ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ ‘ਤੇ ਸਪੇਨ ਦੇ ਪ੍ਰਧਾਨ ਮੰਤਰੀ ਮਾਣਯੋਗ ਮਿਸਟਰ ਪੈਡਰੋ ਸਾਂਚੇਜ਼ 18–19 ਫ਼ਰਵਰੀ, 2026 ਤੱਕ ਏਆਈ ਇੰਪੈਕਟ ਸਮਿਟ 2026 ਵਿੱਚ ਭਾਗ ਲੈਣ ਲਈ ਭਾਰਤ ਦੇ ਸਰਕਾਰੀ ਦੌਰੇ ’ਤੇ ਹਨ। ਇਹ ਉਨ੍ਹਾਂ ਦਾ ਭਾਰਤ ਦਾ ਦੂਜਾ ਸਰਕਾਰੀ ਦੌਰਾ ਹੈ। ਇਸ ਤੋਂ ਪਹਿਲਾਂ ਉਹ 27–29 ਅਕਤੂਬਰ, 2024 ਦੌਰਾਨ ਦੁਵੱਲੇ ਦੌਰੇ ’ਤੇ ਭਾਰਤ ਆਏ ਸਨ। ਉਨ੍ਹਾਂ ਨਾਲ ਡਿਜੀਟਲ ਤਬਦੀਲੀ ਅਤੇ ਸਿਵਲ ਸੇਵਾ ਮੰਤਰੀ ਸ਼੍ਰੀ ਆਸਕਰ ਲੋਪੇਜ਼ ਅਗੁਏਦਾ ਅਤੇ ਖੇਤੀਬਾੜੀ, ਮੱਛੀਪਾਲਣ ਅਤੇ ਖ਼ੁਰਾਕ ਮੰਤਰੀ ਸ਼੍ਰੀ ਲੂਈਸ ਪਲਾਨਾਸ ਪੁਚਾਦੇਸ ਵੀ ਆਏ ਹਨ।

ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਸਾਂਚੇਜ਼ ਨੇ ਦੁਵੱਲੀ ਗੱਲਬਾਤ ਵੀ ਕੀਤੀ ਅਤੇ ਭਾਰਤ–ਸਪੇਨ ਸਬੰਧਾਂ ਦੇ ਸਮੁੱਚੇ ਦਾਇਰੇ ਦੀ ਸਮੀਖਿਆ ਕੀਤੀ, ਜਿਸ ਵਿੱਚ ਵਪਾਰ ਅਤੇ ਨਿਵੇਸ਼, ਤਕਨਾਲੋਜੀ, ਬੁਨਿਆਦੀ ਢਾਂਚਾ, ਜਲਵਾਯੂ ਅਤੇ ਅਖੁੱਟ ਊਰਜਾ, ਰੱਖਿਆ ਅਤੇ ਸੁਰੱਖਿਆ, ਪੁਲਾੜ, ਸਭਿਆਚਾਰ, ਸੈਰ-ਸਪਾਟਾ ਅਤੇ ਲੋਕ-ਦਰ-ਲੋਕ ਸੰਪਰਕ ਸ਼ਾਮਲ ਸਨ। ਦੋਵਾਂ ਨੇਤਾਵਾਂ ਨੇ ਦੁਵੱਲੇ ਸਹਿਯੋਗ ਵਿੱਚ ਆ ਰਹੀ ਹਾਂਪੱਖੀ ਵੇਗ ਦਾ ਸਵਾਗਤ ਕੀਤਾ ਅਤੇ ਵਡੋਦਰਾ ਸਥਿਤ ਸਹੂਲਤ ਵਿੱਚ ਸੀ-295 ਟ੍ਰਾਂਸਪੋਰਟ ਜਹਾਜ਼ ਲਈ ਟਾਟਾ–ਏਅਰਬਸ ਸਹਿਯੋਗ ਹੇਠ ਅੰਤਿਮ ਅਸੈਂਬਲੀ ਲਾਈਨ ਦੀ ਪ੍ਰਗਤੀ ‘ਤੇ ਸੰਤੁਸ਼ਟੀ ਪ੍ਰਗਟਾਈ, ਜਿਸ ਦਾ ਸਾਂਝਾ ਉਦਘਾਟਨ ਅਕਤੂਬਰ, 2024 ਵਿੱਚ ਦੋਵਾਂ ਨੇਤਾਵਾਂ ਨੇ ਕੀਤਾ ਸੀ। ਉਨ੍ਹਾਂ ਨੇ ਸਹਿ-ਵਿਕਾਸ ਅਤੇ ਸਹਿ-ਉਤਪਾਦਨ ਅਧਾਰਿਤ ਰੱਖਿਆ ਉਦਯੋਗਿਕ ਸਹਿਯੋਗ ਨੂੰ ਅੱਗੇ ਵਧਣ ਦਾ ਰਸਤਾ ਦੱਸਿਆ।

