ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਸ਼ੇਖ ਖਾਲਿਦ ਬਿਨ ਮੁਹੰਮਦ ਬਿਨ ਜ਼ਾਯਦ ਅਲ ਨਾਹਯਾਨ ਦਾ ਸੁਆਗਤ ਕੀਤਾ। ਦੋਨਾਂ ਨੇਤਾਵਾਂ ਨੇ ਕਈ ਮੁੱਦਿਆਂ ‘ਤੇ ਸਾਰਥਕ ਗੱਲਬਾਤ ਕੀਤੀ।
ਸ਼੍ਰੀ ਮੋਦੀ ਨੇ ਭਾਰਤ- ਸੰਯੁਕਤ ਅਰਬ ਅਮੀਰਾਤ (ਯੂਏਈ) ਮੈਤਰੀ ਨੂੰ ਵਧਾਉਣ ਲਈ ਸ਼ੇਖ ਖਾਲਿਦ ਦੇ ਜਨੂਨ ਦੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਮਹਾਮਹਿਮ ਸ਼ੇਖ ਖਾਲਿਦ ਬਿਨ ਮੁਹੰਮਦ ਬਿਨ ਜ਼ਾਯਦ ਅਲ ਨਾਹਯਾਨ ਦਾ ਸੁਆਗਤ ਕਰਦੇ ਹੋਏ ਖੁਸ਼ੀ ਹੋਈ। ਅਸੀਂ ਕਈ ਮੁੱਦਿਆਂ ‘ਤੇ ਸਾਰਥਕ ਗੱਲਬਾਤ ਕੀਤੀ। ਭਾਰਤ- ਸੰਯੁਕਤ ਅਰਬ ਅਮੀਰਾਤ (ਯੂਏਈ) ਮਿੱਤਰਤਾ ਨੂੰ ਮਜ਼ਬੂਤ ਕਰਨ ਦੇ ਲਈ ਉਨ੍ਹਾਂ ਦਾ ਜਨੂਨ ਸਾਫ਼ ਦਿਖਾਈ ਦਿੰਦਾ ਹੈ।”
It was a delight to welcome HH Sheikh Khaled bin Mohamed bin Zayed Al Nahyan, Crown Prince of Abu Dhabi. We had fruitful talks on a wide range of issues. His passion towards strong India-UAE friendship is clearly visible. pic.twitter.com/yoLENhjGWd
— Narendra Modi (@narendramodi) September 9, 2024