ਪ੍ਰਧਾਨ ਮੰਤਰੀ ਸਿਲਵਾਸਾ ਵਿੱਚ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਲਈ 2,580 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ
ਪ੍ਰਧਾਨ ਮੰਤਰੀ ਸਿਲਵਾਸਾ ਵਿੱਚ ਨਮੋ ਹਸਪਤਾਲ (ਫੇਜ 1) ਦਾ ਉਦਘਾਟਨ ਕਰਨਗੇ
ਪ੍ਰਧਾਨ ਮੰਤਰੀ ਸੂਰਤ ਫੂਡ ਸਕਿਓਰਿਟੀ ਸੈਚੁਰੇਸ਼ਨ ਕੈਂਪੇਨ ਦੀ ਸ਼ੁਰੂਆਤ ਕਰਨਗੇ ਅਤੇ ਸੂਰਤ ਵਿੱਚ 2.3 ਲੱਖ ਤੋਂ ਵੱਧ ਲਾਭਾਰਥੀਆਂ ਨੂੰ ਨੈਸ਼ਨਲ ਫੂਡ ਸਕਿਓਰਿਟੀ ਐਕਟ ਦੇ ਲਾਭ ਵੰਡਣਗੇ
ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ, ਪ੍ਰਧਾਨ ਮੰਤਰੀ ਨਵਸਾਰੀ ਵਿੱਚ ਲਖਪਤੀ ਦੀਦੀ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ
ਪ੍ਰਧਾਨ ਮੰਤਰੀ ਨਵਸਾਰੀ ਵਿੱਚ ਜੀ-ਸਫਲ (ਅੰਤਯੋਦਯ ਪਰਿਵਾਰਾਂ ਦੇ ਲਈ ਬਿਹਤਰ ਆਜੀਵਿਕਾ ਲਈ ਗੁਜਰਾਤ ਯੋਜਨਾ) ਅਤੇ ਜੀ-ਮੈਤ੍ਰੀ (ਗ੍ਰਾਮੀਣ ਆਮਦਨ ਵਿੱਚ ਪਰਿਵਰਤਨ ਲਈ ਗੁਜਰਾਤ ਮੈਂਟਰਸ਼ਿਪ ਅਤੇ ਵਿਅਕਤੀਆਂ ਦੇ ਪ੍ਰਵੇਗ (Acceleration) ) ਦੀ ਸ਼ੁਰੂਆਤ ਕਰਨਗੇ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 7-8 ਮਾਰਚ ਨੂੰ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦਿਉ ਅਤੇ ਗੁਜਰਾਤ ਦਾ ਦੌਰਾ ਕਰਨਗੇ। ਉਹ 7 ਮਾਰਚ ਨੂੰ ਸਿਲਵਾਸਾ ਜਾਣਗੇ ਅਤੇ ਦੁਪਹਿਰ ਕਰੀਬ 2 ਵਜੇ ਨਮੋ ਹਸਪਤਾਲ (ਫੇਜ 1) ਦਾ ਉਦਘਾਟਨ ਕਰਨਗੇ। ਦੁਪਹਿਰ ਕਰੀਬ 2:45 ਵਜੇ ਉਹ ਸਿਲਵਾਸਾ ਵਿੱਚ ਕੇਂਦਰ–ਸ਼ਾਸਿਤ ਪ੍ਰਦੇਸ਼ ਦੇ ਲਈ 2580 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਵੀ ਰੱਖਣਗੇ। ਇਸ ਤੋਂ ਬਾਅਦ ਉਹ ਸੂਰਤ ਜਾਣਗੇ ਅਤੇ ਸ਼ਾਮ ਨੂੰ ਕਰੀਬ 5 ਵਜੇ ਫੂਡ ਸਕਿਓਰਿਟੀ  ਸੈਚੁਰੇਸ਼ਨ ਕੈਂਪੇਨ ਦੀ ਸ਼ੁਰੂਆਤ ਕਰਨਗੇ। 8 ਮਾਰਚ ਨੂੰ ਪ੍ਰਧਾਨ ਮੰਤਰੀ ਨਵਸਾਰੀ ਜਾਣਗੇ ਅਤੇ ਸਵੇਰੇ ਕਰੀਬ 11:30 ਵਜੇ ਲਖਪਤੀ ਦੀਦੀਆਂ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ ਇੱਕ ਜਨਤਕ ਸਮਾਰੋਹ ਹੋਵੇਗਾ, ਜਿਸ ਵਿੱਚ ਵੱਖ-ਵੱਖ ਯੋਜਨਾਵਾਂ ਦੀ ਸ਼ੁਰੂਆਤ ਕੀਤੀ ਜਾਵੇਗੀ।

 

