ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਲਗਾਤਾਰ ਸੇਵਾ ਨਿਭਾਉਣ ਵਾਲੇ ਲੋਕਤੰਤਰੀ ਢੰਗ ਨਾਲ ਚੁਣੇ ਗਏ ਪ੍ਰਧਾਨ ਮੰਤਰੀ ਬਣਨ ਦੀ ਪੂਰਵ ਸੰਧਿਆ ’ਤੇ ਦੁਨੀਆ ਭਰ ਦੇ ਨੇਤਾਵਾਂ ਵੱਲੋਂ ਦਿਲੋਂ ਵਧਾਈ ਸੁਨੇਹੇ ਪ੍ਰਾਪਤ ਹੋਏ ਹਨ। ਆਲਮੀ ਨੇਤਾਵਾਂ ਨੇ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਹੋਏ ਪਰਿਵਰਤਨਕਾਰੀ ਸ਼ਾਸਨ, ‘ਗਲੋਬਲ ਸਾਊਥ’ ਦੇ ਸਪਸ਼ਟ ਸਮਰਥਨ ਅਤੇ ਇੱਕ ਸੰਮਲਿਤ ਅਤੇ ਆਰਥਿਕ ਤੌਰ ’ਤੇ ਮਜ਼ਬੂਤ ਭਾਰਤ ਲਈ ਉਨ੍ਹਾਂ ਦੇ ਵਿਜ਼ਨ ਦੀ ਸ਼ਲਾਘਾ ਕੀਤੀ ਹੈ।

ਸ਼੍ਰੀਲੰਕਾ ਦੇ ਰਾਸ਼ਟਰਪਤੀ ਮਹਾਮਹਿਮ ਅਨੁਰਾ ਕੁਮਾਰਾ ਦਿਸਾਨਾਇਕੇ ਨੇ 8 ਜੂਨ, 2026 ਨੂੰ ਪ੍ਰਧਾਨ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਸ਼੍ਰੀਲੰਕਾ ਦੀ ਸਰਕਾਰ ਅਤੇ ਉੱਥੋਂ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ, “ਇਹ ਪ੍ਰਾਪਤੀ ਨਾ ਸਿਰਫ਼ ਤੁਹਾਡੇ ਕਾਰਜਕਾਲ ਦੀ ਮਿਆਦ ਨੂੰ ਦਰਸਾਉਂਦੀ ਹੈ, ਸਗੋਂ ਉਸ ਭਰੋਸੇ ਅਤੇ ਵਿਸ਼ਵਾਸ ਦਾ ਵੀ ਪ੍ਰਮਾਣ ਹੈ ਜੋ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੀ ਜਨਤਾ ਨੇ ਵਾਰ-ਵਾਰ ਤੁਹਾਡੀ ਅਗਵਾਈ ਵਿੱਚ ਜਤਾਇਆ ਹੈ।” ਰਾਸ਼ਟਰਪਤੀ ਨੇ ਭਾਰਤ ਦੇ ਜ਼ਿਕਰਯੋਗ ਆਰਥਿਕ ਅਤੇ ਸਮਾਜਿਕ ਬਦਲਾਅ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਵਿਜ਼ਨ ਨੇ ਭਾਰਤ ਦੀਆਂ ਸਰਹੱਦਾਂ ਤੋਂ ਪਰੇ, ਸ਼੍ਰੀਲੰਕਾ ਸਮੇਤ ਕਈ ਦੇਸ਼ਾਂ ਦੇ ਲੋਕਾਂ ਨੂੰ ਪ੍ਰੇਰਿਤ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ 4-6 ਅਪ੍ਰੈਲ, 2025 ਦੌਰਾਨ ਸ਼੍ਰੀਲੰਕਾ ਦਾ ਦੌਰਾ ਕੀਤਾ ਸੀ। ਇਹ ਇਸ ਟਾਪੂ ਦੇਸ਼ ਦੀ ਉਨ੍ਹਾਂ ਦੀ ਚੌਥੀ ਯਾਤਰਾ ਸੀ, ਜਿਸ ਦੌਰਾਨ ਉਨ੍ਹਾਂ ਨੂੰ ‘ਮਿਤ੍ਰ ਵਿਭੂਸ਼ਣ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸ਼੍ਰੀਲੰਕਾ ਦਾ ਸਭ ਤੋਂ ਉੱਚਾ ਨਾਗਰਿਕ ਸਨਮਾਨ ਹੈ, ਜੋ ਕਿਸੇ ਵਿਦੇਸ਼ੀ ਪਤਵੰਤੇ ਨੂੰ ਦਿੱਤਾ ਜਾਂਦਾ ਹੈ। ਇਸ ਯਾਤਰਾ ਨੇ ਭਾਰਤ ਦੀ ‘ਨੇਬਰਹੁੱਡ ਫਰਸਟ’ (ਗੁਆਂਢੀ ਪਹਿਲਾਂ) ਨੀਤੀ ਨੂੰ ਹੋਰ ਮਜ਼ਬੂਤ ਕੀਤਾ; ਸ਼੍ਰੀਲੰਕਾ ਭਾਰਤ ਦੀ ਅਟੁੱਟ ਭਾਗੀਦਾਰੀ ਤੋਂ ਸਭ ਤੋਂ ਵੱਧ ਲਾਭ ਪ੍ਰਾਪਤ ਕਰਨ ਵਾਲੇ ਦੇਸ਼ਾਂ ਵਿੱਚੋਂ ਇੱਕ ਹੈ, ਜਿਸ ਵਿੱਚ 2022 ਦੌਰਾਨ ਸ਼੍ਰੀਲੰਕਾ ਦੀਆਂ ਆਰਥਿਕ ਮੁਸ਼ਕਲਾਂ ਵੇਲੇ ਭਾਰਤ ਦਾ ਮਹੱਤਵਪੂਰਨ ਸਹਿਯੋਗ ਵੀ ਸ਼ਾਮਲ ਹੈ।

