"ਭਾਰਤ ਦੇ ਲੋਕਾਂ ਨੇ ਪਿਛਲੇ 10 ਸਾਲਾਂ ਵਿੱਚ ਸਾਡੀ ਸਰਕਾਰ ਦੇ ਟ੍ਰੈਕ ਰਿਕਾਰਡ ਵਿੱਚ ਵਿਸ਼ਵਾਸ ਜਤਾਇਆ ਹੈ ਅਤੇ ਸਾਨੂੰ ਤੀਜੀ ਵਾਰ ਸੁਸ਼ਾਸਨ ਜਾਰੀ ਰੱਖਣ ਦਾ ਮੌਕਾ ਦਿੱਤਾ ਹੈ"
“ਲੋਕਾਂ ਨੇ ‘ਜਨ ਸੇਵਾ ਹੀ ਪ੍ਰਭੁ ਸੇਵਾ’ਭਾਵ ਮਨੁੱਖਤਾ ਦੀ ਸੇਵਾ ਹੀ ਪ੍ਰਮਾਤਮਾ ਦੀ ਸੇਵਾ ਦੇ ਵਿਸ਼ਵਾਸ ਨਾਲ ਨਾਗਰਿਕਾਂ ਦੀ ਸੇਵਾ ਕਰਨ ਦੀ ਸਾਡੀ ਵਚਨਬੱਧਤਾ ਨੂੰ ਦੇਖਿਆ ਹੈ"
"ਲੋਕਾਂ ਨੇ ਭ੍ਰਿਸ਼ਟਾਚਾਰ ਲਈ ਸਿਫ਼ਰ ਸਹਿਣਸ਼ੀਲਤਾ ਦਾ ਇਨਾਮ ਦਿੱਤਾ ਹੈ"
"ਅਸੀਂ ਤੁਸ਼ਟੀਕਰਨ ਦੀ ਬਜਾਏ ਸੰਤੁਸ਼ਟੀਕਰਨ ਲਈ ਕੰਮ ਕੀਤਾ"
140 ਕਰੋੜ ਨਾਗਰਿਕਾਂ ਦਾ ਵਿਸ਼ਵਾਸ, ਉਮੀਦਾਂ ਅਤੇ ਭਰੋਸਾ ਵਿਕਾਸ ਦੀ ਪ੍ਰੇਰਣਾ ਸ਼ਕਤੀ ਬਣੇ ਹਨ"
"ਰਾਸ਼ਟਰ ਪ੍ਰਥਮ ਸਾਡਾ ਇੱਕੋ ਇੱਕ ਟੀਚਾ"
"ਜਦੋਂ ਕੋਈ ਦੇਸ਼ ਵਿਕਸਤ ਹੁੰਦਾ ਹੈ, ਤਾਂ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਇੱਕ ਮਜ਼ਬੂਤ ਬੁਨਿਆਦ ਰੱਖੀ ਜਾਂਦੀ ਹੈ"
"ਤੀਜੇ ਕਾਰਜਕਾਲ ਵਿੱਚ, ਅਸੀਂ ਤਿੰਨ ਗੁਣਾ ਗਤੀ ਨਾਲ ਕੰਮ ਕਰਾਂਗੇ, ਤਿੰਨ ਗੁਣਾ ਊਰਜਾ ਲਗਾਵਾਂਗੇ ਅਤੇ ਤਿੰਨ ਗੁਣਾ ਨਤੀਜੇ ਦੇਵਾਂਗੇ"

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰਪਤੀ ਵਲੋਂ ਸੰਸਦ ਵਿੱਚ ਸੰਬੋਧਨ 'ਤੇ ਧੰਨਵਾਦ ਪ੍ਰਸਤਾਵ ਦਾ ਜਵਾਬ ਦਿੱਤਾ।

ਸਦਨ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਦੇ ਭਾਸ਼ਣ ਪ੍ਰਤੀ ਧੰਨਵਾਦ ਪ੍ਰਗਟ ਕੀਤਾ ਅਤੇ ਵਿਕਸਿਤ ਭਾਰਤ ਦੇ ਵਿਚਾਰ 'ਤੇ ਚਾਨਣਾ ਪਾਇਆ ਜੋ ਕਿ ਭਾਸ਼ਣ ਦਾ ਕੇਂਦਰ ਬਿੰਦੂ ਸੀ। ਉਨ੍ਹਾਂ ਰੇਖਾਂਕਿਤ ਕੀਤਾ ਕਿ ਭਾਰਤ ਦੇ ਰਾਸ਼ਟਰਪਤੀ ਨੇ ਆਪਣੇ ਸੰਬੋਧਨ ਵਿੱਚ ਮਹੱਤਵਪੂਰਨ ਮੁੱਦੇ ਉਠਾਏ ਅਤੇ ਉਨ੍ਹਾਂ ਦੇ ਮਾਰਗਦਰਸ਼ਨ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ।

ਜਿਵੇਂ ਕਿ ਬਹੁਤ ਸਾਰੇ ਮੈਂਬਰਾਂ ਨੇ ਕੱਲ੍ਹ ਅਤੇ ਅੱਜ ਰਾਸ਼ਟਰਪਤੀ ਦੇ ਭਾਸ਼ਣ 'ਤੇ ਆਪਣੇ ਵਿਚਾਰ ਸਾਂਝੇ ਕੀਤੇ, ਸ਼੍ਰੀ ਮੋਦੀ ਨੇ ਪਹਿਲੀ ਵਾਰ ਦੇ ਸੰਸਦ ਮੈਂਬਰਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ, ਜਿਨ੍ਹਾਂ ਨੇ ਸਦਨ ਦੇ ਨਿਯਮਾਂ ਦਾ ਸਤਿਕਾਰ ਕਰਦੇ ਹੋਏ ਰਾਸ਼ਟਰਪਤੀ ਦੇ ਭਾਸ਼ਣ 'ਤੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਟਿੱਪਣੀ ਕੀਤੀ ਕਿ ਉਨ੍ਹਾਂ ਦਾ ਵਤੀਰਾ ਕਿਸੇ ਵੀ ਤਜਰਬੇਕਾਰ ਸੰਸਦ ਮੈਂਬਰ ਤੋਂ ਘੱਟ ਨਹੀਂ ਸੀ ਅਤੇ ਉਨ੍ਹਾਂ ਦੇ ਵਿਚਾਰਾਂ ਨੇ ਇਸ ਬਹਿਸ ਦੀ ਉੱਤਮਤਾ ਨੂੰ ਹੋਰ ਨਿਖਾਰਿਆ ਹੈ।

ਵਿਸ਼ਵ ਦੀਆਂ ਸਭ ਤੋਂ ਵੱਡੀਆਂ ਚੋਣਾਂ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰਕੇ ਸਰਕਾਰ ਚੁਣਨ ਲਈ ਵੋਟਰਾਂ ਦਾ ਧੰਨਵਾਦ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਮੌਜੂਦਾ ਸਰਕਾਰ ਨੂੰ ਲਗਾਤਾਰ ਤੀਜੀ ਵਾਰ ਚੁਣਨ ਲਈ ਭਾਰਤ ਦੇ ਨਾਗਰਿਕਾਂ ਦਾ ਧੰਨਵਾਦ ਕੀਤਾ ਅਤੇ ਇਸ ਨੂੰ ਲੋਕਤੰਤਰੀ ਦੁਨੀਆ ਵਿੱਚ ਮਾਣ ਦਾ ਪਲ ਕਰਾਰ ਦਿੱਤਾ। ਉਨ੍ਹਾਂ ਨੇ ਇਸ ਗੱਲ ਨੂੰ ਰੇਖਾਂਕਿਤ ਕੀਤਾ ਕਿ ਪਿਛਲੇ 10 ਸਾਲਾਂ ਤੋਂ ਸਰਕਾਰ ਦੀਆਂ ਕੋਸ਼ਿਸ਼ਾਂ ਵੋਟਰਾਂ ਲਈ ਫ਼ੈਸਲਾਕੁੰਨ ਕਾਰਕ ਸਨ ਅਤੇ 'ਜਨ ਸੇਵਾ ਹੀ ਪ੍ਰਭੁ ਸੇਵਾ' ਭਾਵ ਮਨੁੱਖਤਾ ਦੀ ਸੇਵਾ ਹੀ ਪ੍ਰਮਾਤਮਾ ਦੀ ਸੇਵਾ ਦੇ ਵਿਸ਼ਵਾਸ ਨਾਲ ਨਾਗਰਿਕਾਂ ਦੀ ਸੇਵਾ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਇੰਨੇ ਘੱਟ ਸਮੇਂ ਵਿੱਚ 25 ਕਰੋੜ ਤੋਂ ਵੱਧ ਗਰੀਬਾਂ ਨੂੰ ਗਰੀਬੀ ਤੋਂ ਬਾਹਰ ਕੱਢਿਆ ਗਿਆ ਹੈ।