ਪ੍ਰਧਾਨ ਮੰਤਰੀ ਕੇਂਦਰ-ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦਿਉ ਵਿੱਚ

ਦੇਸ਼ ਦੇ ਸਾਰੇ ਹਿੱਸਿਆਂ ਵਿੱਚ ਸਿਹਤ ਸੇਵਾ ਨਾਲ ਜੁੜੀਆਂ ਸੁਵਿਧਾਵਾਂ ਨੂੰ ਹੁਲਾਰਾ ਦੇਣ ‘ਤੇ ਪ੍ਰਧਾਨ ਮੰਤਰੀ ਦਾ ਮੁੱਢਲਾ ਧਿਆਨ ਰਿਹਾ ਹੈ। ਇਸੇ ਦੇ ਤਹਿਤ, ਉਹ ਸਿਲਵਾਸਾ ਵਿੱਚ ਨਮੋ ਹਸਪਤਾਲ (ਫੇਜ 1) ਦਾ ਉਦਘਾਟਨ ਕਰਨਗੇ। ਕੁੱਲ 460 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਤਿਆਰ 450- ਬੈੱਡਾਂ ਵਾਲਾ ਇਹ ਹਸਪਤਾਲ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਸਿਹਤ ਸੇਵਾਵਾਂ ਨੂੰ ਕਾਫੀ ਮਜ਼ਬੂਤ ਕਰੇਗਾ। ਇਹ ਹਸਪਤਾਲ ਇਸ ਖੇਤਰ ਦੇ ਲੋਕਾਂ, ਖਾਸ ਕਰਕੇ ਕਬਾਇਲੀ ਭਾਈਚਾਰਿਆਂ, ਨੂੰ ਅਤਿ ਆਧੁਨਿਕ ਮੈਡੀਕਲ ਸੇਵਾਵਾਂ ਪ੍ਰਦਾਨ ਕਰੇਗਾ।

 

ਪ੍ਰਧਾਨ ਮੰਤਰੀ ਸਿਲਵਾਸਾ ਵਿੱਚ ਕੇਂਦਰ –ਸ਼ਾਸਿਤ ਪ੍ਰਦੇਸ਼ ਦੇ ਲਈ 2580 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਇਨ੍ਹਾਂ ਪ੍ਰੋਜੈਕਟਾਂ ਵਿੱਚ ਵੱਖ-ਵੱਖ ਗ੍ਰਾਮੀਣ ਸੜਕਾਂ ਅਤੇ ਸੜਕਾਂ ਸਬੰਧੀ ਬੁਨਿਆਦੀ ਢਾਂਚੇ, ਸਕੂਲ, ਸਿਹਤ ਅਤੇ ਭਲਾਈ ਕੇਂਦਰ, ਪੰਚਾਇਤ ਅਤੇ ਪ੍ਰਸ਼ਾਸਨਿਕ ਭਵਨ, ਆਂਗਣਵਾਲ਼ੀ ਕੇਂਦਰ, ਵਾਟਰ ਸਪਲਾਈ ਅਤੇ ਸੀਵੇਜ਼ ਸਬੰਧੀ ਬੁਨਿਆਦੀ ਢਾਂਚੇ ਆਦਿ ਸ਼ਾਮਲ ਹਨ। ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਕਨੈਕਟੀਵਿਟੀ ਨੂੰ ਬਿਹਤਰ ਬਣਾਉਣਾ, ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣਾ, ਟੂਰਿਜ਼ਮ ਨੂੰ ਉਤਸ਼ਾਹਿਤ ਕਰਨਾ, ਰੋਜ਼ਗਾਰ ਦੇ ਮੌਕੇ ਸਿਰਜਿਤ ਕਰਨਾ ਅਤੇ ਖੇਤਰ ਵਿੱਚ ਲੋਕ ਭਲਾਈ ਨਾਲ ਜੁੜੀਆਂ ਪਹਿਲਕਦਮੀਆਂ ਨੂੰ ਹੁਲਾਰਾ ਦੇਣਾ ਹੈ।

 

ਪ੍ਰਧਾਨ ਮੰਤਰੀ ਰੋਜ਼ਗਾਰ ਮੇਲੇ ਦੇ ਤਹਿਤ ਨਿਯੁਕਤੀ ਪੱਤਰ ਵੰਡੇ ਜਾਣਗੇ। ਉਹ ਪੀਐੱਮ ਆਵਾਸ ਯੋਜਨਾ-ਸ਼ਹਿਰੀ, ਗਿਰ ਆਦਰਸ਼ ਆਜੀਵਿਕਾ ਯੋਜਨਾ ਅਤੇ ਸਿਲਵਨ ਦੀਦੀ ਯੋਜਨਾ ਦੇ ਤਹਿਤ ਲਾਭਾਰਥੀਆਂ ਨੂੰ ਲਾਭ ਵੀ ਵੰਡਣਗੇ।

