ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਿਸ਼ੀ ਦਯਾਨੰਦ ਸਰਸਵਤੀ ਜੀ ਦੀ ਜਨਮ ਵਰ੍ਹੇਗੰਢ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਨਾ ਸਿਰਫ਼ ਸਿੱਖਿਆ ਨੂੰ ਉਤਸ਼ਾਹਿਤ ਕਰਨ ਵਿੱਚ, ਸਗੋਂ ਭਾਰਤੀ ਸਭਿਆਚਾਰ ਅਤੇ ਪਰੰਪਰਾ ਨੂੰ ਅਮੀਰ ਬਣਾਉਣ ਵਿੱਚ ਵੀ ਬੇਮਿਸਾਲ ਯੋਗਦਾਨ ਦਿੱਤਾ। ਸ਼੍ਰੀ ਮੋਦੀ ਨੇ ਕਿਹਾ, "ਸਮਾਜ ਸੁਧਾਰ ਲਈ ਉਨ੍ਹਾਂ ਦੇ ਯਤਨ ਦੇਸ- ਵਾਸੀਆਂ ਲਈ ਪ੍ਰੇਰਨਾ ਸਰੋਤ ਬਣੇ ਰਹਿਣਗੇ।"
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਲਿਖਿਆ:
"ਮਾਂ ਭਾਰਤੀ ਦੀ ਸੇਵਾ ਲਈ ਆਪਣਾ ਸਾਰਾ ਜੀਵਨ ਸਮਰਪਿਤ ਕਰਨ ਵਾਲੇ ਮਹਾਰਿਸ਼ੀ ਦਯਾਨੰਦ ਸਰਸਵਤੀ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸਤਿਕਾਰ ਸਹਿਤ ਸ਼ਰਧਾਂਜਲੀ। ਉਨ੍ਹਾਂ ਨੇ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਭਾਰਤੀ ਸਭਿਆਚਾਰ ਅਤੇ ਪਰੰਪਰਾ ਦੀ ਖ਼ੁਸ਼ਹਾਲੀ ਵਿੱਚ ਬੇਮਿਸਾਲ ਯੋਗਦਾਨ ਦਿੱਤਾ। ਸਮਾਜਿਕ ਸੁਧਾਰ ਦੇ ਉਨ੍ਹਾਂ ਦੇ ਯਤਨ ਦੇਸ- ਵਾਸੀਆਂ ਲਈ ਪ੍ਰੇਰਨਾ ਸਰੋਤ ਬਣੇ ਰਹਿਣਗੇ।"
मां भारती की सेवा में आजीवन समर्पित रहे महर्षि दयानंद सरस्वती जी को उनकी जयंती पर आदरपूर्ण श्रद्धांजलि। उन्होंने शिक्षा को बढ़ावा देने के साथ-साथ भारतीय संस्कृति और परंपरा की समृद्धि के लिए अतुलनीय योगदान दिया। सामाजिक सुधार के उनके प्रयास देशवासियों के लिए प्रेरणापुंज बने…
— Narendra Modi (@narendramodi) February 12, 2026


