“ਅੰਮਾ ਦੀ ਉਪਸਥਿਤੀ ਅਤੇ ਉਨ੍ਹਾਂ ਦੇ ਅਸ਼ੀਰਵਾਦ ਦੇ ਆਭਾ-ਮੰਡਲ (aura) ਨੂੰ ਸ਼ਬਦਾਂ ਵਿੱਚ ਵਿਅਕਤ ਕਰਨਾ ਕਠਿਨ ਹੈ, ਅਸੀਂ ਕੇਵਲ ਇਸ ਨੂੰ ਮਹਿਸੂਸ ਕਰ ਸਕਦੇ ਹਾਂ”
ਪ੍ਰਧਾਨ ਮੰਤਰੀ ਨੇ ਕਿਹਾ,“ਅੰਮਾ ਪ੍ਰੇਮ, ਕਰੁਣਾ, ਸੇਵਾ ਅਤੇ ਬਲੀਦਾਨ ਦੀ ਪ੍ਰਤੀਮੂਰਤੀ ਹਨ।ਉਹ ਭਾਰਤ ਦੀ ਅਧਿਆਤਮਿਕ ਪਰੰਪਰਾ ਦੀ ਵਾਹਕ ਹਨ”
“ਸਿਹਤ ਦਾ ਖੇਤਰ ਹੋਵੇ ਜਾਂ ਸਿੱਖਿਆ ਦਾ, ਅੰਮਾ ਦੇ ਮਾਰਗਦਰਸ਼ਨ ਵਿੱਚ ਹਰ ਸੰਸਥਾ ਨੇ ਮਾਨਵ ਸੇਵਾ ਅਤੇ ਸਮਾਜ ਕਲਿਆਣ ਨੂੰ ਨਵੀਆਂ ਉਚਾਈਆਂ ਦਿੱਤੀਆਂ”
“ਅੰਮਾ ਦੇ ਦੁਨੀਆ ਭਰ ਵਿੱਚ ਅਨੁਯਾਈ ਹਨ ਅਤੇ ਉਨ੍ਹਾਂ ਨੇ ਹਮੇਸ਼ਾ ਭਾਰਤ ਦੀ ਛਵੀ (ਦੇ ਅਕਸ) ਅਤੇ ਇਸ ਦੀ ਭਰੋਸੇਯੋਗਤਾ ਨੂੰ ਮਜ਼ਬੂਤ ਕੀਤਾ ਹੈ”
“ਅੰਮਾ ਵਿਕਾਸ ਦੇ ਲਈ ਭਾਰਤ ਦੇ ਮਾਨਵ-ਕੇਂਦ੍ਰਿਤ ਦ੍ਰਿਸ਼ਟੀਕੋਣ (India's human-centric approach) ਦਾ ਪ੍ਰਤੀਬਿੰਬ ਹਨ, ਜਿਸ ਨੂੰ ਅੱਜ ਮਹਾਮਾਰੀ ਦੇ ਬਾਅਦ ਦੀ ਦੁਨੀਆ ਵਿੱਚ ਸਵੀਕਾਰ ਕੀਤਾ ਜਾ ਰਿਹਾ ਹੈ”

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਦੇ ਮਾਧਿਅਮ ਨਾਲ ਅੰਮਾ, ਮਾਤਾ ਅੰਮ੍ਰਿਤਾਨੰਦਮਯੀ ਜੀ ਦੇ (Mata Amritanandamayi ji’s)  70ਵੇਂ ਜਨਮ ਦਿਨ ਦੇ ਅਵਸਰ ‘ਤੇ ਸੰਬੋਧਨ ਕੀਤਾ।

ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਮਾਤਾ ਅੰਮ੍ਰਿਤਾਨੰਦਮਯੀ ਜੀ (Mata Amritanandamayi ji) ਨੂੰ ਉਨ੍ਹਾਂ ਦੇ 70ਵੇਂ ਜਨਮ ਦਿਨ ‘ਤੇ ਉਨ੍ਹਾਂ ਦੇ ਲੰਬੇ ਅਤੇ ਸਵਸਥ ਜੀਵਨ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕੀਤੀ ਅਤੇ ਕਿਹਾ ਕਿ ਉਹ ਸੇਵਾ ਅਤੇ ਅਧਿਆਤਮਿਕਤਾ ਦਾ ਪ੍ਰਤੀਕ ਹਨ। ਉਨ੍ਹਾਂ ਨੇ ਉਮੀਦ ਜਤਾਈ ਕਿ ਦੁਨੀਆ ਭਰ ਵਿੱਚ ਪ੍ਰੇਮ ਅਤੇ ਕਰੁਣਾ ਫੈਲਾਉਣ ਦਾ ਉਨ੍ਹਾਂ ਦਾ ਮਿਸ਼ਨ ਅੱਗੇ ਵਧਦਾ ਰਹੇਗਾ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਅੰਮਾ ਦੇ ਅਨੁਯਾਈਆਂ ਸਹਿਤ ਜੀਵਨ ਦੇ ਵਿਭਿੰਨ ਖੇਤਰਾਂ ਤੋਂ ਇਕੱਤਰ ਹੋਏ ਸਾਰੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਅਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।  

ਅੰਮਾ ਦੇ ਨਾਲ 30 ਸਾਲ ਤੋਂ ਅਧਿਕ ਸਮੇਂ ਤੱਕ ਆਪਣੇ ਜੁੜਾਅ ‘ਤੇ ਪ੍ਰਕਾਸ਼ ਪਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਕੱਛ ਵਿਚ ਭੁਚਾਲ ਦੇ ਬਾਅਦ ਲੰਬੇ ਸਮੇਂ ਤੱਕ ਉਨ੍ਹਾਂ ਦੇ ਨਾਲ ਕੰਮ ਕਰਨ ਨੂੰ ਯਾਦ ਕੀਤਾ। ਉਨ੍ਹਾਂ ਨੇ ਅੰਮ੍ਰਿਤਾਪੁਰੀ ਵਿੱਚ ਅੰਮਾ ਦਾ 60ਵਾਂ ਜਨਮ ਦਿਨ ਮਨਾਉਣ ਨੂੰ ਯਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਭੀ ਅੰਮਾ ਦੇ ਮੁਸਕਰਾਉਂਦੇ ਹੋਏ ਚਿਹਰੇ ਅਤੇ ਸਨੇਹੀ ਸੁਭਾਅ ਦੀ ਗਰਮਾਹਟ ਪਹਿਲਾਂ ਜਿਹੀ ਹੀ ਬਣੀ ਹੋਈ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ 10 ਵਰ੍ਹਿਆਂ ਵਿੱਚ, ਅੰਮਾ ਦੇ ਕੰਮ ਅਤੇ ਦੁਨੀਆ ‘ਤੇ ਉਨ੍ਹਾਂ ਦਾ ਪ੍ਰਭਾਵ ਕਈ ਗੁਣਾ ਵਧ ਗਿਆ ਹੈ। ਸ਼੍ਰੀ ਮੋਦੀ ਨੇ ਯਾਦ ਕੀਤਾ ਕਿ ਅੰਮਾ ਦੀ ਉਪਸਥਿਤੀ ਵਿੱਚ ਉਨ੍ਹਾਂ ਨੇ ਹਰਿਆਣਾ ਦੇ ਫਰੀਦਾਬਾਦ ਵਿੱਚ ਅੰਮ੍ਰਿਤਾ ਹਸਪਤਾਲ ਦਾ ਉਦਘਾਟਨ ਕੀਤਾ ਸੀ। ਉਨ੍ਹਾਂ ਨੇ ਕਿਹਾ, “ਅੰਮਾ ਦੀ ਉਪਸਥਿਤੀ ਦੀ ਆਭਾ ਅਤੇ ਉਨ੍ਹਾਂ ਦੇ ਅਸ਼ੀਰਵਾਦ ਨੂੰ ਸ਼ਬਦਾਂ ਵਿੱਚ ਵਿਅਕਤ ਕਰਨਾ ਕਠਿਨ ਹੈ, ਅਸੀਂ ਕੇਵਲ ਇਸ ਨੂੰ ਮਹਿਸੂਸ ਕਰ ਸਕਦੇ ਹਾਂ।” ਉਨ੍ਹਾਂ ਨੇ ਕਿਹਾ ਕਿ ਅੰਮਾ ਪ੍ਰੇਮ, ਕਰੁਣਾ, ਸੇਵਾ ਅਤੇ ਬਲੀਦਾਨ ਦੀ ਪ੍ਰਤੀਮੂਰਤੀ ਹਨ ਅਤੇ ਉਹ ਭਾਰਤ  ਦੀ ਅਧਿਆਤਮਿਕ ਪਰੰਪਰਾ ਦੀ ਵਾਹਕ ਹਨ।