ਪਾਪੁਆ ਨਿਊ ਗਿਨੀ ਦੇ ਪ੍ਰਧਾਨ ਮੰਤਰੀ ਜੇਮਜ਼ ਮਾਰਾਪੇ ਨੇ ਇੱਕ ਵਿਅਕਤੀਗਤ ਵੀਡੀਓ ਸੁਨੇਹੇ ਵਿੱਚ ਪ੍ਰਧਾਨ ਮੰਤਰੀ ਮੋਦੀ ਨੂੰ “ਇੱਕ ਰੋਲ ਮਾਡਲ ਅਤੇ ਅਗਵਾਈ ਦੀ ਮਿਸਾਲ” ਦੱਸਿਆ। ਉਨ੍ਹਾਂ ਕਿਹਾ, “ਅੱਜ 20 ਕਰੋੜ ਤੋਂ ਵੱਧ ਲੋਕਾਂ ਨੂੰ ਗ਼ਰੀਬੀ ਤੋਂ ਬਾਹਰ ਕੱਢ ਕੇ ਬਿਹਤਰ ਜੀਵਨ ਦੇਣਾ ਇੱਕ ਬੇਮਿਸਾਲ ਪ੍ਰਾਪਤੀ ਹੈ।” ਪ੍ਰਧਾਨ ਮੰਤਰੀ ਮਾਰਾਪੇ ਨੇ ਪਾਪੁਆ ਨਿਊ ਗਿਨੀ ਦੀ ਸਨੇਹਪੂਰਨ ਦੋਸਤੀ ਅਤੇ ਦੋਵੇਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਇੱਛਾ ਜ਼ਾਹਰ ਕੀਤੀ। ਮਈ, 2023 ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪਾਪੁਆ ਨਿਊ ਗਿਨੀ ਦੀ ਇਤਿਹਾਸਕ ਯਾਤਰਾ ਭਾਰਤ–ਪ੍ਰਸ਼ਾਂਤ ਟਾਪੂ ਦੇਸ਼ਾਂ ਦੇ ਸਬੰਧਾਂ ਵਿੱਚ ਇੱਕ ਮਹੱਤਵਪੂਰਨ ਪਲ ਸੀ। ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਇਸ ਦੇਸ਼ ਦੀ ਇਹ ਪਹਿਲੀ ਯਾਤਰਾ ਸੀ। ਇਹ ਯਾਤਰਾ ਭਾਰਤ–ਪ੍ਰਸ਼ਾਂਤ ਟਾਪੂ ਸਹਿਯੋਗ ਮੰਚ (ਐੱਫਆਈਪੀਆਈਸੀ) ਦੇ ਤੀਜੇ ਸਿਖ਼ਰ ਸੰਮੇਲਨ ਵਿੱਚ ਭਾਗ ਲੈਣ ਲਈ ਕੀਤੀ ਗਈ ਸੀ। ਇਸ ਯਾਤਰਾ ਨੇ ‘ਗਲੋਬਲ ਸਾਊਥ’ ਦੇ ਇੱਕ ਪ੍ਰਤੀਬੱਧ ਸਾਥੀ ਵਜੋਂ ਭਾਰਤ ਦੀ ਭੂਮਿਕਾ ’ਤੇ ਜ਼ੋਰ ਦਿੱਤਾ।