 

ਗਿਰ ਆਦਰਸ਼ ਆਜੀਵਿਕਾ ਯੋਜਨਾ ਦਾ ਉਦੇਸ਼ ਇਸ ਖੇਤਰ ਦੀ ਅਨੁਸੂਚਿਤ ਜਾਤੀ (ਐੱਸਸੀ), ਅਨੁਸੂਚਿਤ ਜਨਜਾਤੀ (ਐੱਸਟੀ), ਹੋਰ ਪਿਛੜੇ ਵਰਗ (ਓਬੀਸੀ), ਘੱਟ ਗਿਣਤੀ ਭਾਈਚਾਰਿਆਂ ਅਤੇ ਦਿਵਯਾਂਗਜਨ ਸ਼੍ਰੇਣੀ ਨਾਲ ਸਬੰਧਿਤ ਮਹਿਲਾਵਾਂ ਦੇ ਲਈ ਛੋਟੇ ਡੇਅਰੀ ਫਾਰਮ ਸਥਾਪਿਤ ਕਰਕੇ ਅਤੇ ਉਨ੍ਹਾਂ ਦੇ ਜੀਵ ਵਿੱਚ ਸਮਾਜਿਕ ਅਤੇ ਆਰਥਿਕ ਬਦਲਾਅ ਲਿਆ ਕੇ ਉਨ੍ਹਾਂ ਦੇ ਆਰਥਿਕ ਸਸ਼ਕਤੀਕਰਣ ਨੂੰ ਹੁਲਾਰਾ ਦੇਣਾ ਹੈ। ਸਿਲਵਨ ਦੀਦੀ ਯੋਜਨਾ ਮਹਿਲਾ ਸਟ੍ਰੀਟ ਵੈਂਡਰਾਂ ਨੂੰ ਬਿਹਤਰ ਢੰਗ ਨਾਲ ਡਿਜ਼ਾਈਨ ਕੀਤੇ ਗਏ ਠੇਲੇ ਪ੍ਰਦਾਨ ਕਰਕੇ ਉਨ੍ਹਾਂ ਦੇ ਉਥਾਨ ਨਾਲ ਜੁੜੀ ਇੱਕ ਪਹਿਲ ਹੈ। ਇਨ੍ਹਾਂ ਠੇਲਿਆਂ ਦਾ ਸਹਿ-ਵਿੱਤ ਪੋਸ਼ਣ ਪੀਐੱਮ ਸਵਨਿਧੀ ਯੋਜਨਾ ਨਾਲ ਕੀਤਾ ਜਾਂਦਾ ਹੈ।

 

ਪ੍ਰਧਾਨ ਮੰਤਰੀ ਗੁਜਰਾਤ ਵਿੱਚ

7 ਮਾਰਚ ਨੂੰ, ਪ੍ਰਧਾਨ ਮੰਤਰੀ ਸੂਰਤ ਦੇ ਲਿੰਬਾਯਤ ਵਿੱਚ ਸੂਰਤ ਫੂਡ ਸਕਿਓਰਿਟੀ  ਸੈਚੁਰੇਸ਼ਨ ਕੈਂਪੇਨ ਪ੍ਰੋਗਰਾਮ ਦੀ ਸ਼ੁਰੂਆਤ ਕਰਨਗੇ ਅਤੇ 2.3 ਲੱਖ ਤੋਂ ਵੱਧ ਲਾਭਾਰਥੀਆਂ ਨੂੰ ਨੈਸ਼ਨਲ ਫੂਡ ਸਕਿਓਰਿਟੀ  ਐਕਟ ਦੇ ਤਹਿਤ ਲਾਭ ਵੰਡਣਗੇ।

 

ਮਹਿਲਾ ਸਸ਼ਕਤੀਕਰਣ ਸਰਕਾਰ ਦੁਆਰਾ ਕੀਤੇ ਗਏ ਵੱਖ-ਵੱਖ ਕੰਮਾਂ ਦਾ ਅਧਾਰ ਰਿਹਾ ਹੈ। ਪ੍ਰਧਾਨ ਮੰਤਰੀ ਦੇ ਵਿਜ਼ਨ ਤੋਂ ਪ੍ਰੇਰਿਤ ਹੋ ਕੇ, ਸਰਕਾਰ ਉਨ੍ਹਾਂ ਦੇ ਸਰਵਪੱਖੀ ਵਿਕਾਸ ਦੀ ਦਿਸ਼ਾ ਵਿੱਚ ਕਦਮ ਚੁੱਕਣ ਦੇ ਲਈ ਪ੍ਰਤੀਬੱਧ ਹੈ। ਇਸੇ ਦੇ ਤਹਿਤ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ, ਪ੍ਰਧਾਨ ਮੰਤਰੀ ਨਵਸਾਰੀ ਜ਼ਿਲ੍ਹੇ ਦੇ ਵਾਂਸੀ ਬੋਰਸੀ ਪਿੰਡ ਵਿੱਚ ਆਯੋਜਿਤ ਲਖਪਤੀ ਦੀਦੀ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ ਅਤੇ ਲਖਪਤੀ ਦੀਦੀਆਂ ਨਾਲ ਗੱਲਬਾਤ ਕਰਨਗੇ। ਉਹ 5 ਲਖਪਤੀ ਦੀਦੀਆਂ ਨੂੰ ਲਖਪਤੀ ਦੀਦੀ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕਰਨਗੇ।