ਦੋਵਾਂ ਨੇਤਾਵਾਂ ਨੇ ਭਾਰਤ–ਸਪੇਨ “ਸਭਿਆਚਾਰ, ਸੈਰ ਸਪਾਟਾ ਅਤੇ ਮਸਨੂਈ ਬੁੱਧੀ ਦੇ ਦੋ ਸਾਲਾਂ” ਦੀ ਉੱਚ ਸੰਭਾਵਨਾ ’ਤੇ ਜ਼ੋਰ ਦਿੱਤਾ, ਜੋ ਇਸ ਸਾਲ ਦੋਵਾਂ ਦੇਸ਼ਾਂ ਵਿਚਕਾਰ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੇ 70 ਸਾਲ ਪੂਰੇ ਹੋਣ ਦੇ ਮੌਕੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲ ਦੁਵੱਲੀ ਤਕਨਾਲੋਜੀ, ਨਵੀਨਤਾ, ਵਪਾਰ ਅਤੇ ਲੋਕ-ਦਰ-ਲੋਕ ਸਬੰਧਾਂ ਨੂੰ ਹੋਰ ਮਜ਼ਬੂਤ ਕਰੇਗੀ।

ਰਾਸ਼ਟਰਪਤੀ ਸਾਂਚੇਜ਼ ਨੇ ਏਆਈ ਇੰਪੈਕਟ ਸਮਿਟ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਵਿਸ਼ਵ ਪੱਧਰੀ ਏਆਈ ਗਵਰਨੈਂਸ ਦੀ ਦਿਸ਼ਾ ਤੈਅ ਕਰਨ ਵਿੱਚ ਇਸ ਦੇ ਨਤੀਜਿਆਂ ਦੇ ਮਹੱਤਵਪੂਰਨ ਯੋਗਦਾਨ ’ਤੇ ਭਰੋਸਾ ਜਤਾਇਆ। ਦੋਵਾਂ ਨੇਤਾਵਾਂ ਨੇ ਏਆਈ ਨੂੰ ਬਦਲਾਅਕਾਰੀ ਤਾਕਤ ਵਜੋਂ ਮੰਨਦਿਆਂ ਸੰਮਲਿਤ ਵਿਕਾਸ ਅਤੇ ਸਮਾਜਿਕ ਭਲਾਈ ਲਈ ਇਸ ਦੀ ਸੰਭਾਵਨਾ ਨੂੰ ਲਾਭਕਾਰੀ ਬਣਾਉਣ ਲਈ ਭਾਰਤ–ਸਪੇਨ ਸਹਿਯੋਗ ਵਧਾਉਣ ਦੀ ਲੋੜ ‘ਤੇ ਜ਼ੋਰ ਦਿੱਤਾ।

ਉਨ੍ਹਾਂ ਨੇ ਸਿੱਖਿਆ ਖੇਤਰ ਖ਼ਾਸ ਕਰਕੇ ਭਾਰਤ ਦੀ ਨਵੀਂ ਸਿੱਖਿਆ ਨੀਤੀ ਦੇ ਪ੍ਰਸੰਗ ਵਿੱਚ ਸਹਿਯੋਗ ਦੀ ਸੰਭਾਵਨਾ ’ਤੇ ਵੀ ਚਰਚਾ ਕੀਤੀ। ਇਸ ਸਬੰਧ ਵਿੱਚ ਉਨ੍ਹਾਂ ਨੇ 19–20 ਫ਼ਰਵਰੀ, 2026 ਨੂੰ ਨਵੀਂ ਦਿੱਲੀ ਵਿੱਚ ਹੋ ਰਹੇ ਭਾਰਤੀ ਯੂਨੀਵਰਸਿਟੀਆਂ ਦੇ ਵਾਈਸ-ਚਾਂਸਲਰਾਂ ਅਤੇ ਸਪੇਨ ਦੀਆਂ ਯੂਨੀਵਰਸਿਟੀਆਂ ਦੇ ਰੈਕਟਰਾਂ ਦੇ ਸੰਮੇਲਨ ਦਾ ਸਵਾਗਤ ਕੀਤਾ। ਦੋਵਾਂ ਨੇਤਾਵਾਂ ਨੇ ਦੋ-ਤਰਫ਼ਾ ਸੈਰ ਸਪਾਟੇ ਵਿੱਚ ਲਗਾਤਾਰ ਪ੍ਰਭਾਵਸ਼ਾਲੀ ਵਾਧੇ ਦਾ ਵੀ ਜ਼ਿਕਰ ਕੀਤਾ, ਜੋ ਦੋਵਾਂ ਦੇਸ਼ਾਂ ਵਿੱਚ ਆਰਥਿਕ ਗਤੀਵਿਧੀਆਂ ਅਤੇ ਲੋਕ ਸਬੰਧਾਂ ਨੂੰ ਮਜ਼ਬੂਤ ਕਰ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਖ਼ਾਸ ਤੌਰ ’ਤੇ ਸਟੈੱਮ ਅਤੇ ਤਕਨਾਲੋਜੀ ਖੇਤਰਾਂ ਵਿੱਚ ਮੋਹਰੀ ਸਪੇਨ ਦੀਆਂ ਯੂਨੀਵਰਸਿਟੀਆਂ ਅਤੇ ਅਦਾਰਿਆਂ ਨੂੰ ਨਵੀਂ ਸਿੱਖਿਆ ਨੀਤੀ ਤਹਿਤ ਭਾਰਤ ਵਿੱਚ ਆਪਣੇ ਕੈਂਪਸ ਖੋਲ੍ਹਣ ਲਈ ਸੱਦਾ ਦਿੱਤਾ।

