ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਡੋਨਾਲਡ ਜੇ. ਟਰੰਪ ਵੱਲੋਂ ਗਾਜ਼ਾ ਸੰਘਰਸ਼ ਨੂੰ ਖ਼ਤਮ ਕਰਨ ਲਈ ਵਿਆਪਕ ਯੋਜਨਾ ਦੇ ਕੀਤੇ ਗਏ ਐਲਾਨ ਦਾ ਸਵਾਗਤ ਕੀਤਾ ਹੈ। 

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਫਲਸਤੀਨ ਅਤੇ ਇਜ਼ਰਾਈਲ ਦੇ ਲੋਕਾਂ ਦੇ ਨਾਲ-ਨਾਲ ਵੱਡੇ ਪੱਛਮੀ ਏਸ਼ਿਆਈ ਖੇਤਰ ਲਈ ਲੰਬੇ ਸਮੇਂ ਦੀ ਅਤੇ ਟਿਕਾਊ ਸ਼ਾਂਤੀ, ਸੁਰੱਖਿਆ ਅਤੇ ਵਿਕਾਸ ਦਾ ਕਾਰਗਰ ਰਸਤਾ ਦਿਖਾਉਂਦੀ ਹੈ।

ਸ਼੍ਰੀ ਮੋਦੀ ਨੇ ਉਮੀਦ ਪ੍ਰਗਟਾਈ ਕਿ ਸਾਰੀਆਂ ਸਬੰਧਤ ਧਿਰਾਂ ਸੰਘਰਸ਼ ਖ਼ਤਮ ਕਰਨ ਅਤੇ ਸਥਾਈ ਸ਼ਾਂਤੀ ਸਥਾਪਤ ਕਰਨ ਲਈ ਰਾਸ਼ਟਰਪਤੀ ਟਰੰਪ ਦੀ ਇਸ ਪਹਿਲਕਦਮੀ ਦੇ ਸਮਰਥਨ ਵਿੱਚ ਇਕੱਠੀਆਂ ਹੋਣਗੀਆਂ।

ਪ੍ਰਧਾਨ ਮੰਤਰੀ ਨੇ ਐਕਸ 'ਤੇ ਪੋਸਟ ਕੀਤਾ:

‘‘ਅਸੀਂ ਰਾਸ਼ਟਰਪਤੀ ਡੋਨਾਲਡ ਜੇ. ਟਰੰਪ ਵੱਲੋਂ ਗਾਜ਼ਾ ਸੰਘਰਸ਼ ਨੂੰ ਖ਼ਤਮ ਕਰਨ ਲਈ ਵਿਆਪਕ ਯੋਜਨਾ ਦੇ ਕੀਤੇ ਗਏ ਐਲਾਨ ਦਾ ਸਵਾਗਤ ਕਰਦੇ ਹਾਂ। ਇਹ ਫਲਸਤੀਨ ਅਤੇ ਇਜ਼ਰਾਈਲ ਦੇ ਲੋਕਾਂ ਦੇ ਨਾਲ-ਨਾਲ ਵੱਡੇ ਪੱਛਮੀ ਏਸ਼ਿਆਈ ਖੇਤਰ ਲਈ ਲੰਬੇ ਸਮੇਂ ਅਤੇ ਟਿਕਾਊ ਸ਼ਾਂਤੀ, ਸੁਰੱਖਿਆ ਅਤੇ ਵਿਕਾਸ ਦਾ ਇੱਕ ਕਾਰਗਰ ਰਸਤਾ ਦਿਖਾਉਂਦੀ ਹੈ। ਅਸੀਂ ਉਮੀਦ ਕਰਦੇ ਹਾਂ ਕਿ ਸਾਰੀਆਂ ਸਬੰਧਤ ਧਿਰਾਂ ਰਾਸ਼ਟਰਪਤੀ ਟਰੰਪ ਦੀ ਇਸ ਪਹਿਲਕਦਮੀ ਦਾ ਸਮਰਥਨ ਕਰਨ ਲਈ ਇਕੱਠੀਆਂ ਹੋਣਗੀਆਂ ਅਤੇ ਸੰਘਰਸ਼ ਨੂੰ ਖ਼ਤਮ ਕਰਕੇ ਸ਼ਾਂਤੀ ਸਥਾਪਤ ਕਰਨ ਦੀ ਇਸ ਕੋਸ਼ਿਸ਼ ਵਿੱਚ ਸਹਿਯੋਗ ਦੇਣਗੀਆਂ।

 

@realDonaldTrump

@POTUS”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
IIT Madras incubates 112 startups, files 431 patents in FY26 milestone year

Media Coverage

IIT Madras incubates 112 startups, files 431 patents in FY26 milestone year
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 28 ਅਪ੍ਰੈਲ 2026
April 28, 2026

From Orchids to Expressways: PM Modi’s Blueprint for a Self-Reliant, Connected & Proud India