ਰੋਜ਼ਗਾਰ ਮੇਲਾ ਪ੍ਰਧਾਨ ਮੰਤਰੀ ਦੀ ਰੋਜ਼ਗਾਰ ਸਿਰਜਣ ਨੂੰ ਸਰਵੋਤਮ ਪ੍ਰਾਥਮਿਕਤਾ ਦੇਣ ਦੀ ਪ੍ਰਤੀਬੱਧਤਾ ਦੀ ਪੂਰਤੀ ਵੱਲ ਇੱਕ ਕਦਮ ਹੈ
ਨਵ-ਨਿਯੁਕਤ ਕਰਮਚਾਰੀ ਔਨਲਾਈਨ ਮੋਡਿਊਲ ਕਰਮਯੋਗੀ ਪ੍ਰਾਰੰਭ ਦੁਆਰਾ ਆਪਣੇ ਆਪ ਨੂੰ ਟ੍ਰੇਨਿੰਗ ਦੇਣਗੇ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28 ਅਕਤੂਬਰ, 2023 ਨੂੰ ਦੁਪਹਿਰ 1 ਵਜੇ ਵੀਡੀਓ ਕਾਨਫਰੰਸਿੰਗ  ਦੇ ਜ਼ਰੀਏ ਨਵ-ਨਿਯੁਕਤਾਂ ਨੂੰ 51,000 ਤੋਂ ਅਧਿਕ ਨਿਯੁਕਤੀ ਪੱਤਰ ਵੰਡਣਗੇ। ਪ੍ਰਧਾਨ ਮੰਤਰੀ ਇਸ ਮੌਕੇ 'ਤੇ ਨਵ-ਨਿਯੁਕਤਾਂ ਨੂੰ ਸੰਬੋਧਨ ਵੀ ਕਰਨਗੇ। 

 

ਰੋਜ਼ਗਾਰ ਮੇਲਾ ਦੇਸ਼ ਭਰ ਵਿੱਚ 37 ਥਾਵਾਂ 'ਤੇ ਲਗਾਇਆ ਜਾਵੇਗਾ। ਇਸ ਪਹਿਲ ਦਾ ਸਮਰਥਨ ਕਰਨ ਵਾਲੇ ਕੇਂਦਰ ਸਰਕਾਰ ਦੇ ਵਿਭਾਗਾਂ ਦੇ ਨਾਲ-ਨਾਲ ਰਾਜ ਸਰਕਾਰਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਭਰਤੀਆਂ ਹੋ ਰਹੀਆਂ ਹਨ। ਦੇਸ਼ ਭਰ ਵਿੱਚੋਂ ਚੁਣੇ ਗਏ ਨਵ-ਨਿਯੁਕਤ ਵਿਅਕਤੀ ਰੇਲ ਮੰਤਰਾਲੇ, ਡਾਕ ਵਿਭਾਗ, ਗ੍ਰਹਿ ਮੰਤਰਾਲੇ, ਮਾਲ ਵਿਭਾਗ, ਉੱਚੇਰੀ ਸਿੱਖਿਆ ਵਿਭਾਗ, ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਸਮੇਤ ਵਿਭਿੰਨ ਮੰਤਰਾਲਿਆਂ/ਵਿਭਾਗਾਂ ਵਿੱਚ ਸਰਕਾਰ ਵਿੱਚ ਸ਼ਾਮਲ ਹੋਣਗੇ।

 

ਰੋਜ਼ਗਾਰ ਮੇਲਾ ਪ੍ਰਧਾਨ ਮੰਤਰੀ ਦੀ ਰੋਜ਼ਗਾਰ ਸਿਰਜਣ ਨੂੰ ਸਰਵੋਤਮ ਪ੍ਰਾਥਮਿਕਤਾ ਦੇਣ ਦੀ ਪ੍ਰਤੀਬੱਧਤਾ ਦੀ ਪੂਰਤੀ ਵੱਲ ਇੱਕ ਕਦਮ ਹੈ। ਰੋਜ਼ਗਾਰ ਮੇਲੇ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਰੋਜ਼ਗਾਰ ਪੈਦਾ ਕਰਨ ਲਈ ਇੱਕ ਉਤਪ੍ਰੇਰਕ ਵਜੋਂ ਕੰਮ ਕਰੇਗਾ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਸਸ਼ਕਤੀਕਰਨ ਅਤੇ ਰਾਸ਼ਟਰੀ ਵਿਕਾਸ ਵਿੱਚ ਭਾਗੀਦਾਰੀ ਲਈ ਸਾਰਥਕ ਮੌਕੇ ਪ੍ਰਦਾਨ ਕਰੇਗਾ। 

 

ਨਵੇਂ ਸ਼ਾਮਲ ਕੀਤੇ ਗਏ ਕਰਮਚਾਰੀਆਂ ਨੂੰ ਆਈਗੀਓਟੀ (iGOT) ਕਰਮਯੋਗੀ ਪੋਰਟਲ 'ਤੇ ਇੱਕ ਔਨਲਾਈਨ ਮੌਡਿਊਲ, ਕਰਮਯੋਗੀ ਪ੍ਰਾਰੰਭ ਦੁਆਰਾ ਆਪਣੇ ਆਪ ਨੂੰ ਟ੍ਰੇਨਿੰਗ ਦੇਣ ਦਾ ਮੌਕਾ ਵੀ ਮਿਲ ਰਿਹਾ ਹੈ, ਜਿੱਥੇ 'ਕਿਸੇ ਵੀ ਜਗ੍ਹਾ ਕਿਸੇ ਵੀ ਡਿਵਾਈਸ' ਸਿੱਖਣ ਦੇ ਫੌਰਮੈਟ ਲਈ 750 ਤੋਂ ਵੱਧ ਈ-ਲਰਨਿੰਗ ਕੋਰਸ ਉਪਲਬਧ ਕਰਵਾਏ ਗਏ ਹਨ। 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
'Wed in India’ Initiative Fuels The Rise Of NRI And Expat Destination Weddings In India

Media Coverage

'Wed in India’ Initiative Fuels The Rise Of NRI And Expat Destination Weddings In India
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 15 ਦਸੰਬਰ 2025
December 15, 2025

Visionary Leadership: PM Modi's Era of Railways, AI, and Cultural Renaissance