ਭਾਰਤ ਦੀਆਂ ਮਹਿਲਾਵਾਂ ਦੀ ਉਪਲਬਧੀ ਦੀ ਪ੍ਰਸ਼ੰਸਾ ਕਰਦੇ ਹੋਏ, ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਇਹ ਉਪਲਬਧੀਆਂ ਨਾਰੀ ਸ਼ਕਤੀ ਦੇ ਆਤਮਵਿਸ਼ਵਾਸ ਦਾ ਪਰਿਣਾਮ ਹਨ। ਉਨ੍ਹਾਂ ਨੇ ਕਿਹਾ ਕਿ ਇਹ ਉਪਲਬਧੀਆਂ ਸਾਨੂੰ ਅੰਮ੍ਰਿਤ ਕਾਲ ਦੇ ਸੰਕਲਪਾਂ ਦੇ ਸਾਕਾਰ ਹੋਣ ਬਾਰੇ ਆਸਵੰਦ ਕਰਦੀਆਂ ਹਨ।
ਪ੍ਰਧਾਨ ਮੰਤਰੀ ਵੰਦੇ ਭਾਰਤ ਐਕਸਪ੍ਰੈੱਸ ਦੀ ਪਹਿਲੀ ਮਹਿਲਾ ਲੋਕੋ ਪਾਇਲਟ ਸ਼੍ਰੀਮਤੀ ਸੁਰੇਖਾ ਯਾਦਵ ਬਾਰੇ ਕੇਂਦਰੀ ਮੰਤਰੀ, ਸ਼੍ਰੀ ਰਾਓਸਾਹੇਬ ਪਾਟਿਲ ਦਾਨਵੇ ਦੇ ਟਵੀਟ ਦਾ ਜਵਾਬ ਦੇ ਰਹੇ ਸਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਇਹ ਨਵੇਂ ਭਾਰਤ ਦੀ ਨਾਰੀ ਸ਼ਕਤੀ ਦਾ ਆਤਮਵਿਸ਼ਵਾਸ ਹੈ! ਜੀਵਨ ਦੇ ਹਰ ਖੇਤਰ ਵਿੱਚ ਅੱਜ ਮਹਿਲਾਵਾਂ ਜਿਨ੍ਹਾਂ ਉਪਲਬਧੀਆਂ ਨੂੰ ਆਪਣੇ ਨਾਮ ਦਰਜ ਕਰਵਾ ਰਹੀਆਂ ਹਨ, ਉਹ ਅੰਮ੍ਰਿਤ ਕਾਲ ਵਿੱਚ ਦੇਸ਼ ਦੇ ਸੰਕਲਪਾਂ ਦੇ ਸਾਕਾਰ ਹੋਣ ਦਾ ਵਿਸ਼ਵਾਸ ਦਿਵਾਉਂਦੀਆਂ ਹਨ।”
यह नए भारत की नारीशक्ति का आत्मविश्वास है! जीवन के हर क्षेत्र में आज महिलाएं जिन उपलब्धियों को अपने नाम दर्ज करा रही हैं, वो अमृतकाल में देश के संकल्पों के साकार होने का विश्वास दिलाती हैं। https://t.co/cyFvpubnsl
— Narendra Modi (@narendramodi) March 15, 2023


