ਪ੍ਰਧਾਨ ਮੰਤਰੀ ਨੇ ‘ਨਾਗਰਿਕ ਦੇਵੋ ਭਵ’ਦੀ ਭਾਵਨਾ ‘ਤੇ ਜ਼ੋਰ ਦਿੱਤਾ ਅਤੇ ਅਧਿਕਾਰੀਆਂ ਨੂੰ ਨਾਗਰਿਕਾਂ ਨੂੰ ਸ਼ਾਸਨ ਦੇ ਕੇਂਦਰ ਵਿੱਚ ਰੱਖਣ ਦੀ ਅਪੀਲ ਕੀਤੀ
ਪ੍ਰਧਾਨ ਮੰਤਰੀ ਨੇ ਵਿਕਾਸ ਨਾਲ ਸਬੰਧਤ ਚੁਣੌਤੀਆਂ ਦੇ ਹੱਲ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਮਿਲ ਕੇ ਕੰਮ ਕਰਨ ਦੀ ਸੰਪੂਰਨ ਪਹੁੰਚ ਅਪਣਾਉਣ ਅਤੇ ਵਿਭਾਗਾਂ ਦਰਮਿਆਨ ਤਾਲਮੇਲ ਸਥਾਪਤ ਕਰਨ ਦਾ ਸੱਦਾ ਦਿੱਤਾ
ਪ੍ਰਧਾਨ ਮੰਤਰੀ ਨੇ ਨੌਜਵਾਨ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ 2047 ਤੱਕ ਵਿਕਸਿਤ ਭਾਰਤ ਦੇ ਨਿਰਮਾਣ ਵੱਲ ਦੇਸ਼ ਦੀ ਯਾਤਰਾ ਦੀ ਅਗਵਾਈ ਕਰਨ ਦਾ ਸੱਦਾ ਦਿੱਤਾ
ਪ੍ਰਧਾਨ ਮੰਤਰੀ ਨੇ ਭਵਿੱਖ ਵਿੱਚ ਪ੍ਰਸ਼ਾਸਨ ਨੂੰ ਸਮਰੱਥ ਬਣਾਉਣ ਵਿੱਚ ਮੁੱਖ ਤੌਰ ‘ਤੇ ਤਕਨਾਲੋਜੀ, ਏਆਈ ਅਤੇ ਡਾਟਾ-ਅਧਾਰਤ ਸ਼ਾਸਨ ਦੀ ਭੂਮਿਕਾ ਦਾ ਜ਼ਿਕਰ ਕੀਤਾ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵੇਰੇ ਨਵੀਂ ਦਿੱਲੀ ਵਿੱਚ ਸੇਵਾ ਤੀਰਥ ਵਿੱਚ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐੱਸ) ਦੇ 2024 ਬੈਚ ਦੇ 183 ਸਿਖਲਾਈ ਅਧੀਨ ਅਧਿਕਾਰੀਆਂ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੂੰ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਵਿੱਚ ਸਹਾਇਕ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ ਹੈ।

ਸਿਖਲਾਈ ਅਧੀਨ ਨੌਜਵਾਨ ਅਧਿਕਾਰੀਆਂ ਨੇ ਇਸ ਮੌਕੇ ‘ਤੇ ਆਪਣੇ ਖੇਤਰ ਨਾਲ ਸਬੰਧਤ ਸਿਖਲਾਈ ਅਤੇ ਮੰਤਰਾਲਿਆਂ ਨਾਲ ਜੋੜੇ ਜਾਣ ਤੋਂ ਬਾਅਦ ਦੇ ਕੰਮਕਾਜ ਦੇ ਤਜਰਬੇ ਸਾਂਝੇ ਕੀਤੇ। ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਭਾਗਾਂ ਵਿੱਚ ਦੋ ਸਾਲਾਂ ਦੇ ਕੰਮਕਾਜ ਦੇ ਤਜਰਬੇ ਅਤੇ ਪ੍ਰਸ਼ਾਸਨਿਕ ਸਿਖਲਾਈ ਤੋਂ ਬਾਅਦ ਉਹ ਹੁਣ ਅਜਿਹੇ ਮਹੱਤਵਪੂਰਨ ਮੋੜ ‘ਤੇ ਹਨ, ਜਿੱਥੇ ਉਨ੍ਹਾਂ ਦੇ ਫ਼ੈਸਲੇ ਨਾ ਸਿਰਫ਼ ਉਨ੍ਹਾਂ ਦੇ ਆਪਣੇ ਕਰੀਅਰ ਨੂੰ ਸਗੋਂ ਕਰੋੜਾਂ ਨਾਗਰਿਕਾਂ ਦੇ ਭਵਿੱਖ ਨੂੰ ਵੀ ਸਰੂਪ ਦੇਣਗੇ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਲੋਕ ਸੇਵਾ ਦੀ ਅਸਲ ਪ੍ਰੀਖਿਆ ਅਸਲ ਹਾਲਾਤ ਨਾਲ ਇਮਾਨਦਾਰੀ, ਸੰਵੇਦਨਸ਼ੀਲਤਾ ਅਤੇ ਵਚਨਬੱਧਤਾ ਨਾਲ ਨਜਿੱਠਣ ਤੋਂ ਸ਼ੁਰੂ ਹੁੰਦੀ ਹੈ।