ਦੋਵਾਂ ਨੇਤਾਵਾਂ ਨੇ ਖੇਤਰੀ ਅਤੇ ਵਿਸ਼ਵ ਪੱਧਰੀ ਆਪਸੀ ਦਿਲਚਸਪੀ ਦੇ ਮਸਲਿਆਂ ’ਤੇ ਵੀ ਵਿਚਾਰ ਸਾਂਝੇ ਕੀਤੇ, ਜਿਸ ਵਿੱਚ ਸਪੇਨ ਦਾ ਹਿੰਦ-ਪ੍ਰਸ਼ਾਂਤ ਮਹਾਸਾਗਰ ਪਹਿਲਕਦਮੀ ਨਾਲ ਜੁੜਨ ਦਾ ਫ਼ੈਸਲਾ ਵੀ ਸ਼ਾਮਲ ਹੈ। ਉਨ੍ਹਾਂ ਨੇ ਭਾਰਤ–ਯੂਰਪੀ ਸੰਘ ਮੁਕਤ ਵਪਾਰ ਸਮਝੌਤਾ (ਐੱਫਟੀਏ) ਨੇਪਰੇ ਚੜ੍ਹਨ ਨੂੰ ਇੱਕ ਮਹੱਤਵਪੂਰਨ ਮੀਲ ਪੱਥਰ ਕਰਾਰ ਦਿੱਤਾ, ਜੋ ਭਾਰਤ ਅਤੇ ਸਪੇਨ ਦੇ ਨਾਲ-ਨਾਲ ਯੂਰਪ ਨਾਲ ਵਪਾਰ ਅਤੇ ਨਿਵੇਸ਼ ਦੀ ਵੱਡੀ ਸੰਭਾਵਨਾ ਖੋਲ੍ਹੇਗਾ। ਉਨ੍ਹਾਂ ਨੇ ਅੱਤਵਾਦ ਦੇ ਹਰ ਰੂਪ ਅਤੇ ਪ੍ਰਗਟਾਵੇ ਦੀ ਕਰੜੀ ਨਿੰਦਾ ਨੂੰ ਦੁਹਰਾਇਆ ਅਤੇ ਇਸ ਨਾਲ ਨਜਿੱਠਣ ਲਈ ਆਲਮੀ ਸਹਿਯੋਗ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।

ਦੋਵਾਂ ਨੇਤਾਵਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਦੋ ਸਾਲਾਂ ਵਿੱਚ ਮਜ਼ਬੂਤ ਅਗਾਂਹਵਧੂ ਸਬੰਧ ਭਾਰਤ–ਸਪੇਨ ਭਾਗੀਦਾਰੀ ਨੂੰ ਨਵੀਂ ਰਫ਼ਤਾਰ ਦੇਣਗੇ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Italy and India: A strategic partnership for the Indo-Mediterranean

Media Coverage

Italy and India: A strategic partnership for the Indo-Mediterranean
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 19 ਮਈ 2026
May 19, 2026

Exports Up, Economy Strong, World Collaborating: PM Modi's Reforms Delivering Jobs, Growth & Green Future