ਪ੍ਰਧਾਨ ਮੰਤਰੀ ਨੇ ਦੇਸ਼ ਅਤੇ ਵਿਦੇਸ਼ ਵਿੱਚ ਸੰਸਥਾਵਾਂ ਦੇ ਨਿਰਮਾਣ ਅਤੇ ਸੰਵਰਧਨ ਵਿੱਚ ਅੰਮਾ ਦੇ ਕੰਮ ਦੇ ਹਰ ਪੱਖ ਨੂੰ ਰੇਖਾਂਕਿਤ ਕਰਦੇ ਹੋਏ ਕਿਹਾ, “ਚਾਹੇ ਸਿਹਤ ਦਾ ਖੇਤਰ ਹੋਵੇ ਜਾਂ ਸਿੱਖਿਆ ਦਾ, ਅੰਮਾ ਦੇ ਮਾਰਗਦਰਸ਼ਨ ਵਿੱਚ ਹਰ ਸੰਸਥਾ ਨੇ ਮਾਨਵ ਸੇਵਾ ਅਤੇ ਸਮਾਜਿਕ ਕਲਿਆਣ ਨੂੰ ਨਵੀਆਂ ਉਚਾਈਆਂ ਦਿੱਤੀਆਂ।” ਉਨ੍ਹਾਂ ਨੇ ਦੇਸ਼ ਵਿੱਚ ਸ਼ੁਰੂ ਹੋਏ ਸਵੱਛਤਾ ਅਭਿਯਾਨ ਦਾ ਉਲੇਖ ਕਰਦੇ ਹੋਏ ਕਿਹਾ ਕਿ ਅੰਮਾ ਉਨ੍ਹਾਂ ਪਹਿਲੀਆਂ ਹਸਤੀਆਂ ਵਿੱਚੋਂ ਸਨ ਜੋ ਇਸ ਨੂੰ ਸਫ਼ਲ ਬਣਾਉਣ ਦੇ ਲਈ ਅੱਗੇ ਆਈਆਂ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਦੱਸਿਆ ਕਿ ਅੰਮਾ ਨੇ ਗੰਗਾ ਦੇ ਕਿਨਾਰੇ ਸ਼ੌਚਾਲਯ(ਪਖਾਨੇ- toilets) ਬਣਾਉਣ ਦੇ ਲਈ 100 ਕਰੋੜ ਰੁਪਏ ਦਾ ਦਾਨ ਭੀ ਦਿੱਤਾ, ਜਿਸ ਨਾਲ ਸਵੱਛਤਾ ਨੂੰ ਇੱਕ ਨਵਾਂ ਆਯਾਮ ਮਿਲਿਆ। ਉਨ੍ਹਾਂ ਨੇ ਕਿਹਾ, “ਅੰਮਾ ਦੇ ਦੁਨੀਆ ਭਰ ਵਿੱਚ ਅਨੁਯਾਈ ਹਨ ਅਤੇ ਉਨ੍ਹਾਂ ਨੇ ਹਮੇਸ਼ਾ ਭਾਰਤ ਦੀ ਛਵੀ (ਦੇ ਅਕਸ) ਅਤੇ ਇਸ ਦੀ ਭਰੋਸੇਯੋਗਤਾ ਨੂੰ ਮਜ਼ਬੂਤ ਕੀਤਾ ਹੈ। ਜਦੋਂ ਪ੍ਰੇਰਣਾ ਇਤਨੀ ਮਹਾਨ ਹੁੰਦੀ ਹੈ, ਤਾਂ ਪ੍ਰਯਾਸ ਭੀ ਮਹਾਨ ਹੋ ਜਾਂਦੇ ਹਨ।”

