ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਸੁਰੱਖਿਆ ਬਲਾਂ ਦੀ ਸਫ਼ਲਤਾ ਦਰਸਾਉਂਦੀ ਹੈ ਕਿ ਨਕਸਲਵਾਦ ਨੂੰ ਜੜ੍ਹ ਤੋਂ (ਖਤਮ ਕਰਨ) ਉਖਾੜਣ ਲਈ ਸਾਡਾ ਅਭਿਯਾਨ ਸਹੀ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ। ਸ਼੍ਰੀ ਮੋਦੀ ਨੇ ਕਿਹਾ, “ਅਸੀਂ ਨਕਸਲ ਪ੍ਰਭਾਵਿਤ ਖੇਤਰਾਂ ਵਿੱਚ ਸ਼ਾਂਤੀ ਸਥਾਪਿਤ ਕਰਨ ਅਤੇ ਉਨ੍ਹਾਂ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹਾਂ।”
ਭਾਰਤ ਦੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਸੁਰੱਖਿਆ ਬਲਾਂ ਦੀ ਇਹ ਸਫ਼ਲਤਾ ਦੱਸਦੀ ਹੈ ਕਿ ਨਕਸਲਵਾਦ ਨੂੰ ਜੜ ਤੋਂ ਖਤਮ ਕਰਨ ਦੀ ਦਿਸ਼ਾ ਵਿੱਚ ਸਾਡਾ ਅਭਿਯਾਨ ਸਹੀ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ। ਨਕਸਲਵਾਦ ਤੋਂ ਪ੍ਰਭਾਵਿਤ ਖੇਤਰਾਂ ਵਿੱਚ ਸ਼ਾਂਤੀ ਦੀ ਸਥਾਪਨਾ ਦੇ ਨਾਲ ਉਨ੍ਹਾਂ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨ ਲਈ ਅਸੀਂ ਪੂਰੀ ਤਰ੍ਹਾਂ ਨਾਲ ਪ੍ਰਤੀਬੱਧ ਹਾਂ।”
सुरक्षा बलों की यह सफलता बताती है कि नक्सलवाद को जड़ से समाप्त करने की दिशा में हमारा अभियान सही दिशा में आगे बढ़ रहा है। नक्सलवाद से प्रभावित क्षेत्रों में शांति की स्थापना के साथ उन्हें विकास की मुख्यधारा से जोड़ने के लिए हम पूरी तरह से प्रतिबद्ध हैं। https://t.co/7wBmsjGBkl
— Narendra Modi (@narendramodi) May 14, 2025


