ਪ੍ਰਧਾਨ ਮੰਤਰੀ ਨੇ ਗੁਰਦਾਸਪੁਰ ਵਿੱਚ ਮੀਟਿੰਗ ਦੌਰਾਨ ਸਮੀਖਿਆ ਕੀਤੀ ਅਤੇ ਨੁਕਸਾਨ ਦਾ ਮੁਲਾਂਕਣ ਕੀਤਾ
ਪ੍ਰਧਾਨ ਮੰਤਰੀ ਨੇ ਸੂਬੇ ਦੇ ਖਾਤੇ ਵਿੱਚ ਪਹਿਲਾਂ ਹੀ ਮੌਜੂਦ 12,000 ਕਰੋੜ ਰੁਪਏ ਤੋਂ ਇਲਾਵਾ ਪੰਜਾਬ ਲਈ ਹੋਰ 1600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ
ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਨੇੜਲੇ ਸਬੰਧੀਆਂ ਲਈ 2 ਲੱਖ ਰੁਪਏ ਅਤੇ ਜ਼ਖਮੀਆਂ ਲਈ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ
ਪ੍ਰਧਾਨ ਮੰਤਰੀ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਅਨਾਥ ਹੋਏ ਬੱਚਿਆਂ ਲਈ ਪੀਐੱਮ ਕੇਅਰਸ ਫਾਰ ਚਿਲਡ੍ਰਨ ਸਕੀਮ ਤਹਿਤ ਵਿਆਪਕ ਸਹਾਇਤਾ ਦਾ ਐਲਾਨ ਕੀਤਾ
ਪ੍ਰਧਾਨ ਮੰਤਰੀ ਨੇ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਸੰਵੇਦਨਾ ਪ੍ਰਗਟ ਕੀਤੀ
ਪ੍ਰਧਾਨ ਮੰਤਰੀ ਐੱਨਡੀਆਰਐੱਫ, ਐੱਸਡੀਆਰਐੱਫ ਅਤੇ ਆਪਦਾ ਮਿਤ੍ਰ ਵਲੰਟੀਅਰਾਂ ਦੇ ਕਰਮਚਾਰੀਆਂ ਨੂੰ ਵੀ ਮਿਲੇ ਅਤੇ ਉਨ੍ਹਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ
ਕੇਂਦਰ ਸਰਕਾਰ ਪ੍ਰਭਾਵਿਤ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਦੀ ਬਹਾਲੀ ਅਤੇ ਪੁਨਰ ਨਿਰਮਾਣ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੰਦੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 9 ਸਤੰਬਰ 2025 ਨੂੰ ਪੰਜਾਬ ਦਾ ਦੌਰਾ ਕੀਤਾ ਅਤੇ ਹੜ੍ਹ ਦੀ ਸਥਿਤੀ ਅਤੇ ਪੰਜਾਬ ਦੇ ਪ੍ਰਭਾਵਿਤ ਖੇਤਰਾਂ ਵਿੱਚ ਬੱਦਲ ਫਟਣ ਅਤੇ ਭਾਰੀ ਮੀਂਹ ਕਾਰਨ ਹੋਏ ਨੁਕਸਾਨ ਦਾ ਨਿਰੀਖਣ ਕੀਤਾ।

ਪ੍ਰਧਾਨ ਮੰਤਰੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਨਿਰੀਖਣ ਕੀਤਾ। ਇਸ ਤੋਂ ਬਾਅਦ, ਉਨ੍ਹਾਂ ਨੇ ਅਧਿਕਾਰੀਆਂ ਅਤੇ ਚੁਣੇ ਹੋਏ ਪ੍ਰਤੀਨਿਧੀਆਂ ਨਾਲ ਗੁਰਦਾਸਪੁਰ ਵਿੱਚ ਇੱਕ ਅਧਿਕਾਰਤ ਸਮੀਖਿਆ ਮੀਟਿੰਗ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਰਾਹਤ ਅਤੇ ਪੁਨਰਵਾਸ ਉਪਾਵਾਂ ਦੀ ਸਮੀਖਿਆ ਕੀਤੀ ਅਤੇ ਨਾਲ ਹੀ ਪੰਜਾਬ ਵਿੱਚ ਹੋਏ ਨੁਕਸਾਨ ਦਾ ਮੁਲਾਂਕਣ ਕੀਤਾ।

 