ਪ੍ਰਧਾਨ ਮੰਤਰੀ ਨੇ ਉਲੇਖ ਕੀਤਾ ਕਿ ਅੰਮਾ ਜਿਹੀਆਂ ਸ਼ਖ਼ਸੀਅਤਾਂ ਵਿਕਾਸ ਦੇ ਪ੍ਰਤੀ ਭਾਰਤ ਦੇ ਮਾਨਵ-ਕੇਂਦ੍ਰਿਤ ਦ੍ਰਿਸ਼ਟੀਕੋਣ (India's human-centric approach) ਦਾ ਪ੍ਰਤੀਬਿੰਬ ਹਨ, ਜਿਸ ਨੂੰ ਮਹਾਮਾਰੀ ਦੇ ਬਾਅਦ ਅੱਜ ਦੀ ਦੁਨੀਆ ਵਿੱਚ ਸਵੀਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅੰਮਾ ਨੇ ਹਮੇਸ਼ਾ ਦਿਵਯਾਂਗਾਂ ਨੂੰ ਸਸ਼ਕਤ ਬਣਾਉਣ ਅਤੇ ਵੰਚਿਤਾਂ ਨੂੰ ਪ੍ਰਾਥਮਿਕਤਾ ਦੇਣ ਦੇ ਲਈ ਬਹੁਤ ਕੁਰਬਾਨੀਆਂ ਦਿੱਤੀਆਂ ਹਨ। ਸੰਸਦ ਵਿੱਚ ਕੁਝ ਦਿਨ ਪਹਿਲਾਂ ਨਾਰੀਸ਼ਕਤੀ ਵੰਦਨ ਅਧਿਨਿਯਮ (Narishakti Vandan Adhiniyam) ਦੇ ਪਾਸ ਹੋਣ ਦਾ ਉਲੇਖ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਰੇਖਾਂਕਿਤ ਕੀਤਾ ਕਿ ਮਹਿਲਾਵਾਂ ਦੀ ਅਗਵਾਈ ਵਾਲੇ ਵਿਕਾਸ (women-led development) ਦੇ ਸੰਕਲਪ ਦੇ ਨਾਲ ਅੱਗੇ ਵਧ ਰਹੇ ਭਾਰਤ ਦੇ ਪਾਸ ਅੰਮਾ ਜਿਹੀ ਪ੍ਰੇਰਣਾਦਾਇਕ ਸ਼ਖ਼ਸੀਅਤ (an inspirational personality like Amma) ਹੈ। ਸੰਬੋਧਨ ਦਾ ਸਮਾਪਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਅੰਮਾ ਦੇ ਅਨੁਯਾਈ (Amma's followers) ਵਿਸ਼ਵ ਵਿੱਚ ਸ਼ਾਂਤੀ ਅਤੇ ਪ੍ਰਗਤੀ ਨੂੰ ਹੁਲਾਰਾ ਦੇਣ ਦੇ ਲਈ ਇਸੇ ਤਰ੍ਹਾਂ ਦਾ ਕੰਮ ਕਰਦੇ ਰਹਿਣਗੇ।

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Since 2019, a total of 1,106 left wing extremists have been 'neutralised': MHA

Media Coverage

Since 2019, a total of 1,106 left wing extremists have been 'neutralised': MHA
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 14 ਦਸੰਬਰ 2025
December 14, 2025

Empowering Every Indian: PM Modi's Inclusive Path to Prosperity