ਦੋਵਾਂ ਆਗੂਆਂ ਨੇ ਸਤੰਬਰ, 2025 ਵਿੱਚ ਵਾਰਾਣਸੀ ਵਿੱਚ ਆਪਣੀ ਪਿਛਲੀ ਮੁਲਾਕਾਤ ਤੋਂ ਬਾਅਦ ਦੁਵੱਲੇ ਸਹਿਯੋਗ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ
ਉਨ੍ਹਾਂ ਨੇ ਭਾਰਤ-ਮਾਰੀਸ਼ਸ ਦੀ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਲਈ ਆਪਣੀ ਸਾਂਝੀ ਵਚਨਬੱਧਤਾ ਨੂੰ ਦੁਹਰਾਇਆ
ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਮਾਰੀਸ਼ਸ ਦੀਆਂ ਵਿਕਾਸ ਤਰਜੀਹਾਂ ਲਈ ਭਾਰਤ ਦੇ ਨਿਰੰਤਰ ਸਮਰਥਨ ਨੂੰ ਦੁਹਰਾਇਆ
ਦੋਵੇਂ ਆਗੂ ਹਿੰਦ ਮਹਾਸਾਗਰ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਲਈ ਇਕੱਠੇ ਕੰਮ ਕਰਨ ਲਈ ਸਹਿਮਤ ਹੋਏ
ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਉਹ ਅਗਲੇ ਹਫ਼ਤੇ ਏਆਈ ਇੰਪੈਕਟ ਸੰਮੇਲਨ ਲਈ ਦਿੱਲੀ ਵਿੱਚ ਉਨ੍ਹਾਂ ਦਾ ਸਵਾਗਤ ਕਰਨ ਲਈ ਉਤਸੁਕ ਹਨ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਾਰੀਸ਼ਸ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਡਾ. ਨਵੀਨਚੰਦਰ ਰਾਮਗੁਲਾਮ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਸਤੰਬਰ, 2025 ਵਿੱਚ ਵਾਰਾਣਸੀ ਵਿੱਚ ਆਪਣੀ ਪਿਛਲੀ ਮੁਲਾਕਾਤ ਤੋਂ ਬਾਅਦ ਵਿਆਪਕ ਦੁਵੱਲੇ ਸਹਿਯੋਗ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ, ਜਿਸ ਵਿੱਚ ਵਿਕਾਸ ਭਾਈਵਾਲੀ, ਸਮਰੱਥਾ ਨਿਰਮਾਣ ਅਤੇ ਲੋਕ-ਕੇਂਦ੍ਰਿਤ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ 'ਤੇ ਜ਼ੋਰ ਦਿੱਤਾ ਗਿਆ।
 

ਉਨ੍ਹਾਂ ਨੇ ਦੋਵਾਂ ਦੇਸ਼ਾਂ ਦੇ ਲੋਕਾਂ ਦੇ ਹਿੱਤ ਲਈ ਭਾਰਤ ਅਤੇ ਮਾਰੀਸ਼ਸ ਵਿਚਕਾਰ ਵਿਆਪਕ  ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਲਈ ਆਪਣੀ ਸਾਂਝੀ ਵਚਨਬੱਧਤਾ ਨੂੰ ਦੁਹਰਾਇਆ। 

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਵਿਜ਼ਨ ਮਹਾਸਾਗਰ, ਭਾਰਤ ਦੀ ਗੁਆਂਢ ਨੂੰ ਤਰਜੀਹ ਦੇਣ ਦੀ ਨੀਤੀ ਅਤੇ ਗਲੋਬਲ ਸਾਊਥ ਪ੍ਰਤੀ ਸਾਂਝੀ ਵਚਨਬੱਧਤਾ ਦੇ ਅਨੁਸਾਰ ਮਾਰੀਸ਼ਸ ਦੀਆਂ ਵਿਕਾਸ ਤਰਜੀਹਾਂ ਲਈ ਭਾਰਤ ਦੇ ਨਿਰੰਤਰ ਸਮਰਥਨ ਨੂੰ ਦੁਹਰਾਇਆ।

ਦੋਵੇਂ ਨੇਤਾਵਾਂ ਨੇ ਹਿੰਦ ਮਹਾਸਾਗਰ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਦੇ ਸਾਂਝੇ ਉਦੇਸਾਂ ਨੂੰ ਪ੍ਰਾਪਤ ਕਰਨ ਲਈ ਇਕੱਠੇ ਕੰਮ ਕਰਨ ਲਈ ਸਹਿਮਤੀ ਪ੍ਰਗਟ ਕੀਤੀ । 

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਹ ਅਗਲੇ ਹਫ਼ਤੇ ਏਆਈ ਇੰਪੈਕਟ ਸੰਮੇਲਨ ਲਈ ਦਿੱਲੀ ਵਿੱਚ ਉਨ੍ਹਾਂ ਦਾ ਸਵਾਗਤ ਕਰਨ ਲਈ ਉਤਸੁਕ ਹਨ।
 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Spirituality remains key driver for travel in Asia, India ranks top: Report

Media Coverage

Spirituality remains key driver for travel in Asia, India ranks top: Report
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 26 ਮਾਰਚ 2026
March 26, 2026

India’s Economy, Innovative Spirit and Global Standing Continue to Thrive with the Modi Government