ਸਾਲ 2014 ਤੋਂ ਬਾਅਦ ਭ੍ਰਿਸ਼ਟਾਚਾਰ ਲਈ ਸਿਫ਼ਰ ਸਹਿਣਸ਼ੀਲਤਾ 'ਤੇ ਡਟੇ ਰਹਿਣ ਨੂੰ ਦੁਹਰਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੇ ਵੋਟਰਾਂ ਨੇ ਉਨ੍ਹਾਂ ਨੂੰ ਮੁੜ ਸੱਤਾ ਵਿੱਚ ਲਿਆਂਦਾ ਹੈ। “ਅੱਜ ਭਾਰਤ ਦੀ ਸਾਖ ਦੁਨੀਆ ਭਰ ਵਿੱਚ ਸੁਧਰੀ ਹੈ। ਹਰ ਭਾਰਤੀ ਹੁਣ ਮਾਣ ਮਹਿਸੂਸ ਕਰਦਾ ਹੈ।'' ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀਆਂ ਹਰ ਨੀਤੀਆਂ, ਫੈਸਲੇ ਅਤੇ ਕੰਮ ਭਾਰਤ ਨੂੰ ਤਰਜੀਹ ਦਿੰਦੇ ਹਨ। ਆਲਮੀ ਮੰਚ 'ਤੇ ਭਾਰਤ ਦੀ ਵਧਦੀ ਮੌਜੂਦਗੀ 'ਤੇ ਚਾਨਣਾ ਪਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਸ਼ਟਰ ਪ੍ਰਤੀ ਦੁਨੀਆ ਦਾ ਨਜ਼ਰੀਆ ਬਦਲ ਗਿਆ ਹੈ ਅਤੇ ਇਹ ਹਰ ਨਾਗਰਿਕ ਨੂੰ ਮਾਣ ਮਹਿਸੂਸ ਕਰਵਾਉਂਦਾ ਹੈ। ਪ੍ਰਧਾਨ ਮੰਤਰੀ ਮੋਦੀ ਨੇ 'ਰਾਸ਼ਟਰ ਪ੍ਰਥਮ' ਦੇ ਇੱਕੋ-ਇੱਕ ਉਦੇਸ਼ 'ਤੇ ਜ਼ੋਰ ਦਿੱਤਾ, ਜੋ ਸਰਕਾਰ ਦੀਆਂ ਨੀਤੀਆਂ ਅਤੇ ਫੈਸਲਿਆਂ ਵਿੱਚ ਝਲਕਦਾ ਹੈ। ਇਸ ਵਿਸ਼ਵਾਸ ਨਾਲ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਪੂਰੇ ਦੇਸ਼ ਵਿੱਚ ਸੁਧਾਰਾਂ ਦੀ ਪ੍ਰਕਿਰਿਆ ਜਾਰੀ ਰੱਖੀ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਸਰਕਾਰ ਨੇ ‘ਸਬਕਾ ਸਾਥ, ਸਬ ਕਾ ਵਿਕਾਸ’ ਦੇ ਮੰਤਰ ਅਤੇ ‘ਸਰਵ ਪੰਥ ਸੰਭਵ’ ਭਾਵ ਸਾਰੇ ਧਰਮ ਬਰਾਬਰ ਹਨ, ਦੇ ਸਿਧਾਂਤਾਂ ਨੂੰ ਲੈ ਕੇ ਲੋਕਾਂ ਦੀ ਸੇਵਾ ਕਰਨ ਦਾ ਯਤਨ ਕੀਤਾ ਹੈ।

ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਭਾਰਤ ਨੇ ਲੰਬੇ ਸਮੇਂ ਤੋਂ ਤੁਸ਼ਟੀਕਰਨ ਦੀ ਰਾਜਨੀਤੀ ਅਤੇ ਸ਼ਾਸਨ ਦੇ ਮਾਡਲ ਨੂੰ ਦੇਖਿਆ ਹੈ। ਪ੍ਰਧਾਨ ਮੰਤਰੀ ਨੇ ਉਜਾਗਰ ਕੀਤਾ ਕਿ ਭਾਰਤ ਵਿੱਚ ਪਹਿਲੀ ਵਾਰ, ਉਨ੍ਹਾਂ ਦੀ ਸਰਕਾਰ ਨੇ ਲੋਕਾਂ ਦੀ ਸੰਤੁਸ਼ਟੀ ਅਤੇ ਪੁਸ਼ਟੀ ਨਾਲ ਧਰਮ ਨਿਰਪੱਖਤਾ ਵੱਲ ਕੰਮ ਕੀਤਾ ਹੈ। ਉਨ੍ਹਾਂ ਰੇਖਾਂਕਿਤ ਕੀਤਾ ਕਿ ਉਨ੍ਹਾਂ ਲਈ ਸੰਤੁਸ਼ਟੀ ਦਾ ਮਤਲਬ ਸਰਕਾਰ ਦੀਆਂ ਵੱਖ-ਵੱਖ ਨੀਤੀਆਂ ਵਿੱਚ ਸੰਤ੍ਰਿਪਤਾ ਪ੍ਰਾਪਤ ਕਰਨਾ ਅਤੇ ਭਾਰਤ ਦੇ ਆਖਰੀ ਵਿਅਕਤੀ ਤੱਕ ਸੇਵਾ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਦੇ ਆਪਣੇ ਸੰਕਲਪ ਨੂੰ ਪੂਰਾ ਕਰਨਾ ਹੈ। ਸ਼੍ਰੀ ਮੋਦੀ ਨੇ ਅੱਗੇ ਕਿਹਾ ਕਿ ਉਨ੍ਹਾਂ ਲਈ ਸੰਤ੍ਰਿਪਤਾ ਦਾ ਇਹ ਫਲਸਫਾ, ਸਹੀ ਅਰਥਾਂ ਵਿੱਚ ਸਮਾਜਿਕ ਨਿਆਂ ਅਤੇ ਧਰਮ ਨਿਰਪੱਖਤਾ ਹੈ ਅਤੇ ਭਾਰਤ ਦੇ ਲੋਕਾਂ ਵਲੋਂ ਲਗਾਤਾਰ ਤੀਜੇ ਕਾਰਜਕਾਲ ਦੇ ਰੂਪ ਵਿੱਚ ਪ੍ਰਵਾਨ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਇਨ੍ਹਾਂ ਚੋਣਾਂ ਨੇ ਇੱਕ ਵਾਰ ਫਿਰ ਭਾਰਤ ਦੇ ਲੋਕਾਂ ਦੀ ਪਰਿਪੱਕਤਾ ਅਤੇ ਆਦਰਸ਼ਵਾਦ ਨੂੰ ਸਾਬਤ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਲੋਕਾਂ ਨੇ ਸਾਡੀਆਂ ਨੀਤੀਆਂ, ਇਰਾਦਿਆਂ ਅਤੇ ਵਚਨਬੱਧਤਾ 'ਤੇ ਭਰੋਸਾ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਇਨ੍ਹਾਂ ਚੋਣਾਂ ਵਿੱਚ ਵਿਕਸਿਤ ਭਾਰਤ ਦੇ ਪ੍ਰਸਤਾਵ ਦਾ ਸਮਰਥਨ ਕੀਤਾ ਹੈ।