ਪ੍ਰਧਾਨ ਮੰਤਰੀ ਨੇ ਨੌਜਵਾਨ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਦ੍ਰਿੜ੍ਹ ਸੰਕਲਪ, ਨਵੀਨਤਾ ਅਤੇ ਨਾਗਰਿਕ-ਕੇਂਦਰਿਤ ਸ਼ਾਸਨ ਨਾਲ ਰਾਸ਼ਟਰ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਮੇਸ਼ਾ ਇਹ ਯਾਦ ਰੱਖਣ ਲਈ ਕਿਹਾ ਕਿ ਪ੍ਰਸ਼ਾਸਨ ਨਾਲ ਸਬੰਧਤ ਹਰ ਫ਼ਾਈਲ ਦੇ ਪਿੱਛੇ ਮਨੁੱਖੀ ਪੱਖ ਲੁਕਿਆ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਹਰ ਫ਼ਾਈਲ ਅਣਗਿਣਤ ਨਾਗਰਿਕਾਂ ਦੀਆਂ ਆਸਾਂ, ਚਿੰਤਾਵਾਂ ਅਤੇ ਉਨ੍ਹਾਂ ਦੇ ਜੀਵਨ ਦੀ ਨੁਮਾਇੰਦਗੀ ਕਰਦੀ ਹੈ। ਉਨ੍ਹਾਂ ਨੇ “ਨਾਗਰਿਕ ਦੇਵੋ ਭਵ” ਦੇ ਮੰਤਰ ‘ਤੇ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਹਰ ਫ਼ੈਸਲੇ ਦੇ ਕੇਂਦਰ ਵਿੱਚ ਨਾਗਰਿਕਾਂ ਨੂੰ ਰੱਖਣ ਅਤੇ ਇਹ ਯਕੀਨੀ ਬਣਾਉਣ ਦਾ ਸੱਦਾ ਦਿੱਤਾ ਕਿ ਸ਼ਾਸਨ ਹਮਦਰਦੀਪੂਰਨ, ਜਵਾਬਦੇਹ ਅਤੇ ਸੰਮਲਿਤ ਬਣਿਆ ਰਹੇ।

 

ਪ੍ਰਧਾਨ ਮੰਤਰੀ ਨੇ ਸਾਰੇ ਵਿਭਾਗਾਂ ਵੱਲੋਂ ਸੰਪੂਰਨ ਰੂਪ ਵਿੱਚ ਮਿਲ ਕੇ ਕੰਮ ਕਰਨ ਦੀ ਪਹੁੰਚ ਅਪਣਾਉਣ ਦਾ ਸੱਦਾ ਦਿੰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਵਿਕਾਸ ਨਾਲ ਸਬੰਧਤ ਵੱਡੀਆਂ ਚੁਣੌਤੀਆਂ ਦਾ ਹੱਲ ਵੱਖ-ਵੱਖ ਰਹਿ ਕੇ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅਰਥਪੂਰਨ ਅਤੇ ਟਿਕਾਊ ਨਤੀਜੇ ਪ੍ਰਾਪਤ ਕਰਨ ਲਈ ਵਿਭਾਗਾਂ ਦਰਮਿਆਨ ਪ੍ਰਭਾਵਸ਼ਾਲੀ ਤਾਲਮੇਲ ਲਾਜ਼ਮੀ ਹੈ।

ਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ 2047 ਦੇ ਦ੍ਰਿਸ਼ਟੀਕੋਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਿਕਸਿਤ ਭਾਰਤ ਦਾ ਨਿਰਮਾਣ ਆਉਣ ਵਾਲੇ ਦਹਾਕਿਆਂ ਵਿੱਚ ਹਰ ਨੀਤੀ ਅਤੇ ਪ੍ਰਸ਼ਾਸਨਿਕ ਫ਼ੈਸਲੇ ਦਾ ਮੰਤਵ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅੱਜ ਭਾਰਤ ਦੀਆਂ ਤਰਜੀਹਾਂ ਵਿੱਚ ਆਤਮ-ਨਿਰਭਰ ਭਾਰਤ, ਮੇਕ ਇਨ ਇੰਡੀਆ, ਨਿਰਮਾਣ ਖੇਤਰ ਵਿੱਚ ਵਾਧਾ, ਊਰਜਾ ਸੁਰੱਖਿਆ ਅਤੇ ਨੌਜਵਾਨਾਂ ਲਈ ਮੌਕਿਆਂ ਦੀ ਸਿਰਜਣਾ ਸ਼ਾਮਲ ਹਨ।

ਪ੍ਰਧਾਨ ਮੰਤਰੀ ਨੇ ਪਿਛਲੇ ਇੱਕ ਦਹਾਕੇ ਦੌਰਾਨ ਸ਼ਾਸਨ ਪ੍ਰਣਾਲੀ ਵਿੱਚ ਆਏ ਬਦਲਾਵਾਂ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਪ੍ਰਸ਼ਾਸਨ ਪ੍ਰਕਿਰਿਆ-ਕੇਂਦਰਿਤ ਮਾਡਲ ਤੋਂ ਨਤੀਜਾ-ਕੇਂਦਰਿਤ ਪਹੁੰਚ ਵੱਲ ਅੱਗੇ ਵਧਿਆ ਹੈ। ਉਨ੍ਹਾਂ ਨੇ ਸੇਵਾ ਡਿਲੀਵਰੀ ਵਿੱਚ ਸੁਧਾਰ ਲਿਆਉਣ ਅਤੇ ਨਾਗਰਿਕਾਂ ਨੂੰ ਸੁਵਿਧਾ ਅਤੇ ਪਾਰਦਰਸ਼ਤਾ ਨਾਲ ਸੇਵਾਵਾਂ ਤੱਕ ਪਹੁੰਚ ਪ੍ਰਦਾਨ ਕਰਨ ਵਿੱਚ ਡਿਜੀਟਲ ਸ਼ਾਸਨ, ਮਸਨੂਈ ਬੁੱਧੀ ਅਤੇ ਤਕਨਾਲੋਜੀ ਦੀ ਵੱਧ ਰਹੀ ਭੂਮਿਕਾ ਦਾ ਜ਼ਿਕਰ ਕੀਤਾ।

 

ਪ੍ਰਧਾਨ ਮੰਤਰੀ ਨੇ ਡਾਟਾ-ਅਧਾਰਤ ਸ਼ਾਸਨ ਦੇ ਮਹੱਤਵ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਅੰਕੜਿਆਂ ਨੂੰ ਕੇਵਲ ਗਿਣਤੀਆਂ ਵਜੋਂ ਨਹੀਂ, ਸਗੋਂ ਲੱਖਾਂ ਲੋਕਾਂ ਦੇ ਸਾਂਝੇ ਜੀਵਨ, ਚੁਣੌਤੀਆਂ ਅਤੇ ਆਸਾਂ ਦੇ ਪ੍ਰਤੀਬਿੰਬ ਵਜੋਂ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਨੀਤੀਆਂ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਨਤੀਜੇ ਦੇ ਰਹੀਆਂ ਹਨ ਜਾਂ ਨਹੀਂ।

ਪ੍ਰਧਾਨ ਮੰਤਰੀ ਨੇ ਰਾਸ਼ਟਰ ਨਿਰਮਾਣ ਵਿੱਚ ਮਹਿਲਾਵਾਂ ਦੀ ਵੱਧ ਰਹੀ ਭੂਮਿਕਾ ਦਾ ਵੀ ਜ਼ਿਕਰ ਕੀਤਾ ਅਤੇ ਦੱਸਿਆ ਕਿ ਮੌਜੂਦਾ ਬੈਚ ਵਿੱਚ 40 ਪ੍ਰਤੀਸ਼ਤ ਤੋਂ ਵੱਧ ਮਹਿਲਾ ਅਧਿਕਾਰੀ ਹਨ।

