ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਮਪੁਰ ਵਿੱਚ ਸੜਕ ਦੁਰਘਟਨਾ ਵਿੱਚ ਹੋਈਆਂ ਮੌਤਾਂ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਉਨ੍ਹਾਂ ਨੇ ਪ੍ਰਭਾਵਿਤ ਪਰਿਵਾਰ ਦੇ ਪ੍ਰਤੀ ਆਪਣੀਆਂ ਸੰਵੇਦਨਾਵਾਂ ਵਿਅਕਤ ਕੀਤੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਸਥਾਨਕ ਪ੍ਰਸ਼ਾਸਨ ਰਾਜ ਸਰਕਾਰ ਦੀ ਦੇਖਰੇਖ ਵਿੱਚ ਹਰ ਸੰਭਵ ਮਦਦ ਕਰ ਰਿਹਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਉੱਤਰ ਪ੍ਰਦੇਸ਼ ਦੇ ਰਾਮਪੁਰ ਵਿੱਚ ਹੋਇਆ ਸੜਕ ਹਾਦਸਾ ਅਤਿਅੰਤ ਦੁਖਦ ਹੈ। ਇਸ ਦੁਰਘਟਨਾ ਵਿੱਚ ਜਾਨ ਗੰਵਾਉਣ ਵਾਲਿਆਂ ਦੇ ਪਰਿਜਨਾਂ (ਪਰਿਵਾਰਕ ਮੈਂਬਰਾਂ) ਦੇ ਪ੍ਰਤੀ ਗਹਿਰੀ ਸੰਵੇਦਨਾ ਪ੍ਰਗਟ ਕਰਨ ਦੇ ਨਾਲ ਹੀ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਰਾਜ ਸਰਕਾਰ ਦੀ ਦੇਖਰੇਖ ਵਿੱਚ ਸਥਾਨਕ ਪ੍ਰਸ਼ਾਸਨ ਮੌਕੇ ‘ਤੇ ਹਰਸੰਭਵ ਮਦਦ ਵਿੱਚ ਜੁਟਿਆ ਹੈ: ਪ੍ਰਧਾਨ ਮੰਤਰੀ ਮੋਦੀ”
उत्तर प्रदेश के रामपुर में हुआ सड़क हादसा अत्यंत दुखद है। इस दुर्घटना में जान गंवाने वालों के परिजनों के प्रति गहरी संवेदना प्रकट करने के साथ ही घायलों के शीघ्र स्वस्थ होने की कामना करता हूं। राज्य सरकार की देखरेख में स्थानीय प्रशासन मौके पर हरसंभव मदद में जुटा है: PM Modi
— PMO India (@PMOIndia) July 17, 2022