ਇੱਕ ਵਿਕਸਿਤ ਰਾਸ਼ਟਰ ਦੀ ਮਹੱਤਤਾ ਨੂੰ ਰੇਖਾਂਕਿਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਦੇ ਸੁਪਨੇ ਉਦੋਂ ਪੂਰੇ ਹੁੰਦੇ ਹਨ ਜਦੋਂ ਇਹ ਤਰੱਕੀ ਕਰਦਾ ਹੈ, ਇਸਦੇ ਨਾਲ ਹੀ ਇਹ ਭਵਿੱਖ ਦੀਆਂ ਪੀੜ੍ਹੀਆਂ ਦੀਆਂ ਆਸਾਂ ਨੂੰ ਪੂਰਾ ਕਰਨ ਦੀ ਬੁਨਿਆਦ ਰੱਖਦਾ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਭਾਰਤ ਦੇ ਲੋਕ ਇੱਕ ਵਿਕਸਿਤ ਭਾਰਤ ਦੇ ਲਾਭ ਲੈਣ ਦੇ ਹੱਕਦਾਰ ਹਨ, ਜਿਸਦੀ ਪਿਛਲੀਆਂ ਪੀੜ੍ਹੀਆਂ ਨੇ ਹਮੇਸ਼ਾ ਇੱਛਾ ਰੱਖੀ ਹੈ। ਉਨ੍ਹਾਂ ਕਿਹਾ ਕਿ ਵਿਕਸਿਤ ਭਾਰਤ ਦੀ ਸਿਰਜਣਾ ਭਾਰਤ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਰਹਿਣ-ਸਹਿਣ ਦੀਆਂ ਸਥਿਤੀਆਂ ਅਤੇ ਜੀਵਨ ਪੱਧਰ ਵਿੱਚ ਭਾਰੀ ਸੁਧਾਰ ਕਰੇਗੀ ਅਤੇ ਲੋਕਾਂ ਵਿੱਚ ਮਾਣ ਦੀ ਭਾਵਨਾ ਦਾ ਸੰਚਾਰ ਕਰੇਗੀ ਅਤੇ ਉਨ੍ਹਾਂ ਲਈ ਬਹੁਤ ਸਾਰੇ ਮੌਕੇ ਪੈਦਾ ਕਰੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਭਾਰਤ ਦੇ ਸ਼ਹਿਰ ਦੁਨੀਆ ਦੇ ਹੋਰ ਵਿਕਸਿਤ ਸ਼ਹਿਰਾਂ ਦੇ ਬਰਾਬਰ ਖੜ੍ਹੇ ਹੋਣਗੇ।"

ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਕਸਿਤ ਭਾਰਤ ਦੇਸ਼ ਦੇ ਹਰੇਕ ਨਾਗਰਿਕ ਲਈ ਬਹੁਪੱਖੀ ਅਤੇ ਬਰਾਬਰ ਮੌਕੇ ਦੀ ਉਪਲਬਧਤਾ ਨੂੰ ਦਰਸਾਉਂਦਾ ਹੈ। ਇਹ ਹੁਨਰਾਂ, ਸਰੋਤਾਂ ਅਤੇ ਸੰਭਾਵਨਾਵਾਂ ਦੇ ਆਧਾਰ 'ਤੇ ਹਰੇਕ ਲਈ ਵਿਕਾਸ ਨੂੰ ਯਕੀਨੀ ਬਣਾਉਂਦਾ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੇ ਨਾਗਰਿਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵਿਕਸਿਤ ਭਾਰਤ ਦੇ ਆਦਰਸ਼ ਨੂੰ ਸਾਕਾਰ ਕਰਨ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਹਰ ਸੰਭਵ ਕੋਸ਼ਿਸ਼ ਕਰੇਗੀ। ਸ਼੍ਰੀ ਮੋਦੀ ਨੇ "2047 ਲਈ 24/7" 'ਤੇ ਜ਼ੋਰ ਦਿੰਦਿਆਂ ਕਿਹਾ, "ਸਮੇਂ ਦਾ ਹਰ ਪਲ ਅਤੇ ਸਾਡੇ ਸਰੀਰ ਦਾ ਹਰ ਸੈੱਲ ਵਿਕਸਿਤ ਭਾਰਤ ਬਣਾਉਣ ਦੇ ਵਿਚਾਰ ਨੂੰ ਸਮਰਪਿਤ ਹੈ।"

ਪ੍ਰਧਾਨ ਮੰਤਰੀ ਨੇ 2014 ਤੋਂ ਪਹਿਲਾਂ ਦੇ ਸਮੇਂ ਨੂੰ ਯਾਦ ਕੀਤਾ ਜਦੋਂ ਪੂਰਾ ਦੇਸ਼ ਨਿਰਾਸ਼ਾ ਦੀ ਸਥਿਤੀ ਵਿੱਚ ਸੀ। ਇਸ ਸਮੇਂ ਦੌਰਾਨ ਨਾਗਰਿਕਾਂ ਵਿੱਚ ਵਿਸ਼ਵਾਸ ਦੀ ਕਮੀ ਨੂੰ ਦੇਸ਼ ਲਈ ਸਭ ਤੋਂ ਵੱਡਾ ਨੁਕਸਾਨ ਕਰਾਰ ਦਿੰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਨਾਲ ਨਿਰਾਸ਼ਾ ਦੇ ਬੱਦਲ ਛਾਏ ਹੋਏ ਹਨ। ਉਨ੍ਹਾਂ ਨੇ ਯਾਦ ਕੀਤਾ ਕਿ ਇਹ ਘੁਟਾਲਿਆਂ ਅਤੇ ਨੀਤੀਗਤ ਲਕਵੇ ਨਾਲ ਬਿਖਰਿਆ ਹੋਇਆ ਕਾਲ ਸੀ, ਜਿਸ ਨੇ ਦੇਸ਼ ਨੂੰ ਕਮਜ਼ੋਰ ਪੰਜ ਅਰਥਵਿਵਸਥਾਵਾਂ ਦੀ ਸੂਚੀ ਵਿੱਚ ਧੱਕ ਦਿੱਤਾ ਸੀ। ਉਨ੍ਹਾਂ ਕਿਹਾ ਕਿ ਆਮ ਨਾਗਰਿਕਾਂ ਨੇ ਸਾਰੀਆਂ ਉਮੀਦਾਂ ਗੁਆ ਦਿੱਤੀਆਂ ਹਨ, ਉਨ੍ਹਾਂ ਕਿਹਾ ਕਿ ਭਾਵੇਂ ਇਹ ਘਰ, ਗੈਸ ਕੁਨੈਕਸ਼ਨ ਜਾਂ ਜਨਤਕ ਵੰਡ ਪ੍ਰਣਾਲੀ ਰਾਹੀਂ ਅਨਾਜ ਪ੍ਰਾਪਤ ਕਰਨ ਲਈ ਹੋਵੇ, ਰਿਸ਼ਵਤਖੋਰੀ ਇੱਕ ਆਮ ਗੱਲ ਸੀ।"

ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੇ ਨਾਗਰਿਕ 2014 ਤੋਂ ਪਹਿਲਾਂ ਦੇਸ਼ ਦੀ ਮਾੜੀ ਹਾਲਤ ਲਈ ਆਪਣੇ ਭਾਗਾਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਰੋਜ਼ਾਨਾ ਜ਼ਿੰਦਗੀ ਜਿਊਣ ਲਈ ਮਜਬੂਰ ਸਨ।“ਉਨ੍ਹਾਂ ਨੇ ਬਦਲਾਅ ਦੇ ਇੱਕ ਪਲ ਦੀ ਸ਼ੁਰੂਆਤ ਕਰਦੇ ਹੋਏ ਸਾਨੂੰ ਚੁਣਿਆ।"