ਪ੍ਰਧਾਨ ਮੰਤਰੀ ਨੇ ਨੌਜਵਾਨ ਅਧਿਕਾਰੀਆਂ ਨੂੰ ਰਾਸ਼ਟਰ ਨਿਰਮਾਣ ਵਿੱਚ ਆਪਣੇ ਯੋਗਦਾਨ ਦਾ ਲਗਾਤਾਰ ਮੁਲਾਂਕਣ ਕਰਨ ਅਤੇ ਅਹੁਦਿਆਂ ਤੋਂ ਨਹੀਂ, ਸਗੋਂ ਆਪਣੇ ਕੰਮ ਤੋਂ ਪ੍ਰਾਪਤ ਠੋਸ ਨਤੀਜਿਆਂ ਤੋਂ ਸੰਤੁਸ਼ਟੀ ਹਾਸਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਊਰਜਾ, ਪ੍ਰਤਿਭਾ ਅਤੇ ਸਮਰਪਣ ਭਾਰਤ ਦੇ ਵਿਕਾਸ ਮਾਰਗ ਨੂੰ ਨਵੀਆਂ ਉੱਚਾਈਆਂ ਤੱਕ ਲੈ ਜਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਅਮਲਾ ਰਾਜ ਮੰਤਰੀ ਸ਼੍ਰੀ ਜਿਤੇਂਦਰ ਸਿੰਘ, ਪ੍ਰਧਾਨ ਮੰਤਰੀ ਦੇ ਪ੍ਰਧਾਨ ਸਕੱਤਰ ਸ਼੍ਰੀ ਪੀ. ਕੇ. ਮਿਸ਼ਰਾ, ਪ੍ਰਧਾਨ ਮੰਤਰੀ ਦੇ ਪ੍ਰਧਾਨ ਸਕੱਤਰ-2 ਸ਼੍ਰੀ ਸ਼ਕਤੀਕਾਂਤ ਦਾਸ, ਕੈਬਨਿਟ ਸਕੱਤਰ ਸ਼੍ਰੀ ਟੀ. ਵੀ. ਸੋਮਨਾਥਨ, ਅਮਲਾ ਅਤੇ ਸਿਖਲਾਈ ਵਿਭਾਗ ਦੀ ਸਕੱਤਰ ਕੁਮਾਰੀ ਰਚਨਾ ਸ਼ਾਹ, ਐੱਲਬੀਐੱਸਐੱਨਏਏ ਦੇ ਡਾਇਰੈਕਟਰ ਸ਼੍ਰੀ ਸ਼੍ਰੀਰਾਮ ਤਾਰਣਿਕਾਂਤੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਇਸ ਸੰਵਾਦ ਦੌਰਾਨ ਮੌਜੂਦ ਸਨ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Indian Railways takes up 764 km of new lines to boost connectivity in Bihar’s Seemanchal region

Media Coverage

Indian Railways takes up 764 km of new lines to boost connectivity in Bihar’s Seemanchal region
NM on the go

Nm on the go

Always be the first to hear from the PM. Get the App Now!
...
ਪ੍ਰਧਾਨ ਮੰਤਰੀ ਨੇ ਨਿਸ਼ਕਾਮ ਸੇਵਾ ਭਾਵਨਾ ਦੇ ਮਹੱਤਵ ਨੂੰ ਦਰਸਾਉਂਦਾ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ
August 07, 2026

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਸ਼ਕਾਮ ਸੇਵਾ ਦੇ ਗੁਣ ਅਤੇ ਦੂਜਿਆਂ ਦੇ ਭਲੇ ਲਈ ਬਿਨਾਂ ਕਿਸੇ ਉਮੀਦ ਦੇ ਕੰਮ ਕਰਨ ਦੇ ਮਹਾਨ ਆਦਰਸ਼ ਨੂੰ ਦਰਸਾਉਂਦਾ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ:

"किं चन्द्रमाः प्रत्युपकारलिप्सया करोति गोभिः कुमुदावबोधनम्।

स्वभाव एवोन्नतचेतसां सतां परोपकारव्यसनं हि जीवितम्॥"

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

किं चन्द्रमाः प्रत्युपकारलिप्सया करोति गोभिः कुमुदावबोधनम्।

स्वभाव एवोन्नतचेतसां सतां परोपकारव्यसनं हि जीवितम्॥