀ ਸ਼ੁਰੂਆਤ ਕਰਨਗੇ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13 ਅਕਤੂਬਰ ਨੂੰ ਹਿਮਾਚਲ ਪ੍ਰਦੇਸ਼ ਦਾ ਦੌਰਾ ਕਰਨਗੇ। ਊਨਾ (Una) ਵਿੱਚ ਪ੍ਰਧਾਨ ਮੰਤਰੀ ਊਨਾ (Una) ਹਿਮਾਚਲ ਰੇਲਵੇ ਸਟੇਸ਼ਨ ਤੋਂ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾਉਣਗੇ।

ਇਸ ਤੋਂ ਬਾਅਦ, ਇੱਕ ਜਨ ਸਮਾਗਮ ਵਿੱਚ, ਪ੍ਰਧਾਨ ਮੰਤਰੀ ਆਈਆਈਆਈਟੀ ਊਨਾ (Una) ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਊਨਾ (Una) ਵਿੱਚ ਬਲਕ ਡਰੱਗ ਪਾਰਕ ਦਾ ਨੀਂਹ ਪੱਥਰ ਰੱਖਣਗੇ।  ਉਸ ਤੋਂ ਬਾਅਦ, ਚੰਬਾ ਵਿਖੇ ਇੱਕ ਜਨ ਸਮਾਗਮ ਵਿੱਚ, ਪ੍ਰਧਾਨ ਮੰਤਰੀ ਹਿਮਾਚਲ ਪ੍ਰਦੇਸ਼ ਵਿੱਚ ਦੋ ਪਣ-ਬਿਜਲੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ (ਪੀਐੱਮਜੀਐੱਸਵਾਈ)-III ਦੀ ਸ਼ੁਰੂਆਤ ਕਰਨਗੇ।

ਊਨਾ (Una) ਵਿੱਚ ਪ੍ਰਧਾਨ ਮੰਤਰੀ

ਆਤਮਨਿਰਭਰ ਭਾਰਤ ਲਈ ਪ੍ਰਧਾਨ ਮੰਤਰੀ ਦੇ ਜੋਸ਼ੀਲੇ ਸੱਦੇ ਨੇ ਸਰਕਾਰ ਦੀਆਂ ਵਿਭਿੰਨ ਨਵੀਆਂ ਪਹਿਲਾਂ ਦੇ ਸਮਰਥਨ ਰਾਹੀਂ ਦੇਸ਼ ਨੂੰ ਕਈ ਖੇਤਰਾਂ ਵਿੱਚ ਸਵੈ-ਨਿਰਭਰਤਾ ਦੀ ਪ੍ਰਾਪਤੀ ਵੱਲ ਤੇਜ਼ੀ ਨਾਲ ਅੱਗੇ ਵਧਾਇਆ ਹੈ।

ਅਜਿਹਾ ਹੀ ਇੱਕ ਪ੍ਰਮੁੱਖ ਸੈਕਟਰ ਫਾਰਮਾਸਿਊਟੀਕਲ ਹੈ, ਅਤੇ ਇਸ ਸੈਕਟਰ ਵਿੱਚ ਆਤਮਨਿਰਭਰਤਾ ਲਿਆਉਣ ਲਈ, ਪ੍ਰਧਾਨ ਮੰਤਰੀ ਊਨਾ (Una) ਜ਼ਿਲ੍ਹੇ ਦੇ ਹਰੋਲੀ ਵਿੱਚ ਬਲਕ ਡਰੱਗ ਪਾਰਕ ਦਾ ਨੀਂਹ ਪੱਥਰ ਰੱਖਣਗੇ, ਜੋ ਕਿ 1900 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਾਇਆ ਜਾਵੇਗਾ। ਪਾਰਕ ਏਪੀਆਈ ਆਯਾਤ 'ਤੇ ਨਿਰਭਰਤਾ ਨੂੰ ਘਟਾਉਣ ਵਿੱਚ ਮਦਦ ਕਰੇਗਾ।  ਇਸ ਨਾਲ ਲਗਭਗ 10,000 ਕਰੋੜ ਰੁਪਏ ਦੇ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ 20,000 ਤੋਂ ਵੱਧ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਉਮੀਦ ਹੈ। ਇਹ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਵੀ ਹੁਲਾਰਾ ਦੇਵੇਗਾ। ਪ੍ਰਧਾਨ ਮੰਤਰੀ ਇੰਡੀਅਨ ਇੰਸਟੀਟਿਊਟ ਆਵੑ ਇਨਫਰਮੇਸ਼ਨ ਟੈਕਨੋਲੋਜੀ (ਆਈਆਈਆਈਟੀ) ਊਨਾ (Una) ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਦਾ ਨੀਂਹ ਪੱਥਰ ਪ੍ਰਧਾਨ ਮੰਤਰੀ ਨੇ 2017 ਵਿੱਚ ਰੱਖਿਆ ਸੀ। ਵਰਤਮਾਨ ਵਿੱਚ ਇਸ ਸੰਸਥਾ ਵਿੱਚ 530 ਤੋਂ ਵੱਧ ਵਿਦਿਆਰਥੀ ਪੜ੍ਹਾਈ ਕਰ ਰਹੇ ਹਨ।