ਪ੍ਰਧਾਨ ਮੰਤਰੀ ਨੇ ਉਨ੍ਹਾਂ ਲੋਕਾਂ ਦੀ ਬੇਹਤਰੀ ਲਈ ਸਰਕਾਰ ਦੀਆਂ ਕੋਸ਼ਿਸ਼ਾਂ 'ਤੇ ਚਾਨਣਾ ਪਾਇਆ, ਜੋ ਕਦੇ ਸੋਚਦੇ ਸਨ ਕਿ ਕੁਝ ਵੀ ਸੰਭਵ ਨਹੀਂ ਅਤੇ ਹੁਣ ਇਹ ਵਿਸ਼ਵਾਸ ਕਰਨ ਲੱਗੇ ਕਿ ਸਭ ਕੁਝ ਸੰਭਵ ਹੈ।" ਸਰਕਾਰ ਦੀਆਂ ਪ੍ਰਾਪਤੀਆਂ ਨੂੰ ਸੂਚੀਬੱਧ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇੱਕ ਸਫਲ 5ਜੀ ਰੋਲਆਊਟ, ਸਭ ਤੋਂ ਵੱਧ ਕੋਲਾ ਉਤਪਾਦਨ, ਦੇਸ਼ ਦੀ ਬੈਂਕਿੰਗ ਪ੍ਰਣਾਲੀ ਨੂੰ ਮਜ਼ਬੂਤ ​​ਕਰਨ ਲਈ ਪਰਿਵਰਤਨਸ਼ੀਲ ਨੀਤੀਆਂ, ਅੱਤਵਾਦ ਲਈ ਜ਼ੀਰੋ ਟੋਲਰੈਂਸ ਨੀਤੀ ਅਤੇ ਧਾਰਾ 370 ਨੂੰ ਖਤਮ ਕਰਨ ਦਾ ਜ਼ਿਕਰ ਕੀਤਾ। ਉਨ੍ਹਾਂ ਹਾਲ ਹੀ ਵਿੱਚ ਸੰਪੰਨ ਹੋਈਆਂ ਆਮ ਚੋਣਾਂ ਵਿੱਚ ਰਿਕਾਰਡ ਮਤਦਾਨ ਦਾ ਜ਼ਿਕਰ ਕਰਦਿਆਂ ਕਿਹਾ, "ਜਿਵੇਂ-ਜਿਵੇਂ ਧਾਰਾ 370 ਦੀਆਂ ਕੰਧਾਂ ਢਹਿ ਰਹੀਆਂ ਹਨ, ਲੋਕਤੰਤਰ ਮਜ਼ਬੂਤ ​​ਹੁੰਦਾ ਜਾ ਰਿਹਾ ਹੈ।"

ਪ੍ਰਧਾਨ ਮੰਤਰੀ ਨੇ ਕਿਹਾ, “140 ਕਰੋੜ ਨਾਗਰਿਕਾਂ ਦਾ ਵਿਸ਼ਵਾਸ, ਉਮੀਦਾਂ ਅਤੇ ਭਰੋਸਾ ਵਿਕਾਸ ਲਈ ਇੱਕ ਪ੍ਰੇਰਕ ਸ਼ਕਤੀ ਬਣ ਰਹੇ ਹਨ”। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਵਿਸ਼ਵਾਸ ਦ੍ਰਿੜ ਸੰਕਲਪ ਨਾਲ ਪ੍ਰਾਪਤੀ ਦਾ ਪ੍ਰਤੀਕ ਹੈ।"

ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਭਾਰਤ ਨੂੰ ਇੱਕ ਵਿਕਸਿਤ ਰਾਸ਼ਟਰ ਬਣਾਉਣ ਲਈ ਨਾਗਰਿਕ ਅੱਜ ਵੀ ਓਨੇ ਹੀ ਉਤਸ਼ਾਹਿਤ ਅਤੇ ਆਤਮਵਿਸ਼ਵਾਸ ਨਾਲ ਭਰੇ ਹੋਏ ਹਨ, ਜਿੰਨੇ ਉਹ ਸਾਡੇ ਆਜ਼ਾਦੀ ਸੰਘਰਸ਼ ਦੌਰਾਨ ਸਨ। ਪਿਛਲੇ 10 ਸਾਲਾਂ ਵਿੱਚ ਦੇਸ਼ ਦੀ ਤਰੱਕੀ ਦੀ ਸ਼ਲਾਘਾ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ, “ਅੱਜ ਭਾਰਤ ਨੂੰ ਆਪਣੇ ਨਾਲ ਮੁਕਾਬਲਾ ਕਰਨ ਦੀ ਲੋੜ ਹੈ। ਅਸੀਂ ਆਪਣੇ ਪੁਰਾਣੇ ਰਿਕਾਰਡ ਤੋੜਨੇ ਹਨ ਅਤੇ ਦੇਸ਼ ਨੂੰ ਅਗਲੇ ਪੱਧਰ 'ਤੇ ਲੈ ਕੇ ਜਾਣਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਅੱਗੇ ਕਿਹਾ ਕਿ ਪਿਛਲੇ ਦਹਾਕੇ ਵਿੱਚ ਭਾਰਤ ਨੇ ਜੋ ਵਿਕਾਸ ਦਾ ਮਾਰਗ ਅਪਣਾਇਆ ਹੈ, ਉਹ ਹੁਣ ਇੱਕ ਮਾਪਦੰਡ ਬਣ ਗਿਆ ਹੈ। ਉਨ੍ਹਾਂ ਨੇ ਭਰੋਸਾ ਪ੍ਰਗਟਾਇਆ ਕਿ ਦੇਸ਼ ਤੇਜ਼ੀ ਨਾਲ ਪ੍ਰਗਤੀ ਕਰੇਗਾ, ਅਸੀਂ ਹਰ ਖੇਤਰ ਨੂੰ ਅਗਲੇ ਪੱਧਰ ਤੱਕ ਲੈ ਕੇ ਜਾਵਾਂਗੇ।"

ਸ਼੍ਰੀ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਪਿਛਲੇ 10 ਸਾਲਾਂ ਵਿੱਚ, ਭਾਰਤ ਦੁਨੀਆ ਦੀ 10ਵੀਂ ਸਭ ਤੋਂ ਵੱਡੀ ਅਰਥਵਿਵਸਥਾ ਤੋਂ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ, ਇਸਦੇ ਨਾਲ ਹੀ ਵਿਸ਼ਵਾਸ ਪ੍ਰਗਟਾਇਆ ਕਿ ਭਾਰਤ ਜਲਦੀ ਹੀ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਜਾਵੇਗਾ। ਇਹ ਰੇਖਾਂਕਿਤ ਕਰਦੇ ਹੋਏ ਕਿ ਭਾਰਤ ਹੁਣ ਦੁਨੀਆ ਦੇ ਸਭ ਤੋਂ ਵੱਡੇ ਮੋਬਾਈਲ ਨਿਰਮਾਤਾਵਾਂ ਅਤੇ ਨਿਰਯਾਤਕਾਂ ਵਿੱਚੋਂ ਇੱਕ ਬਣ ਗਿਆ ਹੈ, ਪ੍ਰਧਾਨ ਮੰਤਰੀ ਮੋਦੀ ਨੇ ਭਰੋਸਾ ਪ੍ਰਗਟਾਇਆ ਕਿ ਸਰਕਾਰ ਦੇ ਤੀਜੇ ਕਾਰਜਕਾਲ ਵਿੱਚ ਦੇਸ਼ ਸੈਮੀਕੰਡਕਟਰਾਂ ਦੇ ਖੇਤਰ ਵਿੱਚ ਵੀ ਇਸੇ ਤਰ੍ਹਾਂ ਦੀਆਂ ਬੁਲੰਦੀਆਂ ਹਾਸਲ ਕਰੇਗਾ।"