ਪ੍ਰਧਾਨ ਮੰਤਰੀ ਨੇ ਪੰਜਾਬ ਲਈ 1600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ, ਜੋ ਕਿ ਸੂਬੇ ਦੇ ਖਜ਼ਾਨੇ ਵਿੱਚ ਪਹਿਲਾਂ ਹੀ ਮੌਜੂਦ 12,000 ਕਰੋੜ ਰੁਪਏ ਤੋਂ ਇਲਾਵਾ ਹਨ। ਐੱਸਡੀਆਰਐੱਫ ਅਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ ਦੂਜੀ ਕਿਸ਼ਤ ਪਹਿਲਾਂ ਹੀ ਜਾਰੀ ਕੀਤੀ ਜਾਵੇਗੀ।

 

ਪ੍ਰਧਾਨ ਮੰਤਰੀ ਨੇ ਸਮੁੱਚੇ ਖੇਤਰ ਅਤੇ ਇਸ ਦੇ ਲੋਕਾਂ ਨੂੰ ਸੰਕਟ ਵਿੱਚੋਂ ਉਭਰਨ ਵਿੱਚ ਮਦਦ ਕਰਨ ਲਈ ਇੱਕ ਬਹੁ-ਪੱਖੀ ਪਹੁੰਚ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਇਸ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਘਰਾਂ ਦੀ ਮੁੜ ਉਸਾਰੀ, ਰਾਸ਼ਟਰੀ ਰਾਜਮਾਰਗਾਂ ਨੂੰ ਬਹਾਲ ਕਰਨਾ, ਸਕੂਲਾਂ ਦਾ ਪੁਨਰ ਨਿਰਮਾਣ, ਪੀਐੱਮਐੱਨਆਰਐੱਫ ਰਾਹੀਂ ਰਾਹਤ ਪ੍ਰਦਾਨ ਕਰਨਾ ਅਤੇ ਪਸ਼ੂਆਂ ਲਈ ਮਿੰਨੀ ਕਿੱਟਾਂ ਵੰਡਣ ਵਰਗੇ ਉਪਾਅ ਸ਼ਾਮਲ ਹੋਣਗੇ।

 

ਖੇਤੀਬਾੜੀ ਭਾਈਚਾਰੇ ਦੀ ਸਹਾਇਤਾ ਦੀ ਮਹੱਤਵਪੂਰਨ ਜ਼ਰੂਰਤ ਨੂੰ ਸਮਝਦੇ ਹੋਏ, ਵਿਸ਼ੇਸ਼ ਤੌਰ ‘ਤੇ ਉਨ੍ਹਾਂ ਕਿਸਾਨਾਂ ਨੂੰ ਵਾਧੂ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ ਜਿਨ੍ਹਾਂ ਕੋਲ ਇਸ ਸਮੇਂ ਬਿਜਲੀ ਕਨੈਕਸ਼ਨਸ ਨਹੀਂ ਹਨ। ਰਾਜ ਸਰਕਾਰ ਦੇ ਖਾਸ ਪ੍ਰਸਤਾਵ ਅਨੁਸਾਰ, ਜਿਨ੍ਹਾਂ ਬੋਰਾਂ (bores) 'ਤੇ ਗਾਰ ਭਰ ਗਿਆ ਹੈ ਜਾਂ ਵਹਿ ਗਏ ਹਨ, ਉਨ੍ਹਾਂ ਲਈ ਰਾਸ਼ਟਰੀਯ ਕ੍ਰਿਸ਼ੀ ਵਿਕਾਸ ਯੋਜਨਾ ਅਧੀਨ ਪ੍ਰੋਜੈਕਟ ਮੋਡ 'ਤੇ ਨਵੀਨੀਕਰਣ ਲਈ ਸਹਾਇਤਾ ਦਿੱਤੀ ਜਾਵੇਗੀ।

ਡੀਜ਼ਲ 'ਤੇ ਚੱਲਣ ਵਾਲੇ ਬੋਰ ਪੰਪਾਂ ਲਈ, ਸੋਲਰ ਪੈਨਲਾਂ ਲਈ ਐੱਮਐੱਨਆਰਈ ਨਾਲ ਕਨਵਰਜੈਂਸ ਅਤੇ ਪ੍ਰਤੀ ਬੂੰਦ ਵੱਧ ਫਸਲ (Per Drop More Crop) ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਸੂਖਮ ਸਿੰਚਾਈ ਲਈ ਸਹਾਇਤਾ ਦੀ ਸਹੂਲਤ ਦਿੱਤੀ ਜਾਵੇਗੀ। 

 

