ਬ੍ਰਿਟੇਨ ਦੇ ਵਿਦੇਸ਼ ਮੰਤਰੀ ਮਾਣਯੋਗ ਡੈਵਿਡ ਲੈਮੀ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਮੋਦੀ ਨੇ ਭਾਰਤ-ਬ੍ਰਿਟੇਨ ਮੁਕਤ ਵਪਾਰ ਸਮਝੌਤੇ (India-UK Free Trade Agreement) ਅਤੇ ਦੋਹਰੇ ਯੋਗਦਾਨ ਸੰਮੇਲਨ (Double Contribution Convention) ਦੇ ਸਫ਼ਲ ਸਮਾਪਨ ‘ਤੇ ਸੰਤੋਸ਼ ਵਿਅਕਤ ਕੀਤਾ। ਉਨ੍ਹਾਂ ਨੇ ਇਸ ਮੀਲ ਦੇ ਪੱਥਰ ਤੱਕ ਪਹੁੰਚਣ ਦੇ ਲਈ ਦੋਹਾਂ ਧਿਰਾਂ ਦੇ ਰਚਨਾਤਮਕ ਸਹਿਯੋਗ ਦੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਮੋਦੀ ਨੇ ਦੁਵੱਲੇ ਸਬੰਧਾਂ ਵਿੱਚ ਵਧਦੀ ਗਤੀ ਦਾ ਸੁਆਗਤ ਕੀਤਾ ਅਤੇ ਭਾਰਤ-ਬ੍ਰਿਟੇਨ ਵਿਆਪਕ ਰਣਨੀਤਕ ਸਾਂਝੇਦਾਰੀ (India-UK Comprehensive Strategic Partnership) ਦੇ ਗਹਿਰਾਉਣ ‘ਤੇ ਸੰਤੋਸ਼ ਵਿਅਕਤ ਕੀਤਾ। ਉਨ੍ਹਾਂ ਨੇ ਟੈਕਨੋਲੋਜੀ ਸੁਰੱਖਿਆ ਪਹਿਲ ਦੇ ਤਹਿਤ ਨਿਰੰਤਰ ਸਹਿਯੋਗ ਦਾ ਸੁਆਗਤ ਕੀਤਾ। ਪ੍ਰਧਾਨ ਮੰਤਰੀ ਨੇ ਭਰੋਸੇਯੋਗ ਅਤੇ ਸੁਰੱਖਿਅਤ ਇਨੋਵੇਸ਼ਨ ਈਕੋਸਿਸਟਮ ਨੂੰ ਆਕਾਰ ਦੇਣ ਦੀ ਇਸ ਦੀ ਸਮਰੱਥਾ ਦਾ ਭੀ ਜ਼ਿਕਰ ਕੀਤਾ।
ਵਿਦੇਸ਼ ਮੰਤਰੀ ਡੈਵਿਡ ਲੈਮੀ ਨੇ ਵਪਾਰ ਅਤੇ ਨਿਵੇਸ਼, ਰੱਖਿਆ ਅਤੇ ਸੁਰੱਖਿਆ, ਟੈਕਨੋਲੋਜੀ, ਇਨੋਵੇਸ਼ਨ ਅਤੇ ਸਵੱਛ ਊਰਜਾ ਸਹਿਤ ਪ੍ਰਮੁੱਖ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਵਧਾਉਣ ਵਿੱਚ ਬ੍ਰਿਟੇਨ ਦੀ ਗਹਿਰੀ ਰੁਚੀ ਵਿਅਕਤ ਕੀਤੀ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਭਾਰਤ-ਬ੍ਰਿਟੇਨ ਮੁਕਤ ਵਪਾਰ ਸਮਝੌਤਾ (ਐੱਫਟੀਏ-FTA) ਦੋਹਾਂ ਦੇਸ਼ਾਂ ਦੇ ਲਈ ਨਵੇਂ ਆਰਥਿਕ ਅਵਸਰ ਖੋਲ੍ਹੇਗਾ।
ਦੋਹਾਂ ਨੇਤਾਵਾਂ ਨੇ ਖੇਤਰੀ ਅਤੇ ਆਲਮੀ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ। ਬ੍ਰਿਟੇਨ ਦੇ ਵਿਦੇਸ਼ ਮੰਤਰੀ ਨੇ ਪਹਿਲਗਾਮ ਆਤੰਕੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਅਤੇ ਸੀਮਾ ਪਾਰ ਆਤੰਕਵਾਦ ਨਾਲ ਭਾਰਤ ਦੀ ਲੜਾਈ ਦੇ ਲਈ ਸਮਰਥਨ ਵਿਅਕਤ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਆਤੰਕਵਾਦ ਅਤੇ ਇਸ ਦਾ ਸਮਰਥਨ ਕਰਨ ਵਾਲਿਆਂ ਦੇ ਖ਼ਿਲਾਫ਼ ਨਿਰਣਾਇਕ ਅੰਤਰਰਾਸ਼ਟਰੀ ਕਾਰਵਾਈ ਦੀ ਜ਼ਰੂਰਤ ‘ਤੇ ਬਲ ਦਿੱਤਾ।
ਪ੍ਰਧਾਨ ਮੰਤਰੀ ਨੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਸਰ ਕੀਰ ਸਟਾਰਮਰ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਆਪਸੀ ਸੁਵਿਧਾ ਅਨੁਸਾਰ ਜਲਦੀ ਤੋਂ ਜਲਦੀ ਭਾਰਤ ਆਉਣ ਦਾ ਸੱਦਾ ਦੁਹਰਾਇਆ।
Pleased to meet UK Foreign Secretary Mr. David Lammy. Appreciate his substantive contribution to the remarkable progress in our Comprehensive Strategic Partnership, further strengthened by the recently concluded FTA. Value UK’s support for India’s fight against cross-border… pic.twitter.com/8PDLWEwyTl
— Narendra Modi (@narendramodi) June 7, 2025


