ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 26 ਅਪ੍ਰੈਲ, 2025 ਨੂੰ ਸਵੇਰੇ 11 ਵਜੇ ਦੇ ਕਰੀਬ ਵੀਡੀਓ ਕਾਨਫਰੰਸਿੰਗ ਰਾਹੀਂ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵੇਂ ਨਿਯੁਕਤ ਨੌਜਵਾਨਾਂ ਨੂੰ 51,000 ਤੋਂ ਵੱਧ ਨਿਯੁਕਤੀ ਪੱਤਰ ਵੰਡਣਗੇ। ਉਹ ਇਸ ਮੌਕੇ ਜਨਸਭਾ ਨੂੰ ਵੀ ਸੰਬੋਧਨ ਕਰਨਗੇ।
ਪ੍ਰਧਾਨ ਮੰਤਰੀ ਦੀ ਰੋਜ਼ਗਾਰ ਸਿਰਜਣ ਨੂੰ ਸਭ ਤੋਂ ਵੱਧ ਤਰਜੀਹ ਦੇਣ ਦੀ ਵਚਨਬੱਧਤਾ ਦੇ ਅਨੁਸਾਰ, 15ਵਾਂ ਰੋਜ਼ਗਾਰ ਮੇਲਾ ਦੇਸ਼ ਭਰ ਵਿੱਚ 47 ਥਾਵਾਂ 'ਤੇ ਆਯੋਜਿਤ ਕੀਤਾ ਜਾਵੇਗਾ। ਇਹ ਨੌਜਵਾਨਾਂ ਨੂੰ ਉਨ੍ਹਾਂ ਦੇ ਸਸ਼ਕਤੀਕਰਨ ਅਤੇ ਰਾਸ਼ਟਰੀ ਵਿਕਾਸ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਯੋਗਦਾਨ ਪਾਉਣ ਲਈ ਸਾਰਥਕ ਮੌਕੇ ਪ੍ਰਦਾਨ ਕਰੇਗਾ।
ਦੇਸ਼ ਭਰ ਤੋਂ ਚੁਣੇ ਗਏ ਨਵ ਨਿਯੁਕਤ ਕੇਂਦਰ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ/ਵਿਭਾਗਾਂ ਵਿੱਚ ਸ਼ਾਮਲ ਹੋਣਗੇ, ਜਿਨ੍ਹਾਂ ਵਿੱਚ ਮਾਲੀਆ ਵਿਭਾਗ, ਅਮਲਾ ਅਤੇ ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨ ਮੰਤਰਾਲਾ, ਗ੍ਰਹਿ ਮੰਤਰਾਲਾ, ਡਾਕ ਵਿਭਾਗ, ਉੱਚ ਸਿੱਖਿਆ ਵਿਭਾਗ, ਰੇਲਵੇ ਮੰਤਰਾਲਾ, ਕਿਰਤ ਅਤੇ ਰੋਜ਼ਗਾਰ ਮੰਤਰਾਲਾ ਆਦਿ ਸ਼ਾਮਲ ਹਨ।


