ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਾ. ਰਾਜੇਂਦਰ ਪ੍ਰਸਾਦ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਤੋਂ ਲੈ ਕੇ, ਸੰਵਿਧਾਨ ਸਭਾ ਦੀ ਪ੍ਰਧਾਨਗੀ ਕਰਨ ਅਤੇ ਦੇਸ਼ ਦੇ ਪਹਿਲੇ ਰਾਸ਼ਟਰਪਤੀ ਬਣਨ ਤੱਕ, ਉਨ੍ਹਾਂ ਨੇ ਬੇਮਿਸਾਲ ਮਾਣ, ਸਮਰਪਣ ਅਤੇ ਉਦੇਸ਼ ਦੀ ਸਪਸ਼ਟਤਾ ਨਾਲ ਦੇਸ਼ ਦੀ ਸੇਵਾ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਲੰਬੇ ਜਨਤਕ ਜੀਵਨ ਦੌਰਾਨ, ਉਹ ਸਾਦਗੀ, ਹਿੰਮਤ ਅਤੇ ਰਾਸ਼ਟਰੀ ਏਕਤਾ ਪ੍ਰਤੀ ਵਚਨਬੱਧਤਾ ਲਈ ਪਹਿਚਾਣੇ ਜਾਂਦੇ ਸਨ । ਉਨ੍ਹਾਂ ਦੀ ਸ਼ਾਨਦਾਰ ਸੇਵਾ ਅਤੇ ਦ੍ਰਿਸ਼ਟੀਕੋਣ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:
"ਡਾ. ਰਾਜੇਂਦਰ ਪ੍ਰਸਾਦ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਨਮਨ। ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਸਰਗਰਮ ਭਾਗੀਦਾਰ ਹੋਣ ਤੋਂ ਲੈ ਕੇ ਸੰਵਿਧਾਨ ਸਭਾ ਦੀ ਪ੍ਰਧਾਨਗੀ ਕਰਨ ਅਤੇ ਦੇਸ਼ ਦੇ ਪਹਿਲੇ ਰਾਸ਼ਟਰਪਤੀ ਬਣਨ ਤੱਕ, ਉਨ੍ਹਾਂ ਨੇ ਬੇਮਿਸਾਲ ਮਾਣ, ਸਮਰਪਣ ਅਤੇ ਉਦੇਸ਼ ਦੀ ਸਪਸ਼ਟਤਾ ਨਾਲ ਦੇਸ਼ ਦੀ ਸੇਵਾ ਕੀਤੀ। ਲੰਬੇ ਸਮੇਂ ਦੇ ਜਨਤਕ ਜੀਵਨ ਦੌਰਾਨ, ਉਹ ਸਾਦਗੀ, ਹਿੰਮਤ ਅਤੇ ਰਾਸ਼ਟਰੀ ਏਕਤਾ ਪ੍ਰਤੀ ਵਚਨਬੱਧਤਾ ਲਈ ਪਹਿਚਾਣੇ ਜਾਂਦੇ ਸਨ। ਉਨ੍ਹਾਂ ਦੀ ਸ਼ਾਨਦਾਰ ਸੇਵਾ ਅਤੇ ਦ੍ਰਿਸ਼ਟੀਕੋਣ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ।”
Tributes to Dr. Rajendra Prasad Ji on his birth anniversary. From being an active participant in India’s freedom struggle, presiding over the Constituent Assembly to becoming our first President, he served our nation with unmatched dignity, dedication and clarity of purpose. His… pic.twitter.com/oeOdtiZOVP
— Narendra Modi (@narendramodi) December 3, 2025