ਪ੍ਰਧਾਨ ਮੰਤਰੀ ਨੇ ਦੁਹਰਾਇਆ ਕਿ ਭਾਵੇਂ ਰਾਸ਼ਟਰ ਨਵੇਂ ਮੀਲ ਪੱਥਰ ਹਾਸਲ ਕਰੇਗਾ ਅਤੇ ਨਵੀਆਂ ਬੁਲੰਦੀਆਂ 'ਤੇ ਪਹੁੰਚੇਗਾ, ਪਰ ਫਿਰ ਵੀ ਸਰਕਾਰ ਆਮ ਨਾਗਰਿਕਾਂ ਦੀ ਸੇਵਾ 'ਚ ਡਟੀ ਰਹੇਗੀ। ਸ਼੍ਰੀ ਮੋਦੀ ਨੇ ਗਰੀਬਾਂ ਨੂੰ ਦਿੱਤੇ ਗਏ 4 ਕਰੋੜ ਪੱਕੇ ਮਕਾਨਾਂ ਦਾ ਜ਼ਿਕਰ ਕੀਤਾ ਅਤੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ 3 ਕਰੋੜ ਨਵੇਂ ਘਰ ਬਣਾਏ ਜਾਣਗੇ। ਮਹਿਲਾਵਾਂ ਦੇ ਸਵੈ-ਸਹਾਇਤਾ ਸਮੂਹਾਂ ਦੇ ਉਭਾਰ ਦਾ ਜ਼ਿਕਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ 3 ਕਰੋੜ ਲਖਪਤੀ ਦੀਦੀਆਂ ਬਣਾਉਣ ਲਈ ਸਰਕਾਰ ਦੀ ਕਾਰਜ ਯੋਜਨਾ ਬਾਰੇ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨੇ ਆਪਣੇ ਤੀਜੇ ਕਾਰਜਕਾਲ ਵਿੱਚ ਤਿੰਨ ਗੁਣਾ ਗਤੀ ਅਤੇ ਮਿਹਨਤ ਨਾਲ ਕੰਮ ਕਰਨ ਅਤੇ ਤਿੰਨ ਗੁਣਾ ਨਤੀਜਾ ਦੇਣ ਦੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਪ੍ਰਧਾਨ ਮੰਤਰੀ ਨੇ ਕਿਹਾ ਕਿ 60 ਸਾਲਾਂ ਬਾਅਦ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਉਣਾ, ਸਰਕਾਰ ਦੇ ਯਤਨਾਂ ਅਤੇ ਨਾਗਰਿਕਾਂ ਵਿੱਚ ਇਸ ਵਲੋਂ ਬਣਾਏ ਵਿਸ਼ਵਾਸ ਨੂੰ ਦਰਸਾਉਂਦਾ ਹੈ।" ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਅਜਿਹੇ ਕਾਰਨਾਮੇ ਮਾਮੂਲੀ ਰਾਜਨੀਤੀ ਨਾਲ ਨਹੀਂ, ਬਲਕਿ ਨਾਗਰਿਕਾਂ ਦੇ ਆਸ਼ੀਰਵਾਦ ਨਾਲ ਪ੍ਰਾਪਤ ਕੀਤੇ ਜਾਂਦੇ ਹਨ।” ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਲੋਕਾਂ ਨੇ ਸਥਿਰਤਾ ਅਤੇ ਨਿਰੰਤਰਤਾ ਨੂੰ ਚੁਣਿਆ ਹੈ।"

ਪ੍ਰਧਾਨ ਮੰਤਰੀ ਨੇ ਚਾਰ ਰਾਜਾਂ ਉੜੀਸਾ, ਆਂਧਰ ਪ੍ਰਦੇਸ਼, ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਦੇ ਫ਼ਤਵੇ ਦੀ ਸ਼ਲਾਘਾ ਕੀਤੀ ਅਤੇ ਲੋਕ ਸਭਾ ਚੋਣਾਂ ਵਿੱਚ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਵਿੱਚ ਮਿਲੀ ਵੱਡੀ ਜਿੱਤ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੇਸ਼ ਭਰ ਵਿੱਚ ਕਈ ਰਾਜਾਂ ਵਿੱਚ ਵੱਧ ਰਹੀ ਵੋਟ ਹਿੱਸੇਦਾਰੀ ਦਾ ਵੀ ਮੁੱਦਾ ਛੂਹਿਆ। ਉਨ੍ਹਾਂ ਕਿਹਾ ਕਿ, "ਜਨਤਾ ਜਨਾਰਦਨ ਸਾਡੇ ਨਾਲ ਹੈ।"

ਹਾਲ ਹੀ ਦੇ ਲੋਕ ਸਭਾ ਚੋਣ ਨਤੀਜਿਆਂ ਨੂੰ ਪ੍ਰਤੀਬਿੰਬਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਵਿਰੋਧੀ ਧਿਰ ਨੂੰ ਲੋਕਾਂ ਦੇ ਫਤਵੇ ਨੂੰ ਨਿਮਰਤਾ ਨਾਲ ਸਵੀਕਾਰ ਕਰਨ ਅਤੇ ਲੋਕਾਂ ਦੇ ਸੰਦੇਸ਼ ਨੂੰ ਸਮਝਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੇ ਵਿਕਾਸ ਦਾ ਰਾਹ ਚੁਣਿਆ ਹੈ ਅਤੇ ਵਿਕਸਿਤ ਭਾਰਤ ਦੇ ਟੀਚੇ ਨੂੰ ਸਾਕਾਰ ਕਰਨ ਲਈ ਦ੍ਰਿੜ ਸੰਕਲਪ ਹਨ। ਇਹ ਨੋਟ ਕਰਦੇ ਹੋਏ ਕਿ ਭਾਰਤ ਨੂੰ ਸਮੂਹਿਕ ਤੌਰ 'ਤੇ ਵਿਕਾਸ ਦੀ ਨਵੀਂ ਯਾਤਰਾ ਸ਼ੁਰੂ ਕਰਨੀ ਚਾਹੀਦੀ ਹੈ, ਪ੍ਰਧਾਨ ਮੰਤਰੀ ਨੇ ਭਾਰਤ ਦੇ ਨਾਗਰਿਕਾਂ ਨੂੰ ਗੜਬੜੀ, ਅਰਾਜਕਤਾ ਅਤੇ ਵੰਡਪਾਊ ਰਾਜਨੀਤੀ ਦਾ ਰਾਹ ਚੁਣਨ ਵਾਲਿਆਂ ਵਿਰੁੱਧ ਸੁਚੇਤ ਰਹਿਣ ਲਈ ਆਖਿਆ। ਉਨ੍ਹਾਂ ਨੇ ਦੇਸ਼ ਨੂੰ ਆਰਥਿਕ ਅਰਾਜਕਤਾ ਵੱਲ ਧੱਕਣ ਵਾਲੀਆਂ ਅਣਉਚਿਤ ਆਰਥਿਕ ਨੀਤੀਆਂ ਅਤੇ ਦੇਸ਼ ਵਿੱਚ ਗਲਤ ਜਾਣਕਾਰੀ ਫੈਲਾਉਣ ਵਿਰੁੱਧ ਵੀ ਚੇਤਾਵਨੀ ਦਿੱਤੀ। ਪ੍ਰਧਾਨ ਮੰਤਰੀ ਨੇ ਸਦਨ ਦੀ ਮਰਿਆਦਾ ਅਤੇ ਸਤਿਕਾਰ ਨੂੰ ਕਾਇਮ ਰੱਖਣ ਲਈ ਸਪੀਕਰ ਰਾਹੀਂ ਵਿਰੋਧੀ ਧਿਰ ਨੂੰ ਵੀ ਅਪੀਲ ਕੀਤੀ ਅਤੇ ਸਪੀਕਰ ਨੂੰ ਸੁਧਾਰਾਤਮਕ ਕਦਮ ਚੁੱਕਣ ਦਾ ਸੁਝਾਅ ਵੀ ਦਿੱਤਾ ਤਾਂ ਜੋ ਸਦਨ ਦੀ ਮਰਿਆਦਾ ਨੂੰ ਬਰਕਰਾਰ ਰੱਖਿਆ ਜਾ ਸਕੇ।