ਪ੍ਰਧਾਨ ਮੰਤਰੀ ਆਵਾਸ ਯੋਜਨਾ - ਗ੍ਰਾਮੀਣ ਦੇ ਤਹਿਤ, ਪੰਜਾਬ ਸਰਕਾਰ ਦੁਆਰਾ ਗ੍ਰਾਮੀਣ ਖੇਤਰਾਂ ਵਿੱਚ ਘਰਾਂ ਦੇ ਪੁਨਰ ਨਿਰਮਾਣ ਲਈ ਪੇਸ਼ ਕੀਤੇ ਗਏ "ਵਿਸ਼ੇਸ਼ ਪ੍ਰੋਜੈਕਟ" ਦੇ ਤਹਿਤ ਉਨ੍ਹਾਂ ਯੋਗ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਜਿਨ੍ਹਾਂ ਦੇ ਘਰ ਹੜ੍ਹਾਂ ਕਾਰਨ ਨੁਕਸਾਨੇ ਗਏ ਹਨ।

ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਨੁਕਸਾਨੇ ਗਏ ਸਰਕਾਰੀ ਸਕੂਲਾਂ ਨੂੰ ਸਮਗ੍ਰ ਸ਼ਿਕਸ਼ਾ ਅਭਿਯਾਨ ਦੇ ਤਹਿਤ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਰਾਜ ਸਰਕਾਰ ਨੂੰ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੀ ਲੋੜੀਂਦੀ ਸਹਾਇਕ ਜਾਣਕਾਰੀ ਪ੍ਰਦਾਨ ਕਰਨ ਦੀ ਜ਼ਰੂਰਤ ਹੈ।

ਜਲ ਸੰਚਯ ਜਨ ਭਾਗੀਦਾਰੀ ਪ੍ਰੋਗਰਾਮ ਦੇ ਤਹਿਤ ਪੰਜਾਬ ਵਿੱਚ ਪਾਣੀ ਦੀ ਸੰਭਾਲ ਲਈ ਰੀਚਾਰਜ ਢਾਂਚਿਆਂ ਦਾ ਨਿਰਮਾਣ ਵੱਡੇ ਪੱਧਰ 'ਤੇ ਕੀਤਾ ਜਾਵੇਗਾ। ਇਸ ਦਾ ਉਦੇਸ਼ ਨੁਕਸਾਨੇ ਗਏ ਰੀਚਾਰਜ ਢਾਂਚਿਆਂ ਦੀ ਮੁਰੰਮਤ ਕਰਨਾ ਅਤੇ ਵਾਧੂ ਪਾਣੀ ਦੀ ਸੰਭਾਲ ਦੇ ਢਾਂਚੇ ਦਾ ਨਿਰਮਾਣ ਕਰਨਾ ਹੋਵੇਗਾ। ਇਹ ਯਤਨ ਮੀਂਹ ਦੇ ਪਾਣੀ ਦੀ ਸੰਭਾਲ ਨੂੰ ਵਧਾਉਣਗੇ ਅਤੇ ਲੰਬੇ ਸਮੇਂ ਲਈ ਪਾਣੀ ਦੀ ਸਥਿਰਤਾ ਨੂੰ ਯਕੀਨੀ ਬਣਾਉਣਗੇ।

ਕੇਂਦਰ ਸਰਕਾਰ ਨੇ ਨੁਕਸਾਨ ਦਾ ਮੁਲਾਂਕਣ ਕਰਨ ਲਈ ਅੰਤਰ-ਮੰਤਰਾਲਾ ਕੇਂਦਰੀ ਟੀਮਾਂ ਨੂੰ ਪੰਜਾਬ ਦਾ ਦੌਰਾ ਕਰਨ ਲਈ ਵੀ ਭੇਜਿਆ ਹੈ, ਅਤੇ ਉਨ੍ਹਾਂ ਦੀ ਵਿਸਤ੍ਰਿਤ ਰਿਪੋਰਟ ਦੇ ਅਧਾਰ 'ਤੇ ਅੱਗੇ ਦੀ ਸਹਾਇਤਾ 'ਤੇ ਵਿਚਾਰ ਕੀਤਾ ਜਾਵੇਗਾ।

ਪ੍ਰਧਾਨ ਮੰਤਰੀ ਨੇ ਕੁਦਰਤੀ ਆਫਤ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਅਤੇ ਕਿਹਾ ਕਿ ਕੇਂਦਰ ਸਰਕਾਰ ਇਸ ਮੁਸ਼ਕਿਲ ਸਮੇਂ ਵਿੱਚ ਰਾਜ ਸਰਕਾਰਾਂ ਨਾਲ ਮਿਲ ਕੇ ਕੰਮ ਕਰੇਗੀ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ।