ਤ੍ਰਿਨੀਦਾਦ ਅਤੇ ਟੋਬੈਗੋ ਦੀ ਪ੍ਰਧਾਨ ਮੰਤਰੀ ਕਮਲਾ ਪ੍ਰਸਾਦ-ਬਿਸੇਸਰ ਨੇ ਇਸ ਮੌਕੇ ’ਤੇ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ “ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਭਾਰਤ ਆਲਮੀ ਮਾਮਲਿਆਂ ਵਿੱਚ ਇੱਕ ਪ੍ਰਮੁੱਖ ਆਵਾਜ਼ ਵਜੋਂ ਉੱਭਰਿਆ ਹੈ।” ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਦੀ ਸਧਾਰਨ ਸ਼ੁਰੂਆਤ ਤੋਂ ਲੈ ਕੇ ਤਿੰਨ ਕਾਰਜਕਾਲਾਂ ਤੱਕ 1.4 ਅਰਬ ਲੋਕਾਂ ਵਾਲੇ ਦੇਸ਼ ਦੀ ਅਗਵਾਈ ਕਰਨ ਤੱਕ ਦੇ ਸਫ਼ਰ ‘ਤੇ ਰੌਸ਼ਨੀ ਪਾਈ ਅਤੇ ਵਿਦੇਸ਼ ਨੀਤੀ, ਆਰਥਿਕ ਵਿਕਾਸ, ਬੁਨਿਆਦੀ ਢਾਂਚੇ ਅਤੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਰਤ ਦੀਆਂ ਮਹੱਤਵਪੂਰਨ ਪ੍ਰਾਪਤੀਆਂ ’ਤੇ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਮੋਦੀ ਨੇ 3-4 ਜੁਲਾਈ, 2025 ਨੂੰ ਤ੍ਰਿਨੀਦਾਦ ਅਤੇ ਟੋਬੈਗੋ ਦੀ ਇੱਕ ਇਤਿਹਾਸਕ ਯਾਤਰਾ ਕੀਤੀ ਜੋ 26 ਸਾਲਾਂ ਵਿੱਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਪਹਿਲੀ ਦੁਵੱਲੀ ਯਾਤਰਾ ਸੀ ਅਤੇ ਇਹ ਯਾਤਰਾ ਤ੍ਰਿਨੀਦਾਦ ਅਤੇ ਟੋਬੈਗੋ ਵਿੱਚ ਭਾਰਤੀ ਪ੍ਰਵਾਸੀਆਂ ਦੇ ਆਗਮਨ ਦੀ 180ਵੀਂ ਵਰ੍ਹੇਗੰਢ ਦੇ ਮੌਕੇ ’ਤੇ ਹੋਈ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Teachers: The artists of education

Media Coverage

Teachers: The artists of education
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 7 ਸਤੰਬਰ 2026
September 07, 2026

Vasudhaiva Kutumbakam in Action: Tech Hub, Border Villages, Global Leadership by PM Modi