ਐਮਰਜੈਂਸੀ ਦੇ ਦੌਰ ਬਾਰੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ 'ਤੇ ਰਾਜ ਕਰਨ ਵਾਲਿਆਂ ਨੇ ਦੇਸ਼ 'ਚ ਤਾਨਾਸ਼ਾਹੀ ਮਾਹੌਲ ਪੈਦਾ ਕਰ ਦਿੱਤਾ ਸੀ, ਜਿਸ ਨਾਲ ਨਾਗਰਿਕਾਂ 'ਤੇ ਵਿਆਪਕ ਜ਼ੁਲਮ ਅਤੇ ਦੇਸ਼ ਨਾਲ ਬੇਇਨਸਾਫ਼ੀ ਹੋਈ।ਉਨ੍ਹਾਂ ਉਸ ਸਮੇਂ ਨੂੰ ਵੀ ਯਾਦ ਕੀਤਾ ਜਦੋਂ ਬਾਬਾ ਸਾਹਿਬ ਅੰਬੇਡਕਰ ਨੇ ਨਵੇਂ ਭਾਰਤੀ ਸੰਵਿਧਾਨ ਵਿੱਚ ਵਾਅਦੇ ਅਨੁਸਾਰ ਪੱਛੜੀਆਂ ਸ਼੍ਰੇਣੀਆਂ ਅਤੇ ਅਨੁਸੂਚਿਤ ਜਾਤੀਆਂ ਦੇ ਅਧਿਕਾਰਾਂ ਦੀ ਰਾਖੀ ਲਈ ਤਤਕਾਲੀ ਸਰਕਾਰ ਦੀ ਕਾਰਵਾਈ ਦੀ ਘਾਟ ਪ੍ਰਤੀ ਆਪਣੀ ਨਾਰਾਜ਼ਗੀ ਦਾ ਹਵਾਲਾ ਦਿੰਦੇ ਹੋਏ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ ਜਗਜੀਵਨ ਰਾਮ ਜੀ, ਚੌਧਰੀ ਚਰਨ ਸਿੰਘ ਜੀ ਅਤੇ ਸੀਤਾਰਾਮ ਕੇਸਰੀ ਜੀ ਵਰਗੇ ਹੋਰ ਪ੍ਰਮੁੱਖ ਨੇਤਾਵਾਂ 'ਤੇ ਹੋਏ ਅੱਤਿਆਚਾਰਾਂ 'ਤੇ ਵੀ ਚਾਨਣਾ ਪਾਇਆ।

ਦਾਰਸ਼ਨਿਕ ਸਵਾਮੀ ਵਿਵੇਕਾਨੰਦ ਦੇ ਸ਼ਿਕਾਗੋ ਭਾਸ਼ਣ ਦਾ ਹਵਾਲਾ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਇੱਕ ਅਜਿਹੇ ਧਰਮ ਨਾਲ ਸਬੰਧਤ ਹੋਣ 'ਤੇ ਮਾਣ ਮਹਿਸੂਸ ਕਰਦੇ ਹਨ, ਜਿਸ ਨੇ ਦੁਨੀਆ ਨੂੰ ਸਹਿਣਸ਼ੀਲਤਾ ਅਤੇ ਵਿਸ਼ਵਵਿਆਪੀ ਸਵੀਕ੍ਰਿਤੀ ਦੀ ਸਿੱਖਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦਾ ਲੋਕਤੰਤਰ ਅਤੇ ਵਿਭਿੰਨਤਾ ਹਿੰਦੂ ਭਾਈਚਾਰੇ ਦੀ ਸਹਿਣਸ਼ੀਲਤਾ ਅਤੇ ਏਕਤਾ ਦੀ ਭਾਵਨਾ ਕਾਰਨ ਹੀ ਵਧੀ ਹੈ। ਉਨ੍ਹਾਂ ਇਸ ਗੱਲ 'ਤੇ ਵੀ ਚਿੰਤਾ ਪ੍ਰਗਟਾਈ ਕਿ ਅੱਜ ਹਿੰਦੂ ਭਾਈਚਾਰੇ 'ਤੇ ਝੂਠੇ ਦੋਸ਼ ਲਗਾਏ ਜਾ ਰਹੇ ਹਨ ਅਤੇ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ।

ਭਾਰਤ ਦੀਆਂ ਹਥਿਆਰਬੰਦ ਸੈਨਾਵਾਂ ਦੀ ਬਹਾਦਰੀ ਅਤੇ ਤਾਕਤ ਦੀ ਸ਼ਲਾਘਾ ਕਰਦੇ ਹੋਏ, ਸ਼੍ਰੀ ਮੋਦੀ ਨੇ ਚਾਨਣਾ ਪਾਇਆ ਕਿ ਪਿਛਲੇ 10 ਸਾਲਾਂ ਵਿੱਚ ਰੱਖਿਆ ਖੇਤਰ ਵਿੱਚ ਬਹੁਤ ਸਾਰੇ ਸੁਧਾਰ ਕੀਤੇ ਗਏ ਹਨ ਅਤੇ ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਭਾਰਤ ਦੀਆਂ ਹਥਿਆਰਬੰਦ ਸੈਨਾਵਾਂ ਦੇ ਆਧੁਨਿਕੀਕਰਨ ਅਤੇ ਉਪਕਰਣਾਂ ਨਾਲ ਲੈਸ ਕਰਨ ਦਾ ਜ਼ਿਕਰ ਕੀਤਾ। ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਰਾਸ਼ਟਰੀ ਸੁਰੱਖਿਆ ਦੇ ਉਦੇਸ਼ ਨੂੰ ਧਿਆਨ ਵਿੱਚ ਰੱਖਦੇ ਹੋਏ ਹਥਿਆਰਬੰਦ ਸੈਨਾਵਾਂ ਨੂੰ ਯੁੱਧ ਲਈ ਤਿਆਰ ਰੱਖਣ ਲਈ ਸਾਰੇ ਯਤਨ ਕਰ ਰਹੀ ਹੈ। ਥੀਏਟਰ ਕਮਾਂਡ ਸਥਾਪਤ ਕਰਨ ਦੀ ਮਹੱਤਤਾ ਨੂੰ ਰੇਖਾਂਕਿਤ ਕਰਦੇ ਹੋਏ, ਸ਼੍ਰੀ ਮੋਦੀ ਨੇ ਤਸੱਲੀ ਪ੍ਰਗਟਾਈ ਕਿ ਚੀਫ ਆਫ ਡਿਫੈਂਸ ਸਟਾਫ (ਸੀਡੀਐੱਸ) ਦੀ ਨਿਯੁਕਤੀ ਤੋਂ ਬਾਅਦ ਇਸ ਲੰਬੇ ਸਮੇਂ ਤੋਂ ਲਟਕਦੇ ਫੌਜੀ ਸੰਗਠਨਾਤਮਕ ਢਾਂਚੇ ਦੀ ਸਥਾਪਨਾ ਦੀ ਦਿਸ਼ਾ ਵਿੱਚ ਕੰਮ ਕੀਤਾ ਜਾ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਉਜਾਗਰ ਕੀਤਾ ਕਿ ਆਤਮਨਿਰਭਰ ਭਾਰਤ ਵਿੱਚ ਸਾਡੀਆਂ ਹਥਿਆਰਬੰਦ ਸੈਨਾਵਾਂ ਨੂੰ ਆਤਮਨਿਰਭਰ ਬਣਾਉਣ ਲਈ ਮਹੱਤਵਪੂਰਨ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਥਿਆਰਬੰਦ ਬਲ ਜਵਾਨ ਹੋਣੇ ਚਾਹੀਦੇ ਹਨ ਅਤੇ ਸਾਡੇ ਬਲਾਂ ਵਿੱਚ ਨੌਜਵਾਨਾਂ ਦੀ ਗਿਣਤੀ ਵਧਾਉਣ ਦੀ ਲੋੜ ਹੈ। ਸ਼੍ਰੀ ਮੋਦੀ ਨੇ ਰੇਖਾਂਕਿਤ ਕੀਤਾ ਕਿ ਰਾਸ਼ਟਰੀ ਸੁਰੱਖਿਆ ਇੱਕ ਗੰਭੀਰ ਮਾਮਲਾ ਹੈ ਅਤੇ ਸਰਕਾਰ ਹਥਿਆਰਬੰਦ ਬਲਾਂ ਨੂੰ 'ਲੜਾਈ ਦੇ ਯੋਗ' ਬਣਾਉਣ ਲਈ ਸਮੇਂ ਸਿਰ ਸੁਧਾਰ ਕਰ ਰਹੀ ਹੈ।

