ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 20 ਜਨਵਰੀ, 2023 ਨੂੰ ਸਵੇਰੇ 10:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਭਰਤੀ ਹੋਏ ਨਵਨਿਯੁਕਤਾਂ ਨੂੰ ਲਗਭਗ 71,000 ਨਿਯੁਕਤੀ ਪੱਤਰ ਵੰਡਣਗੇ। ਇਸ ਅਵਸਰ ’ਤੇ ਪ੍ਰਧਾਨ ਮੰਤਰੀ ਇਨ੍ਹਾਂ ਨਵਨਿਯੁਕਤਾਂ ਨੂੰ ਸੰਬੋਧਨ ਵੀ ਕਰਨਗੇ।

ਰੋਜ਼ਗਾਰ ਮੇਲਾ, ਰੋਜ਼ਗਾਰ ਸਿਰਜਣਾ ਨੂੰ ਸਰਬਉੱਚ ਪ੍ਰਾਥਮਿਕਤਾ ਦੇਣ ਦੀ ਪ੍ਰਧਾਨ ਮੰਤਰੀ ਦੀ ਪ੍ਰਤੀਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਇੱਕ ਕਦਮ ਹੈ। ਉਮੀਦ ਹੈ ਕਿ ਇਹ ਰੋਜ਼ਗਾਰ ਮੇਲਾ ਹੋਰ ਅਧਿਕ ਰੋਜ਼ਗਾਰ ਸਿਰਜਣਾ ਦੇ ਲਈ ਇੱਕ ਉਤਪ੍ਰੇਰਕ ਦੇ ਰੂਪ ਵਿੱਚ ਕਾਰਜ ਕਰੇਗਾ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਸਸ਼ਕਤੀਕਰਣ ਅਤੇ ਰਾਸ਼ਟਰੀ ਵਿਕਾਸ ਵਿੱਚ ਭਾਗੀਦਾਰੀ ਦੇ ਲਈ ਸਾਰਥਕ ਅਵਸਰ ਪ੍ਰਦਾਨ ਕਰੇਗਾ।

ਦੇਸ਼ ਭਰ ਤੋਂ ਚੁਣੇ ਗਏ ਇਹ ਨਵਨਿਯੁਕਤ, ਭਾਰਤ ਸਰਕਾਰ ਦੇ ਤਹਿਤ ਜੂਨੀਅਰ ਇੰਜੀਨੀਅਰ, ਲੋਕੋ ਪਾਇਲਟ, ਟੈਕਨੀਸ਼ੀਅਨ, ਇੰਸਪੈਕਟਰ, ਸਬ-ਇੰਸਪੈਕਟਰ, ਕਾਂਸਟੇਬਲ, ਸਟੈਨੋਗ੍ਰਾਫਰ, ਜੂਨੀਅਰ ਅਕਾਊਂਟੈਂਟ, ਗ੍ਰਾਮੀਣ ਡਾਕ ਸੇਵਕ, ਇਨਕਮ ਟੈਕਸ ਇੰਸਪੈਕਟਰ, ਅਧਿਆਪਕ, ਨਰਸ, ਡਾਕਟਰ, ਸਮਾਜਿਕ ਸੁਰੱਖਿਆ ਅਫ਼ਸਰ, ਪੀ.ਏ., ਐੱਮਟੀਐੱਸ ਜਿਹੇ ਵਿਭਿੰਨ ਪਦ (ਪੋਸਟਾਂ) ਜੁਆਇਨ ਕਰਨਗੇ।

ਇਸ ਰੋਜ਼ਗਾਰ ਪ੍ਰੋਗਰਾਮ ਦੇ ਦੌਰਾਨ, ਨਵੇਂ ਸ਼ਾਮਲ ਅਧਿਕਾਰੀਆਂ ਦੇ ‘ਕਰਮਯੋਗੀ ਪ੍ਰਾਰੰਭ’ ਮੌਡਿਊਲ ਤੋਂ ਸਿੱਖਣ ਨਾਲ ਜੁੜੇ ਅਨੁਭਵਾਂ ਨੂੰ ਵੀ ਸਾਂਝਾ ਕੀਤਾ ਜਾਵੇਗਾ। ‘ਕਰਮਯੋਗੀ ਪ੍ਰਾਰੰਭ’ ਮੌਡਿਊਲ ਵਿਭਿੰਨ ਸਰਕਾਰੀ ਵਿਭਾਗਾਂ ਵਿੱਚ ਸਾਰੇ ਨਵਨਿਯੁਕਤਾਂ ਦੇ ਲਈ ਇੱਕ ਔਨਲਾਈਨ ਓਰੀਐਂਟੇਸ਼ਨ ਕੋਰਸ ਹੈ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
How ODOP is helping Pratapgarh turn its amla into a bigger business

Media Coverage

How ODOP is helping Pratapgarh turn its amla into a bigger business
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 1 ਸਤੰਬਰ 2026
September 01, 2026

#ModiHaiTohMumkinHai: Economy, Diplomacy and Atmanirbhar Milestones in One Social-Media Sweep