 

ਪ੍ਰਧਾਨ ਮੰਤਰੀ ਨੇ ਪੰਜਾਬ ਦੇ ਉਨ੍ਹਾਂ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ ਜੋ ਆਫਤਾਂ ਅਤੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਸਨ। ਪ੍ਰਧਾਨ ਮੰਤਰੀ ਨੇ ਉਨ੍ਹਾਂ ਸਾਰਿਆਂ ਨਾਲ ਪੂਰੀ ਇਕਜੁੱਟਤਾ ਵਿਅਕਤ ਕੀਤੀ ਜਿਨ੍ਹਾਂ ਨੇ ਦੁਖ ਝੱਲਿਆ ਹੈ ਅਤੇ ਉਨ੍ਹਾਂ ਸਾਰਿਆਂ ਨਾਲ ਡੂੰਘਾ ਦੁਖ ਪ੍ਰਗਟ ਕੀਤਾ ਜਿਨ੍ਹਾਂ ਨੇ ਆਪਣੇ ਨਜ਼ਦੀਕੀਆਂ ਨੂੰ ਗੁਆ ਦਿੱਤਾ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਹੜ੍ਹਾਂ ਅਤੇ ਕੁਦਰਤੀ ਆਫਤਾਂ ਵਿੱਚ ਮ੍ਰਿਤਕਾਂ ਦੇ ਨੇੜਲੇ ਸਬੰਧੀਆਂ ਨੂੰ 2 ਲੱਖ ਰੁਪਏ ਅਤੇ ਗੰਭੀਰ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਵੀ ਕੀਤਾ।

 

ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਅਨਾਥ ਹੋਏ ਬੱਚਿਆਂ ਨੂੰ ਪੀਐਮ ਕੇਅਰਸ ਫਾਰ ਚਿਲਡ੍ਰਨ ਸਕੀਮ ਤਹਿਤ ਵਿਆਪਕ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇਹ ਉਨ੍ਹਾਂ ਦੇ ਲੰਬੇ ਸਮੇਂ ਦੀ ਭਲਾਈ ਨੂੰ ਯਕੀਨੀ ਬਣਾਏਗਾ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਆਫਤ ਪ੍ਰਬੰਧਨ ਨਿਯਮਾਂ ਅਧੀਨ ਰਾਜਾਂ ਨੂੰ ਅਗ੍ਰਿਮ ਭੁਗਤਾਨ ਸਹਿਤ ਸਾਰੇ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਤੁਰੰਤ ਰਾਹਤ ਅਤੇ ਬਚਾਵ ਕਾਰਜਾਂ ਵਿੱਚ ਯਤਨ ਕਰਨ ਲਈ ਐੱਨਡੀਆਰਐੱਫ, ਐੱਸਡੀਆਰਐੱਫ, ਸੈਨਾ, ਰਾਜ ਪ੍ਰਸ਼ਾਸਨ ਅਤੇ ਹੋਰ ਸੇਵਾ-ਮੁਖੀ ਸੰਗਠਨਾਂ ਦੇ ਕਰਮਚਾਰੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਕੇਂਦਰ ਸਰਕਾਰ ਰਾਜ ਦੇ ਮੈਮੋਰੰਡਮ ਦੇ ਨਾਲ-ਨਾਲ ਕੇਂਦਰੀ ਟੀਮਾਂ ਦੀ ਰਿਪੋਰਟ ਦੇ ਅਧਾਰ 'ਤੇ ਮੁਲਾਂਕਣ ਦੀ ਫਿਰ ਤੋਂ ਸਮੀਖਿਆ ਕਰੇਗੀ।

 

ਪ੍ਰਧਾਨ ਮੰਤਰੀ ਨੇ ਸਥਿਤੀ ਦੀ ਗੰਭੀਰਤਾ ਨੂੰ ਸਵੀਕਾਰ ਕੀਤਾ ਅਤੇ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਸਥਿਤੀ ਨੂੰ ਹੱਲ ਕਰਨ ਲਈ ਸਾਰੇ ਯਤਨ ਕਰੇਗੀ।

 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India's electronics exports cross $47 billion in 2025 on iPhone push

Media Coverage

India's electronics exports cross $47 billion in 2025 on iPhone push
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 19 ਜਨਵਰੀ 2026
January 19, 2026

From One-Horned Rhinos to Global Economic Power: PM Modi's Vision Transforms India