ਸ਼੍ਰੀ ਮੋਦੀ ਨੇ ਜ਼ਿਕਰ ਕੀਤਾ ਕਿ ਯੁੱਧ ਦੇ ਲੈਂਡਸਕੇਪ ਵਿੱਚ ਇੱਕ ਬਹੁਤ ਵੱਡਾ ਬਦਲਾਅ ਹੈ, ਭਾਵੇਂ ਇਹ ਹਥਿਆਰ ਜਾਂ ਤਕਨੀਕ ਹੋਵੇ ਅਤੇ ਇਸ ਲਈ ਝੂਠੇ ਇਲਜ਼ਾਮਾਂ ਅਤੇ ਦੋਸ਼ਾਂ ਦੇ ਬਾਵਜੂਦ ਅਜਿਹੀਆਂ ਉਭਰਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਆਪਣੀਆਂ ਤਾਕਤਾਂ ਨੂੰ ਮਜ਼ਬੂਤ ​​ਕਰਨ ਲਈ ਸਰਕਾਰ 'ਤੇ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਵੱਖ-ਵੱਖ ਘੁਟਾਲਿਆਂ ਨੇ ਹਥਿਆਰਬੰਦ ਬਲਾਂ ਦੀ ਸਮਰੱਥਾ ਨੂੰ ਮਜ਼ਬੂਤ ​​ਕਰਨ ਵਿੱਚ ਰੁਕਾਵਟ ਪਾਈ ਸੀ।"

ਪ੍ਰਧਾਨ ਮੰਤਰੀ ਨੇ ਉਜਾਗਰ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਅਤੀਤ ਵਿੱਚ “ਇੱਕ ਰੈਂਕ, ਇੱਕ ਪੈਨਸ਼ਨ” ਸਕੀਮ ਲਾਗੂ ਕੀਤੀ ਸੀ, ਜੋ ਲੰਬੇ ਸਮੇਂ ਤੋਂ ਰੁਕੀ ਹੋਈ ਸੀ। ਉਨ੍ਹਾਂ ਨੇ ਅੱਗੇ ਕਿਹਾ ਕਿ ਕੋਵਿਡ ਮਹਾਮਾਰੀ ਦੀਆਂ ਮੁਸ਼ਕਲਾਂ ਦੇ ਬਾਵਜੂਦ, ਉਨ੍ਹਾਂ ਦੀ ਸਰਕਾਰ ਨੇ ਓਆਰਓਪੀ ਸਕੀਮ ਨੂੰ ਲਾਗੂ ਕਰਨ ਲਈ 1.2 ਲੱਖ ਕਰੋੜ ਰੁਪਏ ਦਿੱਤੇ ਹਨ।"

ਹਾਲ ਹੀ ਵਿੱਚ ਹੋਏ ਪੇਪਰ ਲੀਕ ਮਾਮਲੇ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਦੇਸ਼ ਦੇ ਨੌਜਵਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਬੇਹੱਦ ਗੰਭੀਰ ਹੈ ਅਤੇ ਉਨ੍ਹਾਂ ਅਤੇ ਦੇਸ਼ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੀਟ-ਯੂਜੀ ਪੇਪਰ ਲੀਕ ਦੀ ਘਟਨਾ ਨੂੰ ਲੈ ਕੇ ਦੇਸ਼ ਭਰ ਵਿੱਚ ਕਈ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ। ਸ਼੍ਰੀ ਮੋਦੀ ਨੇ ਕਿਹਾ, “ਕੇਂਦਰ ਸਰਕਾਰ ਪਹਿਲਾਂ ਹੀ ਇੱਕ ਸਖ਼ਤ ਕਾਨੂੰਨ ਲਿਆ ਚੁੱਕੀ ਹੈ। ਸਮੁੱਚੀ ਸਕ੍ਰੀਨਿੰਗ ਪ੍ਰਣਾਲੀ ਨੂੰ ਮਜ਼ਬੂਤ ​​ਕਰਨ ਲਈ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ।”

ਪ੍ਰਧਾਨ ਮੰਤਰੀ ਨੇ ਕਿਹਾ, “ਪਿਛਲੇ 10 ਸਾਲਾਂ ਵਿੱਚ ਸਰਕਾਰ ਦਾ ਸਭ ਤੋਂ ਵੱਡਾ ਸੰਕਲਪ ਵਿਕਾਸ ਰਿਹਾ ਹੈ। ਉਨ੍ਹਾਂ ਨੇ ਭਾਰਤ ਨੂੰ ਵਿਸ਼ਵ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਾਉਣ, ਹਰ ਘਰ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ, ਹਰ ਗਰੀਬ ਨੂੰ ਪੱਕੇ ਘਰ ਮੁਹੱਈਆ ਕਰਵਾਉਣ, ਹਥਿਆਰਬੰਦ ਬਲਾਂ ਨੂੰ ਆਤਮਨਿਰਭਰ ਬਣਾ ਕੇ ਮਜ਼ਬੂਤ ​​ਕਰਨ, ਦੇਸ਼ ਵਿੱਚ ਅਖੁੱਟ ਊਰਜਾ ਖੇਤਰ ਨੂੰ ਹੁਲਾਰਾ ਦੇਣ, ਭਾਰਤ ਨੂੰ ਗ੍ਰੀਨ ਹਾਈਡ੍ਰੋਜਨ ਹੱਬ ਬਣਾਉਣ, ਬੁਨਿਆਦੀ ਢਾਂਚੇ ਦੇ ਵਿਕਾਸ ਦਾ ਆਧੁਨਿਕੀਕਰਨ ਕਰਨ, ਵਿਕਸਿਤ ਭਾਰਤ ਵਿੱਚ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ, ਹੁਨਰ ਵਿਕਾਸ ਨੂੰ ਮਜ਼ਬੂਤ ਬਣਾਉਣ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਆਕਾਰ ਦੇਣ ਦੇ ਸੰਕਲਪਾਂ 'ਤੇ ਚਾਨਣਾ ਪਾਇਆ। ਇੱਕ ਤਾਜ਼ਾ ਅਧਿਐਨ ਦਾ ਹਵਾਲਾ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਦੱਸਿਆ ਕਿ ਪਿਛਲੇ 18 ਸਾਲਾਂ ਵਿੱਚ ਨਿੱਜੀ ਉਦਯੋਗ ਵਿੱਚ ਰੋਜ਼ਗਾਰ ਸਿਰਜਣ ਵਿੱਚ ਰਿਕਾਰਡ ਗਿਣਤੀ ਵਿੱਚ ਵਾਧਾ ਹੋਇਆ ਹੈ।

ਡਿਜੀਟਲ ਇੰਡੀਆ ਅੰਦੋਲਨ ਦੀ ਸ਼ਲਾਘਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੁਨੀਆ ਵਿੱਚ ਇੱਕ ਡਿਜੀਟਲ ਭੁਗਤਾਨ ਪ੍ਰਣਾਲੀ ਦੀ ਇੱਕ ਰੌਸ਼ਨ ਉਦਾਹਰਣ ਹੈ। ਜੀ-20 ਸਿਖਰ ਸੰਮੇਲਨ ਦਾ ਜ਼ਿਕਰ ਕਰਦੇ ਹੋਏ, ਉਨ੍ਹਾਂ ਨੇ ਰੇਖਾਂਕਿਤ ਕੀਤਾ ਕਿ ਦੁਨੀਆ ਦੇ ਵਿਕਸਿਤ ਦੇਸ਼ ਵੀ ਸਾਡੇ ਡਿਜੀਟਲ ਅਭਿਆਨ ਤੋਂ ਹੈਰਾਨ ਹਨ।"

