ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਸੁਲਿਵਨ ਨੇ ਪ੍ਰਧਾਨ ਮੰਤਰੀ ਨੂੰ ਦੁਵੱਲੇ ਸਹਿਯੋਗ, ਵਿਸ਼ੇਸ਼ ਕਰਕੇ ਆਈਸੀਈਟੀ (iCET) ਦੇ ਤਹਿਤ ਹੋਈ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ
ਪ੍ਰਧਾਨ ਮੰਤਰੀ ਨੇ ਨਵੇਂ ਕਾਰਜਕਾਲ ਵਿੱਚ ਭਾਰਤ-ਸੰਯੁਕਤ ਰਾਜ ਅਮਰੀਕਾ ਵਿਆਪਕ ਆਲਮੀ ਰਣਨੀਤੀ ਸਾਂਝੇਦਾਰੀ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਦੀ ਆਪਣੀ ਪ੍ਰਤੀਬੱਧਤਾ ਦੁਹਰਾਈ

ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ, ਮਹਾਮਹਿਮ ਸ਼੍ਰੀ ਜੇਕ ਸੁਲਿਵਨ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਸੁਲਿਵਨ ਨੇ ਪ੍ਰਧਾਨ ਮੰਤਰੀ ਨੂੰ ਦੁਵੱਲੇ ਸਹਿਯੋਗ ਦੇ ਵਿਭਿੰਨ ਖੇਤਰਾਂ, ਵਿਸ਼ੇਸ਼ ਤੌਰ ‘ਤੇ ਸੈਮੀਕੰਡਕਟਰਸ, ਆਰਟੀਫਿਸ਼ਲ ਇੰਟੈਲੀਜੈਂਸ, ਦੂਰਸੰਚਾਰ, ਰੱਖਿਆ, ਮਹੱਤਵਪੂਰਨ ਖਣਿਜ, ਪੁਲਾੜ ਜਿਹੇ ਮਹੱਤਵਪੂਰਨ ਤੇ ਉੱਭਰਦੀਆਂ ਟੈਕਨੋਲੋਜੀਆਂ (Initiative on Critical and Emerging Technologies - iCET) ਨਾਲ ਜੁੜੀ ਪਹਿਲ ਦੇ ਤਹਿਤ ਹੋਈ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ।

ਪ੍ਰਧਾਨ ਮੰਤਰੀ ਨੇ ਸਾਰੇ ਖੇਤਰਾਂ ਵਿੱਚ ਵਧਦੀ ਦੁਵੱਲੀ ਸਾਂਝੇਦਾਰੀ ਦੀ ਗਤੀ ਤੇ ਪੈਮਾਨੇ ਅਤੇ ਆਪਸੀ ਹਿਤ ਦੇ ਖੇਤਰੀ ਤੇ ਆਲਮੀ ਮੁੱਦਿਆਂ ‘ਤੇ ਵਿਚਾਰਾਂ ਦੇ ਤਾਲਮੇਲ ‘ਤੇ ਤਸੱਲੀ ਪ੍ਰਗਟਾਈ।

ਪ੍ਰਧਾਨ ਮੰਤਰੀ ਨੇ ਜੀ7 ਸਮਿਟ ਦੇ ਦੌਰਾਨ ਰਾਸ਼ਟਰਪਤੀ ਬਾਇਡਨ ਦੇ ਨਾਲ ਆਪਣੀ ਹਾਲ ਦੀ ਸਕਾਰਾਤਮਕ ਗੱਲਬਾਤ ਨੂੰ ਯਾਦ ਕੀਤਾ। ਪ੍ਰਧਾਨ ਮੰਤਰੀ ਨੇ ਆਲਮੀ ਕਲਿਆਣ ਦੇ ਲਈ ਵਿਆਪਕ ਆਲਮੀ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਅਤੇ ਨਵੇਂ ਕਾਰਜਕਾਲ ਵਿੱਚ ਇਸ ਨੂੰ ਹੋਰ ਉਚਾਈਆਂ ‘ਤੇ ਲਿਜਾਣ ਦੀ ਪ੍ਰਤੀਬੱਧਤਾ ਦੁਹਰਾਈ। 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India's high-flying ambitions: How policy overhaul doubled nation's MRO footprint from 96 to 166

Media Coverage

India's high-flying ambitions: How policy overhaul doubled nation's MRO footprint from 96 to 166
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 16 ਮਈ 2026
May 16, 2026

Petroleum Reserves Secured, Dollars Pouring In, AI Supercluster Rising — Welcome to PM Modi’s New India