 

ਪ੍ਰਧਾਨ ਮੰਤਰੀ ਗੁਜਰਾਤ ਸਰਕਾਰ ਦੇ ਜੀ-ਸਫਲ (ਅੰਤਯੋਦਯ ਪਰਿਵਾਰਾਂ ਦੇ ਲਈ ਬਿਹਤਰ ਆਜੀਵਿਕਾ ਲਈ ਗੁਜਰਾਤ ਯੋਜਨਾ) ਅਤੇ ਜੀ-ਮੈਤ੍ਰੀ (ਗ੍ਰਾਮੀਣ ਆਮਦਨ ਵਿੱਚ ਪਰਿਵਰਤਨ ਲਈ ਗੁਜਰਾਤ ਮੈਂਟਰਸ਼ਿਪ ਅਤੇ ਵਿਅਕਤੀਆਂ ਦੇ ਪ੍ਰਵੇਗ) ਪ੍ਰੋਗਰਾਮ ਦੀ ਸੁਰੂਆਤ ਕਰਨਗੇ।

 

ਜੀ-ਮੈਤ੍ਰੀ ਯੋਜਨਾ ਉਨ੍ਹਾਂ ਸਟਾਰਟਅੱਪ ਨੂੰ ਵਿੱਤੀ ਸਹਾਇਤਾ ਅਤੇ ਸਹਿਯੋਗ ਪ੍ਰਦਾਨ ਕਰੇਗੀ, ਜੋ ਗ੍ਰਾਮੀਣ ਆਜੀਵਿਕਾ ਦੇ ਲਈ ਅਨੁਕੂਲ ਵਾਤਾਵਰਣ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੇ ਹਨ।

ਜੀ-ਸਫਲ ਯੋਜਨਾ ਗੁਜਰਾਤ ਦੇ ਦੋ ਖਾਹਿਸ਼ੀ ਜ਼ਿਲ੍ਹਿਆਂ ਅਤੇ ਤੇਰ੍ਹਾਂ ਖਾਹਿਸ਼ੀ ਬਲੌਕਸ ਵਿੱਚ ਅੰਤਯੋਦਯ ਪਰਿਵਾਰਾਂ ਦੀਆਂ ਸਵੈ ਸਹਾਇਤਾ ਸਮੂਹ ਨਾਲ ਜੁੜੀਆਂ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਅਤੇ ਉੱਦਮਸ਼ੀਲਤਾ ਸਬੰਧੀ ਟ੍ਰੇਨਿੰਗ ਪ੍ਰਦਾਨ ਕਰੇਗੀ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India-New Zealand elevate ties to strategic partnership; Scripts 2030 roadmap, $20bn investment & Indo-Pacific security

Media Coverage

India-New Zealand elevate ties to strategic partnership; Scripts 2030 roadmap, $20bn investment & Indo-Pacific security
NM on the go

Nm on the go

Always be the first to hear from the PM. Get the App Now!
...
Prime Minister condoles the passing of Father Amir of State of Qatar HH Sheikh Hamad bin Khalifa Al Thani
July 12, 2026

The Prime Minister, Shri Narendra Modi, has expressed deep grief over the passing of the Father Amir of the State of Qatar, HH Sheikh Hamad bin Khalifa Al Thani.

The Prime Minister described him as a visionary leader who led Qatar to great levels of development and prosperity. Shri Modi also remembered him as a true friend whom he had the honour of meeting during his visit to Qatar in February 2024.

The Prime Minister conveyed his sincere condolences to the Amir of Qatar, HH Sheikh Tamim bin Hamad Al Thani, the entire royal family and the people of Qatar.

The Prime Minister wrote on X;

“We deeply mourn the passing of Father Amir of State of Qatar, HH Sheikh Hamad bin Khalifa Al Thani. A visionary leader who led Qatar to great levels of development and prosperity, we remember him also as a true friend whom I had the honour of meeting during my last visit to Qatar in February 2024. I convey my sincere condolences to the Amir of Qatar, HH Sheikh Tamim bin Hamad Al Thani and the entire royal family and people of Qatar. May the departed soul rest in eternal peace.

@TamimBinHamad”