ਪ੍ਰਧਾਨ ਮੰਤਰੀ ਨੇ ਭਾਰਤ ਦੀ ਤਰੱਕੀ ਦੇ ਨਾਲ ਵਧ ਰਹੀ ਮੁਕਾਬਲੇਬਾਜ਼ੀ ਅਤੇ ਚੁਣੌਤੀਆਂ ਨੂੰ ਨੋਟ ਕੀਤਾ ਅਤੇ ਉਨ੍ਹਾਂ ਲੋਕਾਂ ਵਿਰੁੱਧ ਚੇਤਾਵਨੀ ਦਿੱਤੀ, ਜੋ ਦੇਸ਼ ਦੀ ਤਰੱਕੀ ਨੂੰ ਇੱਕ ਚੁਣੌਤੀ ਵਜੋਂ ਦੇਖਦੇ ਹਨ ਅਤੇ ਭਾਰਤ ਦੇ ਲੋਕਤੰਤਰ, ਜਨਸੰਖਿਆ ਅਤੇ ਵਿਭਿੰਨਤਾ ਨੂੰ ਨੁਕਸਾਨ ਪਹੁੰਚਾ ਰਹੇ ਹਨ।ਭਾਰਤ ਦੀ ਸੁਪਰੀਮ ਕੋਰਟ ਦੇ ਇੱਕ ਫੈਸਲੇ ਦਾ ਹਵਾਲਾ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ, “ਅਜਿਹਾ ਲੱਗਦਾ ਹੈ ਕਿ ਹਰ ਕੋਸ਼ਿਸ਼ ਵਿੱਚ ਸ਼ੱਕ ਪੈਦਾ ਕਰਕੇ ਅਤੇ ਇਸਦੀ ਨੀਂਹ ਨੂੰ ਕਮਜ਼ੋਰ ਕਰਕੇ ਭਾਰਤ ਦੀ ਤਰੱਕੀ ਨੂੰ ਕਮਜ਼ੋਰ ਕਰਨ ਦਾ ਇੱਕ ਜ਼ੋਰਦਾਰ ਯਤਨ ਕੀਤਾ ਜਾ ਰਿਹਾ ਹੈ। ਅਜਿਹੇ ਯਤਨਾਂ ਨੂੰ ਜੜ੍ਹ ਤੋਂ ਖਤਮ ਕੀਤਾ ਜਾਣਾ ਚਾਹੀਦਾ ਹੈ।” ਉਨ੍ਹਾਂ ਨੇ ਭਾਰਤ ਦੀ ਸੁਪਰੀਮ ਕੋਰਟ ਵੱਲੋਂ ਕੀਤੀਆਂ ਟਿੱਪਣੀਆਂ 'ਤੇ ਸਮੁੱਚੇ ਸਦਨ ਵੱਲੋਂ ਗੰਭੀਰਤਾ ਨਾਲ ਵਿਚਾਰ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਨਾਗਰਿਕਾਂ ਨੂੰ ਅਜਿਹੀਆਂ ਤਾਕਤਾਂ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਭਾਰਤ ਕਦੇ ਵੀ ਦੇਸ਼ ਵਿਰੋਧੀ ਸਾਜ਼ਿਸ਼ਾਂ ਨੂੰ ਬਰਦਾਸ਼ਤ ਨਹੀਂ ਕਰੇਗਾ।"

ਸ਼੍ਰੀ ਮੋਦੀ ਨੇ ਦੁਹਰਾਇਆ ਕਿ ਦੁਨੀਆ ਸਾਰੀਆਂ ਪੇਚੀਦਗੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤ ਦੀ ਪ੍ਰਗਤੀ ਨੂੰ ਬਹੁਤ ਗੰਭੀਰਤਾ ਨਾਲ ਦੇਖ ਰਹੀ ਹੈ। ਉਨ੍ਹਾਂ ਨੇ ਪ੍ਰਸਤਾਵਾਂ ਨੂੰ ਪੂਰਾ ਕਰਨ ਅਤੇ ਵਿਕਸਿਤ ਭਾਰਤ ਦੀ ਸਿਰਜਣਾ ਲਈ ਸਦਨ ਦੇ ਹਰੇਕ ਮੈਂਬਰ ਦੇ ਯੋਗਦਾਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਰਾਸ਼ਟਰ ਭਲਾਈ ਦੇ ਵਿਸ਼ਵਾਸ ਨਾਲ ਅੱਗੇ ਆਉਣ।  ਪ੍ਰਧਾਨ ਮੰਤਰੀ ਮੋਦੀ ਨੇ ਜ਼ੋਰ ਦਿੰਦਿਆਂ ਕਿਹਾ, "ਸਾਨੂੰ ਮੋਢੇ ਨਾਲ ਮੋਢਾ ਜੋੜ ਕੇ ਚੱਲਣਾ ਚਾਹੀਦਾ ਹੈ ਅਤੇ ਨਾਗਰਿਕਾਂ ਦੇ ਸੁਪਨਿਆਂ ਅਤੇ ਉਮੀਦਾਂ ਨੂੰ ਪੂਰਾ ਕਰਨਾ ਚਾਹੀਦਾ ਹੈ।" ਉਨ੍ਹਾਂ ਅਜੋਕੇ ਦੌਰ ਵਿੱਚ ਸਕਾਰਾਤਮਕ ਰਾਜਨੀਤੀ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਅੱਗੇ ਕਿਹਾ, “ਆਓ ਅਸੀਂ ਸੁਸ਼ਾਸਨ, ਸਪੁਰਦਗੀ ਅਤੇ ਲੋਕਾਂ ਦੀਆਂ ਆਸਾਂ ਨੂੰ ਪੂਰਾ ਕਰਨ ਲਈ ਪ੍ਰਤਿਯੋਗੀ ਬਣੀਏ।”

ਸੰਬੋਧਨ ਦੌਰਾਨ, ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਭਗਦੜ੍ਹ ਹਾਦਸੇ ਵਿੱਚ ਪੀੜਤਾਂ ਦੀ ਮੰਦਭਾਗੀ ਮੌਤ 'ਤੇ ਵੀ ਸੋਗ ਪ੍ਰਗਟ ਕੀਤਾ। ਉਨ੍ਹਾਂ ਹਾਦਸੇ ਵਿੱਚ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਸਦਨ ਨੂੰ ਇਹ ਵੀ ਦੱਸਿਆ ਕਿ ਰਾਜ ਸਰਕਾਰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਸਰਗਰਮੀ ਨਾਲ ਰੁੱਝੀ ਹੋਈ ਹੈ ਜਦਕਿ ਕੇਂਦਰ ਸਰਕਾਰ ਦੇ ਸੀਨੀਅਰ ਅਧਿਕਾਰੀ ਪੀੜਤਾਂ ਲਈ ਹਰ ਲੋੜੀਂਦੀ ਮਦਦ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਨਾਲ ਲਗਾਤਾਰ ਸੰਪਰਕ ਵਿੱਚ ਹਨ।

ਪ੍ਰਧਾਨ ਮੰਤਰੀ ਮੋਦੀ ਨੇ ਵਿਸ਼ੇਸ਼ ਤੌਰ 'ਤੇ ਪਹਿਲੀ ਵਾਰ ਚੁਣੇ ਗਏ ਸੰਸਦ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਨੂੰ ਬਹੁਤ ਕੁਝ ਸਿੱਖਣ ਨੂੰ ਮਿਲੇਗਾ। ਉਨ੍ਹਾਂ ਨੇ ਰਾਸ਼ਟਰਪਤੀ ਦੇ ਭਾਸ਼ਣ ਪ੍ਰਤੀ ਧੰਨਵਾਦ ਪ੍ਰਗਟ ਕਰਦੇ ਹੋਏ ਆਪਣੇ ਭਾਸ਼ਣ ਦੀ ਸਮਾਪਤੀ ਕੀਤੀ ਅਤੇ ਧੰਨਵਾਦ ਪ੍ਰਸਤਾਵ ਲਈ ਮੈਂਬਰਾਂ ਦੇ ਵਿਚਾਰਾਂ ਅਤੇ ਯੋਗਦਾਨ ਲਈ ਧੰਨਵਾਦ ਕੀਤਾ।

 

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ

Explore More
77ਵੇਂ ਸੁਤੰਤਰਤਾ ਦਿਵਸ ਦੇ ਅਵਸਰ ’ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

77ਵੇਂ ਸੁਤੰਤਰਤਾ ਦਿਵਸ ਦੇ ਅਵਸਰ ’ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
India digital public infrastructure is charting the journey towards becoming $1-tn digital economy by 2027-28

Media Coverage

India digital public infrastructure is charting the journey towards becoming $1-tn digital economy by 2027-28
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 20 ਜੁਲਾਈ 2024
July 20, 2024

India Appreciates the Nation’s Remarkable Rise as Global Economic Powerhouse