ਪ੍ਰਧਾਨ ਮੰਤਰੀ ਨਵੀਂ ਵੰਦੇ ਭਾਰਤ ਐਕਸਪ੍ਰੈੱਸ ਦੀ ਪਹਿਲੀ ਯਾਤਰਾ ਨੂੰ ਵੀ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਅੰਬ ਅੰਦੌਰਾ ਤੋਂ ਨਵੀਂ ਦਿੱਲੀ ਤੱਕ ਚੱਲਣ ਵਾਲੀ, ਇਹ ਦੇਸ਼ ਵਿੱਚ ਪੇਸ਼ ਕੀਤੀ ਜਾਣ ਵਾਲੀ ਚੌਥੀ ਵੰਦੇ ਭਾਰਤ ਟ੍ਰੇਨ ਹੋਵੇਗੀ ਅਤੇ ਪਹਿਲੀਆਂ ਦੀ ਤੁਲਨਾ ਵਿੱਚ ਇੱਕ ਉੱਨਤ ਸੰਸਕਰਣ ਹੈ, ਜੋ ਬਹੁਤ ਹਲਕੀ ਅਤੇ ਘੱਟ ਸਮੇਂ ਵਿੱਚ ਉੱਚ ਰਫਤਾਰ ਤੱਕ ਪਹੁੰਚਣ ਦੇ ਸਮਰੱਥ ਹੈ।  ਇਹ ਸਿਰਫ਼ 52 ਸਕਿੰਟਾਂ ਵਿੱਚ 100 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਫੜ ਲੈਂਦੀ ਹੈ। ਟ੍ਰੇਨ ਦੀ ਸ਼ੁਰੂਆਤ ਇਸ ਖੇਤਰ ਵਿੱਚ ਟੂਰਿਜ਼ਮ ਨੂੰ ਹੁਲਾਰਾ ਦੇਣ ਵਿੱਚ ਮਦਦ ਕਰੇਗੀ ਅਤੇ ਯਾਤਰਾ ਦਾ ਇੱਕ ਆਰਾਮਦਾਇਕ ਅਤੇ ਤੇਜ਼ ਮੋਡ ਪ੍ਰਦਾਨ ਕਰੇਗੀ।

ਚੰਬਾ ਵਿੱਚ ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਦੋ ਪਣ-ਬਿਜਲੀ ਪ੍ਰੋਜੈਕਟਾਂ - 48 ਮੈਗਾਵਾਟ ਚੰਜੂ-III ਹਾਈਡ੍ਰੋ-ਇਲੈਕਟ੍ਰਿਕ ਪ੍ਰੋਜੈਕਟ ਅਤੇ 30 ਮੈਗਾਵਾਟ ਦੇ ਦਿਓਥਲ ਚੰਜੂ ਹਾਈਡ੍ਰੋ-ਇਲੈਕਟ੍ਰਿਕ ਪ੍ਰੋਜੈਕਟ, ਦਾ ਨੀਂਹ ਪੱਥਰ ਰੱਖਣਗੇ। ਇਹ ਦੋਵੇਂ ਪ੍ਰੋਜੈਕਟ ਸਲਾਨਾ 270 ਮਿਲੀਅਨ ਯੂਨਿਟ ਤੋਂ ਵੱਧ ਬਿਜਲੀ ਪੈਦਾ ਕਰਨਗੇ ਅਤੇ ਹਿਮਾਚਲ ਪ੍ਰਦੇਸ਼ ਨੂੰ ਇਨ੍ਹਾਂ ਪ੍ਰੋਜੈਕਟਾਂ ਤੋਂ ਲਗਭਗ 110 ਕਰੋੜ ਰੁਪਏ ਦੀ ਸਲਾਨਾ ਆਮਦਨ ਹੋਣ ਦੀ ਉਮੀਦ ਹੈ। 

ਪ੍ਰਧਾਨ ਮੰਤਰੀ ਰਾਜ ਵਿੱਚ ਲਗਭਗ 3125 ਕਿਲੋਮੀਟਰ ਸੜਕਾਂ ਦੇ ਨਵੀਨੀਕਰਣ ਲਈ ਹਿਮਾਚਲ ਪ੍ਰਦੇਸ਼ ਵਿੱਚ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ (ਪੀਐੱਮਜੀਐੱਸਵਾਈ)-III ਦੀ ਵੀ ਸ਼ੁਰੂਆਤ ਕਰਨਗੇ। ਇਸ ਪੜਾਅ ਤਹਿਤ ਰਾਜ ਦੇ 15 ਸਰਹੱਦੀ ਅਤੇ ਦੂਰ-ਦੁਰਾਡੇ ਦੇ ਬਲਾਕਾਂ ਵਿੱਚ 440 ਕਿਲੋਮੀਟਰ ਲੰਬੀਆਂ ਸੜਕਾਂ ਦੇ ਨਵੀਨੀਕਰਣ ਲਈ ਕੇਂਦਰ ਸਰਕਾਰ ਦੁਆਰਾ 420 ਕਰੋੜ ਰੁਪਏ ਤੋਂ ਵੱਧ ਦੀ ਮਨਜ਼ੂਰੀ ਦਿੱਤੀ ਗਈ ਹੈ।

 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
From taxes to jobs to laws: How 2025 became India’s biggest reform year

Media Coverage

From taxes to jobs to laws: How 2025 became India’s biggest reform year
NM on the go

Nm on the go

Always be the first to hear from the PM. Get the App Now!
...
Prime Minister condoles passing of Shri Biswa Bandhu Sen Ji
December 26, 2025

The Prime Minister, Shri Narendra Modi has condoled the passing of Shri Biswa Bandhu Sen Ji, Speaker of the Tripura Assembly. Shri Modi stated that he will be remembered for his efforts to boost Tripura’s progress and commitment to numerous social causes.

The Prime Minister posted on X:

"Pained by the passing of Shri Biswa Bandhu Sen Ji, Speaker of the Tripura Assembly. He will be remembered for his efforts to boost Tripura’s progress and commitment to numerous social causes. My thoughts are with his family and admirers in this sad hour. Om Shanti."